ਅਦਾਕਾਰਾ ਮਧੂ ਮਲਹੋਤਰਾ ਦਾ ਦਿਹਾਂਤ, ਮੁੰਬਈ ਦੇ ਓਸ਼ੀਵਾਰਾ ‘ਚ ਕੀਤਾ ਗਿਆ ਅੰਤਿਮ ਸਸਕਾਰ
ਮਧੂ ਮਲਹੋਤਰਾ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਸੀ । ਜਿਸ ‘ਚ ਸੱਤੇ ਪੇ ਸੱਤਾ, ਕਰਜ਼, ਹੀਰੋ, ਵਿਸ਼ਵਨਾਥ ਅਤੇ ਕਿਆਮਤ ਵਰਗੀਆਂ ਫ਼ਿਲਮਾਂ ‘ਚ ਕੰਮ ਕੀਤਾ ਸੀ । ਉਨ੍ਹਾਂ ਦਾ ਅੰਤਿਮ ਸਸਕਾਰ ਮੁੰਬਈ ਦੇ ਓਸ਼ੀਵਾਰਾ ‘ਚ ਕੀਤਾ ਗਿਆ ।
ਬਾਲੀਵੁੱਡ ਅਦਾਕਾਰਾ ਮਧੂ ਮਲਹੋਤਰਾ (Madhu Malhotra) ਦਾ ਦਿਹਾਂਤ ਹੋ ਗਿਆ ਹੈ।ਉਹ ਇੱਕਤਰ ਸਾਲ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣਦਿਆਂ ਹੀ ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ ਦੌੜ ਗਈ । ਉਹ ਪਿਛਲੇ ਲੰਮੇ ਸਮੇਂ ਤੋਂ ਸਿਹਤ ਸਬੰਧੀ ਸਮੱਸਿਆਵਾਂ ਦੇ ਨਾਲ ਜੂਝ ਰਹੇ ਸਨ ।ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਕਈ ਫ਼ਿਲਮਾਂ ‘ਚ ਕੀਤਾ ਕੰਮ
ਮਧੂ ਮਲਹੋਤਰਾ ਨੇ ਬਾਲੀਵੁੱਡ ਦੀਆਂ ਕਈ ਫ਼ਿਲਮਾਂ ‘ਚ ਕੰਮ ਕੀਤਾ ਸੀ । ਜਿਸ ‘ਚ ਸੱਤੇ ਪੇ ਸੱਤਾ, ਕਰਜ਼, ਹੀਰੋ, ਵਿਸ਼ਵਨਾਥ ਅਤੇ ਕਿਆਮਤ ਵਰਗੀਆਂ ਫ਼ਿਲਮਾਂ ‘ਚ ਕੰਮ ਕੀਤਾ ਸੀ । ਉਨ੍ਹਾਂ ਦਾ ਅੰਤਿਮ ਸਸਕਾਰ ਮੁੰਬਈ ਦੇ ਓਸ਼ੀਵਾਰਾ ‘ਚ ਕੀਤਾ ਗਿਆ । ਇਸ ਤੋਂ ਪਹਿਲਾਂ ਉਨ੍ਹਾਂ ਦੀ ਅੰਤਿਮ ਯਾਤਰਾ ਕੱਢੀ ਗਈ ਜਿਸ ‘ਚ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਸ਼ਾਮਿਲ ਹੋਏ ਸਨ। ਕਈ ਸਿਤਾਰਿਆਂ ਨੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ ।