ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਮਾਂ ਦੀ ਸਿਹਤ ਵਿਗੜੀ, ਮਾਂ ਦਾ ਹਾਲ ਜਾਨਣ ਅਦਾਕਾਰਾ ਪਹੁੰਚੀ ਹਸਪਤਾਲ
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੀ ਮਾਂ ਬੀਮਾਰ ਹੈ। ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ਿਲਪਾ ਸ਼ੈੱਟੀ ਦਾ ਵੀ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਹਸਪਤਾਲ ‘ਚ ਜਾਂਦੀ ਹੋਈ ਵਿਖਾਈ ਦੇ ਰਹੀ ਹੈ।
ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਦੀ ਮਾਂ ਬੀਮਾਰ ਹੈ। ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸ਼ਿਲਪਾ ਸ਼ੈੱਟੀ ਦਾ ਵੀ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਹਸਪਤਾਲ ‘ਚ ਜਾਂਦੀ ਹੋਈ ਵਿਖਾਈ ਦੇ ਰਹੀ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਸ਼ਿਲਪਾ ਸ਼ੈੱਟੀ ਕਾਫੀ ਪ੍ਰੇਸ਼ਾਨ ਦਿਖਾਈ ਦੇ ਰਹੀ ਹੈ ।ਅਦਾਕਾਰਾ ਨੂੰ ਪ੍ਰੇਸ਼ਾਨ ਵੇਖ ਕੇ ਫੈਨਸ ਨੇ ਵੀ ਉਸ ਦੀ ਮਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।

ਔਖੇ ਸਮੇਂ ਚੱਟਾਨ ਵਾਂਗ ਪਰਿਵਾਰ ਨਾਲ ਖੜ੍ਹਦੀ ਹੈ ਅਦਾਕਾਰਾ
ਸ਼ਿਲਪਾ ਸ਼ੈੱਟੀ ਜਦੋਂ ਵੀ ਪਰਿਵਾਰ ਤੇ ਔਖਾ ਸਮਾਂ ਆਉਂਦਾ ਹੈ ਤਾਂ ਉਹ ਪਰਿਵਾਰ ਦੇ ਨਾਲ ਚੱਟਾਨ ਵਾਂਗ ਖੜ੍ਹੀ ਨਜ਼ਰ ਆਉਂਦਾ ਹੈ। ਉਸ ਦੇ ਪਤੀ ਰਾਜ ਕੁੰਦਰਾ ਤੇ ਜਦੋਂ ਸੀਡੀ ਮਾਮਲੇ ‘ਚ ਗੰਭੀਰ ਇਲਜ਼ਾਮ ਲੱਗੇ ਸਨ ਤਾਂ ਕਈ ਮਹੀਨੇ ਤੱਕ ਸ਼ਿਲਪਾ ਜਿੱਥੇ ਆਪਣੇ ਰਿਆਲਟੀ ਸ਼ੋਅ ਨੂੰ ਪੂਰਾ ਸਮਾਂ ਦਿੰਦੀ ਰਹੀ, ਇਸ ਦੇ ਨਾਲ ਹੀ ਪਰਿਵਾਰ ਨੂੰ ਵੀ ਸੰਭਾਲਦੀ ਦਿਖਾਈ ਦਿੱਤੀ ਸੀ ।

ਦੀਵਾਲੀ ਪੂਜਾ ਦੀਆਂ ਤਸਵੀਰਾਂ ਕੀਤੀਆਂ ਸਨ ਸ਼ੇਅਰ
ਸ਼ਿਲਪਾ ਸ਼ੈੱਟੀ ਨੇ ਹਾਲ ਹੀ ‘ਚ ਦੀਵਾਲੀ ਪੂਜਾ ਦੀਆਂ ਤਸਵੀਰਾਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ। ਇਨ੍ਹਾਂ ਤਸਵੀਰਾਂ ‘ਚ ਉਹ ਆਪਣੇ ਪਰਿਵਾਰ ਦੇ ਨਾਲ ਦੀਵਾਲੀ ਸੈਲੀਬ੍ਰੇਸ਼ਨ ਕਰਦੀ ਹੋਈ ਦਿਖਾਈ ਦਿੱਤੀ ਸੀ।
ਸ਼ਿਲਪਾ ਸ਼ੈੱਟੀ ਦਾ ਵਰਕ ਫਰੰਟ
ਸ਼ਿਲਪਾ ਸ਼ੈੱਟੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕੁਝ ਸਮਾਂ ਪਹਿਲਾਂ ਫ਼ਿਲਮ ‘ਸੁੱਖੀ’ ‘ਚ ਨਜ਼ਰ ਆਈ ਸੀ । ਇਸ ਫ਼ਿਲਮ ‘ਚ ਉਸ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਇਲਾਵਾ ਬਾਲੀਵੁੱਡ ਨੂੰ ਉਸ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਬਾਜ਼ੀਗਰ, ਮੈਂ ਖਿਲਾੜੀ ਤੂੰ ਅਨਾੜੀ, ਧੜਕਣ ਸਣੇ ਕਈ ਫ਼ਿਲਮਾਂ ‘ਚ ਉਹ ਨਜ਼ਰ ਆ ਚੁੱਕੀ ਹੈ।