ਅਦਾਕਾਰ ਰਣਵੀਰ ਸਿੰਘ ਦੀਆਂ ਵਧੀਆਂ ਮੁਸ਼ਕਿਲਾਂ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ ਦਰਜ
ਅਦਾਕਾਰ ਰਣਵੀਰ ਸਿੰਘ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ । ਉਨ੍ਹਾਂ ਦੇ ਖਿਲਾਫ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ।ਰਣਵੀਰ ਸਿੰਘ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਭੂਤ ਕੋਲਾ ਪ੍ਰੰਪਰਾ ਅਤੇ ਚਾਵੁੰਡੀ ਦੈਵ ਨੂੰ ਲੈ ਕੇ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀ ਕੀਤੀ ਹੈ। ਅਦਾਲਤ ਦੇ ਆਦੇਸ਼ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਜਾਂਚ ਕੀਤੀ ਜਾ ਰਹੀ ਹੈ।
ਅਦਾਕਾਰ ਰਣਵੀਰ ਸਿੰਘ (Ranveer Singh) ਦੀਆਂ ਮੁਸ਼ਕਿਲਾਂ ਵਧ ਗਈਆਂ ਹਨ । ਉਨ੍ਹਾਂ ਦੇ ਖਿਲਾਫ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ।ਰਣਵੀਰ ਸਿੰਘ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਭੂਤ ਕੋਲਾ ਪ੍ਰੰਪਰਾ ਅਤੇ ਚਾਵੁੰਡੀ ਦੈਵ ਨੂੰ ਲੈ ਕੇ ਕਥਿਤ ਤੌਰ ‘ਤੇ ਅਪਮਾਨਜਨਕ ਟਿੱਪਣੀ ਕੀਤੀ ਹੈ। ਅਦਾਲਤ ਦੇ ਆਦੇਸ਼ ‘ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਜਾਂਚ ਕੀਤੀ ਜਾ ਰਹੀ ਹੈ। ਬੈਂਗਲੁਰੂ ਦੇ ਹਾਈ ਗਰਾਊਂਡਸ ਪੁਲਿਸ ਥਾਣੇ ‘ਚ ਵੀਰਵਾਰ ਨੂੰ ਅਦਾਕਾਰ ਦੇ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਹੈ।ਇਲਜ਼ਾਮ ਹੈ ਕਿ ਅਦਾਕਾਰ ਨੇ ਗੋਆ ‘ਚ ਇੱਕ ਫ਼ਿਲਮ ਸਮਾਗਮ ਦੇ ਦੌਰਾਨ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਮੰਚ ‘ਤੇ ਮੌਜੂਦ ਰਹਿੰਦੇ ਹੋਏ ਰਣਵੀਰ ਸਿੰਘ ਨੇ ਪੰਜੂਰਲੀ ਅਤੇ ਗੁਲਿਗਾ ਦੈਵ ਨਾਲ ਜੁੜੇ ਭਾਵਾਂ ਦੀ ਨਕਲ ਕਥਿਤ ਤੌਰ ‘ਤੇ ਅਪਮਾਨਜਨਕ ਤਰੀਕੇ ਦੇ ਨਾਲ ਕੀਤੀ ।

ਰਣਵੀਰ ਸਿੰਘ ਦਾ ਵਰਕ ਫ੍ਰੰਟ
ਰਣਵੀਰ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਉਨ੍ਹਾਂ ਨੇ ਬਾਜੀਰਾਓ ਮਸਤਾਨੀ,ਧੁਰੰਦਰ, ਗਲੀ ਬੁਆਏ, ੮੩ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।

ਰਣਵੀਰ ਸਿੰਘ ਦੀ ਨਿੱਜੀ ਜ਼ਿੰਦਗੀ
ਰਣਵੀਰ ਸਿੰਘ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ ਦੇ ਨਾਲ ਇਟਲੀ ‘ਚ ਵਿਆਹ ਕਰਵਾਇਆ ਸੀ । ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਕੁਝ ਸਮਾਂ ਪਹਿਲਾਂ ਹੀ ਇੱਕ ਧੀ ਦਾ ਜਨਮ ਹੋਇਆ ਹੈ।