ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, ਅਦਾਕਾਰ ਆਰ ਮਾਧਵਨ ਨੂੰ ਪਦਮ ਸ਼੍ਰੀ ਆਵਾਰਡ ਨਾਲ ਕੀਤਾ ਗਿਆ ਸਨਮਾਨਿਤ
ਬੀਤੇ ਦਿਨ ਅਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੁਰ ਨੇ ੨੦੨੬ ਦੇ ਪਦਮ ਪੁਰਸਕਾਰ ਜੇਤੂਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਮਨੋਰੰਜਨ, ਧਾਰਮਿਕ, ਸਮਾਜਿਕ ਤੇ ਹੋਰ ਖੇਤਰਾਂ ‘ਚ ਕੰਮ ਕਰਨ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ।
ਬੀਤੇ ਦਿਨ ਅਵਾਰਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਰਾਸ਼ਟਰਪਤੀ ਦ੍ਰੋਪਦੀ ਮੁਰਮੁਰ ਨੇ ੨੦੨੬ ਦੇ ਪਦਮ ਪੁਰਸਕਾਰ ਜੇਤੂਆਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ‘ਚ ਮਨੋਰੰਜਨ, ਧਾਰਮਿਕ, ਸਮਾਜਿਕ ਤੇ ਹੋਰ ਖੇਤਰਾਂ ‘ਚ ਕੰਮ ਕਰਨ ਵਾਲੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ । ਫ਼ਿਲਮੀ ਖੇਤਰ ‘ਚ ਯੋਗਦਾਨ ਦੇਣ ਵਾਲੀਆਂ ਹਸਤੀਆਂ ਜਿਸ ‘ਚ ਅਲਕਾ ਯਾਗਨਿਕ, ਆਰ ਮਾਧਵਨ, ਮਾਮੂਟੀ ਸ਼ਾਮਿਲ ਸਨ । ਜਿਨ੍ਹਾਂ ਨੂੰ ਪਦਮ ਪੁਰਸਕਾਰਾਂ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ।

ਹਿੰਦੀ ਤੇ ਸਾਊਥ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਆਰ ਮਾਧਵਨ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੁਰ ਨੇ ਪਦਮ ਸ਼੍ਰੀ ਅਵਾਰਡ ਦੇ ਨਾਲ ਸਨਮਾਨਿਤ ਕੀਤਾ ਹੈ। ਗਾਇਕਾ ਅਲਕਾ ਯਾਗਨਿਕ ਨੂੰ ਪਦਮ ਭੂਸ਼ਣ ਦੇ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮਰਹੂਮ ਅਦਾਕਾਰ ਸਤੀਸ਼ ਸ਼ਾਹ ਨੂੰ ਮਰਨ ਉਪਰੰਤ ਪਦਮ ਸ਼੍ਰੀ ਦਿੱਤਾ ਗਿਆ ਹੈ।
131 ਹਸਤੀਆਂ ਦੇ ਨਾਮਾਂ ਦਾ ਹੋਇਆ ਸੀ ਐਲਾਨ
ਗਣਤੰਤਰ ਦਿਵਸ ‘ਤੇ ਭਾਰਤ ਸਰਕਾਰ ਦੇ ਵੱਲੋਂ ਪਦਮ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਕੀਤਾ ਗਿਆ ਸੀ ।ਜਿਸ ਤੋਂ ਬਾਅਦ ਇਸ ਸਾਲ ਕਲਾ, ਖੇਡਾਂ, ਰਾਜਨੀਤੀ ਅਤੇ ਸਾਹਿਤ ਦੇ ਖੇਤਰ ‘ਚ ਯੋਗਦਾਨ ਦੇ ਲਈ ਇੱਕ ਸੌ ਇਕੱਤੀ ਦੇ ਕਰੀਬ ਹਸਤੀਆਂ ਨੂੰ ਰਾਸ਼ਟਰੀ ਪੁਰਸਕਾਰਾਂ ਦੇ ਲਈ ਮਨਜ਼ੂਰੀ ਦਿੱਤੀ ਗਈ ਸੀ । ਜਿਸ ਤੋਂ ਬਾਅਦ ਇਨ੍ਹਾਂ ਹਸਤੀਆਂ ਨੂੰ ਸਨਮਾਨਿਤ ਕੀਤਾ ਗਿਆ ਹੈ।