ਅਦਾਕਾਰਾ ਪਰੀਣੀਤੀ ਨੂੰ ਪੁੱਤਰ ਦੇ ਜਨਮ ਤੋਂ ਬਾਅਦ ਮਿਲ ਰਹੀਆਂ ਵਧਾਈਆਂ

ਬੀਤੇ ਦਿਨੀਂ ਅਦਾਕਾਰਾ ਪਰੀਣੀਤੀ ਚੋਪੜਾ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ ਜਿਸ ਨੂੰ ਲੈ ਕੇ ਇਹ ਜੋੜੀ ਕਾਫੀ ਐਕਸਾਈਟਡ ਹੈ। ਅਦਾਕਾਰਾ ਨੇ ਇਸ ਖੁਸ਼ਖਬਰੀ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ।

By  Shaminder Kaur Kaler October 21st 2025 11:16 AM -- Updated: October 21st 2025 11:17 AM

  ਅਦਾਕਾਰਾ ਪਰੀਣੀਤੀ ਚੋਪੜਾ (Parineeti Chopra) ਅਤੇ ਰਾਘਵ ਚੱਢਾ ਮਾਪੇ ਬਣ ਗਏ ਹਨ। ਬੀਤੇ ਦਿਨੀਂ ਅਦਾਕਾਰਾ ਪਰੀਣੀਤੀ ਚੋਪੜਾ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ ਜਿਸ ਨੂੰ ਲੈ ਕੇ ਇਹ ਜੋੜੀ ਕਾਫੀ ਐਕਸਾਈਟਡ ਹੈ। ਅਦਾਕਾਰਾ ਨੇ ਇਸ ਖੁਸ਼ਖਬਰੀ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ। ਅਦਾਕਾਰਾ ਨੇ ਜਿਉਨ ਹੀ ਇਸ ਜਾਣਕਾਰੀ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਸੀ । ਜਿਸ ਤੋਂ ਬਾਅਦ ਇਸ ਜੋੜੀ ਨੂੰ ਲਗਾਤਾਰ ਫੈਨਸ ਅਤੇ ਸੈਲੀਬ੍ਰੇਟੀਜ਼ ਦੇ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ । 

ਪਰੀਣੀਤੀ ਤੇ ਰਾਘਵ ਨੇ 2023 ‘ਚ ਕਰਵਾਇਆ ਵਿਆਹ 

ਅਦਾਕਾਰਾ ਪਰੀਣੀਤੀ ਚੋਪੜਾ ਤੇ ਰਾਘਵ ਚੱਢਾ ਨੇ 2023 ‘ਚ ‘ਆਪ’ ਆਗੂ ਰਾਘਵ ਚੱਢਾ ਦੇ ਨਾਲ ਵਿਆਹ ਕਰਵਾਇਆ ਸੀ ਅਤੇ ਪਰੀਣੀਤੀ ਚੋਪੜਾ ਨੇ ਅਗਸਤ 2025  ‘ਚ ਆਪਣੀ ਪਹਿਲੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਸੀ ।ਵਿਆਹ ਤੋਂ ਦੋ ਸਾਲ ਬਾਅਦ ਇਹ ਜੋੜੀ ਮਾਪੇ ਬਣ ਗਈ ਹੈ। 


ਪਰੀਣੀਤੀ ਚੋਪੜਾ ਦਾ ਵਰਕ ਫ੍ਰੰਟ 

ਪਰੀਣੀਤੀ ਚੋਪੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਜਿਸ ‘ਚ ਅਕਸ਼ੇ ਕੁਮਾਰ ਦੇ ਨਾਲ ਕੀਤੀ ਫ਼ਿਲਮ ‘ਕੇਸਰੀ’ ਸਣੇ ਹੋਰ ਕਈ ਫ਼ਿਲਮਾਂ ਸ਼ਾਮਿਲ ਹਨ । ਪਰੀਣੀਤੀ ਚੋਪੜਾ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਦੀ ਭੈਣ ਪ੍ਰਿਯੰਕਾ ਚੋਪੜਾ ਵੀ ਬਾਲੀਵੁੱਡ ਦੀਆਂ ਮਸ਼ਹੂਰ ਅਭਿਨੇਤਰੀਆਂ ਚੋਂ ਇੱਕ ਹਨ । ਪ੍ਰਿਯੰਕਾ ਚੋਪੜਾ ਨੇ ਵੀ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਸ ਨੇ ਵਿਦੇਸ਼ੀ ਮੂਲ ਦੇ ਨਿੱਕ ਜੋਨਸ ਦੇ ਨਾਲ ਵਿਆਹ ਕਰਵਾਇਆ ਹੈ ਅਤੇ ਵਿਆਹ ਤੋਂ ਬਾਅਦ ਉਹ ਵਿਦੇਸ਼ ‘ਚ ਹੀ ਸੈਟਲ ਹਨ । 

© Copyright Galactic Television & Communications Pvt. Ltd. 2026. All rights reserved.