ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦੀ ਸਿਹਤ ਹੋਈ ਖ਼ਰਾਬ, ਅਦਾਕਾਰਾ ਨੇ ਪੋਸਟ ਕੀਤੀ ਸਾਂਝੀ

ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦੀ ਸਿਹਤ ਖ਼ਰਾਬ ਹੋ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਉਨ੍ਹਾਂ ਨੇ ਫੈਨਸ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੀ ਮਾਂ ਦੀ ਚੰਗੀ ਸਿਹਤ ਦੇ ਲਈ ਦੁਆਵਾਂ ਕਰਨ ।ਇਸ ਤੋਂ ਪਹਿਲਾਂ ਸਾਲ 2025 ‘ਚ ਵੀ ਅਦਾਕਾਰਾ ਦੀ ਮਾਂ ਦੀ ਸਿਹਤ ਖ਼ਰਾਬ ਹੋ ਗਈ ਸੀ ।

By  Shaminder Kaur Kaler February 23rd 2026 04:15 PM -- Updated: February 23rd 2026 04:19 PM

ਅਦਾਕਾਰਾ ਜ਼ਰੀਨ ਖ਼ਾਨ (Zareen Khan) ਦੀ ਮਾਂ ਦੀ ਸਿਹਤ ਖ਼ਰਾਬ ਹੋ ਗਈ ਹੈ। ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਅਦਾਕਾਰਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਉਨ੍ਹਾਂ ਨੇ ਫੈਨਸ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੀ ਮਾਂ ਦੀ ਚੰਗੀ ਸਿਹਤ ਦੇ ਲਈ ਦੁਆਵਾਂ ਕਰਨ ।ਇਸ ਤੋਂ ਪਹਿਲਾਂ ਸਾਲ 2025 ‘ਚ ਵੀ ਅਦਾਕਾਰਾ ਦੀ ਮਾਂ ਦੀ ਸਿਹਤ ਖ਼ਰਾਬ ਹੋ ਗਈ ਸੀ ।


ਅਦਾਕਾਰਾ ਵੀ ਆਪਣੀ ਮਾਂ ਦੀ ਸਿਹਤ ਨੂੰ ਲੈ ਕੇ ਚਿੰਤਿਤ ਹੈ।ਉਨ੍ਹਾਂ ਨੇ ਔਖੇ ਸਮੇਂ ‘ਚ ਆਪਣੀ ਮਾਂ ਦੇ ਲਈ ਪ੍ਰਾਰਥਨਾ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਲਿਖਿਆ “ਮਾਂ ਨੂੰ ਦੁਬਾਰਾ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ । ਕਿਰਪਾ ਕਰਕੇ ਉਨ੍ਹਾਂ ਦੇ ਲਈ ਦੁਆ ਕਰੋ”।ਇਸ ਦੇ ਨਾਲ ਹੀ ਅਦਾਕਾਰਾ ਨੇ ਹੱਥ ਜੋੜਨ ਵਾਲਾ ਇਮੋਜੀ ਵੀ ਪੋਸਟ ਕੀਤਾ ਹੈ।ਜਿਉਂ ਹੀ ਅਦਾਕਾਰਾ ਨੇ ਇਸ ਪੋਸਟ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੇ ਚਿੰਤਾ ਜਤਾਉਣ ਦੇ ਨਾਲ-ਨਾਲ ਉਨ੍ਹਾਂ ਦੀ ਮਾਂ ਦੀ ਸਿਹਤ ਦੇ ਲਈ ਵੀ ਦੁਆਵਾਂ ਕੀਤੀਆਂ ਹਨ।

 ਜ਼ਰੀਨ ਖ਼ਾਨ ਦਾ ਵਰਕ ਫ੍ਰੰਟ 

ਜ਼ਰੀਨ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਮਨੋਰੰਜਨ ਜਗਤ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਸਲਮਾਨ ਖ਼ਾਨ ਦੀ ਫ਼ਿਲਮ ‘ਵੀਰ’ ਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਜਿਸ ਤੋਂ ਬਾਅਦ ਉਨ੍ਹਾਂ ਨੇ ਕਈ ਪੰਜਾਬੀ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਜਿਸ ‘ਚ ਗਿੱਪੀ ਗਰੇਵਾਲ ਦੀ ਫ਼ਿਲਮ ‘ਡਾਕਾ’ ਵੀ ਹੈ। 

© Copyright Galactic Television & Communications Pvt. Ltd. 2026. All rights reserved.