ਅਮਿਤਾਭ ਬੱਚਨ ਆਪਣੇ ਆਪ ਨੂੰ ਮੰਨਦੇ ਹਨ ਅੱਧ ਸਿੱਖ, ਸ੍ਰੀ ਅਨੰਦਪੁਰ ਸਾਹਿਬ ਨਾਲ ਦੱਸਦੇ ਹਨ ਖਾਸ ਸਬੰਧ !

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ ਨੂੰ ਫਿਲਮ ਇੰਡਸਟਰੀ ਦਾ ਚਮਕਦਾ ਸਿਤਾਰਾ ਮੰਨਿਆ ਜਾਂਦਾ ਹੈ, ਤੇ ਇਸ ਸਿਤਾਰੇ ਦੀ ਚਮਕ ਅੱਜ ਵੀ ਬਰਕਰਾਰ ਹੈ । ਉਹਨਾਂ ਨੇ ਆਪਣੀ ਜ਼ਿੰਦਗੀ ਵਿੱਚ ਸੈਂਕੜੇ ਹਿੱਟ ਫਿਲਮਾਂ ਦਿੱਤੀਆਂ ਹਨ । ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਅਮਿਤਾਭ ਦਾ ਸਬੰਧ ਕਦੇ ਗੁਰਦੁਆਰਾ ਸ਼੍ਰੀ ਆਨੰਦਪੁਰ ਸਾਹਿਬ ਨਾਲ ਹੋ ਸਕਦਾ ਹੈ ।

By  Shaminder Kaur Kaler January 20th 2026 11:38 AM -- Updated: January 20th 2026 11:41 AM

ਬਾਲੀਵੁੱਡ ਅਦਾਕਾਰ ਅਮਿਤਾਭ ਬੱਚਨ (Amitabh Bachchan) ਨੂੰ ਫਿਲਮ ਇੰਡਸਟਰੀ ਦਾ ਚਮਕਦਾ ਸਿਤਾਰਾ ਮੰਨਿਆ ਜਾਂਦਾ ਹੈ, ਤੇ ਇਸ ਸਿਤਾਰੇ ਦੀ ਚਮਕ ਅੱਜ ਵੀ ਬਰਕਰਾਰ ਹੈ । ਉਹਨਾਂ ਨੇ ਆਪਣੀ ਜ਼ਿੰਦਗੀ ਵਿੱਚ ਸੈਂਕੜੇ ਹਿੱਟ ਫਿਲਮਾਂ ਦਿੱਤੀਆਂ ਹਨ । ਪਰ ਕੀ ਤੁਸੀਂ ਕਦੇ ਸੋਚਿਆ ਹੈ ਕਿ ਅਮਿਤਾਭ ਦਾ ਸਬੰਧ ਕਦੇ ਗੁਰਦੁਆਰਾ ਸ਼੍ਰੀ ਆਨੰਦਪੁਰ ਸਾਹਿਬ ਨਾਲ ਹੋ ਸਕਦਾ ਹੈ । ਤੁਸੀਂ ਜਾਣਕੇ ਹੈਰਾਨ ਹੋ ਜਾਓਗੇ ਕਿ ਅਮਿਤਾਭ ਆਪਣੇ ਆਪ ਨੂੰ ਅੱਧ ਸਿੱਖ ਕਹਿੰਦੇ ਹਨ ਕਿਉਂਕਿ ਉਹਨਾਂ ਦੇ ਪਿਤਾ ਹਿੰਦੂ ਸਨ ਤੇ ਉਹਨਾਂ ਦੀ ਮਾਂ ਸਿੱਖ ਪਰਿਵਾਰ ਨਾਲ ਸਬੰਧ ਰੱਖਦੀ ਸੀ ।


ਇੱਕ ਵਾਰ ਅਮਿਤਾਭ ਨੇ ਆਪਣੇ ਸ਼ੋਅ ਵਿੱਚ ਖੁਲਾਸਾ ਕੀਤਾ ਸੀ ਕਿ ਉਹਨਾਂ ਦੀ ਮਾਂ ਸਿੱਖ ਸੀ ਅਤੇ ਉਹਨਾਂ ਦੀ ਨਾਨੀ ਅਮਰ ਕੌਰ ਸੋਢੀ ਦੇ ਪੜਦਾਦਾ ਗੁਰਦੁਆਰਾ ਸ਼੍ਰੀ ਅਨੰਦਪੁਰ ਸਾਹਿਬ ਦੇ ਮੈਨੇਜਰ ਸਨ । ਉਹਨਾਂ ਨੇ ਇਸ ਸ਼ੋਅ ਵਿੱਚ ਦੱਸਿਆ ਸੀ ਕਿ ਸੋਢੀ ਖਾਨਦਾਨ ਗੁਰੂ ਦੇ ਵੰਸ਼ਜ ਨਾਲ ਸਬੰਧ ਰੱਖਦਾ ਹੈ ।


ਅਮਿਤਾਭ ਬੱਚਨ ਦਾ ਵਰਕ ਫ੍ਰੰਟ 

ਅਮਿਤਾਭ ਬੱਚਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ ।ਇਸ ਦੇ ਨਾਲ ਹੀ ਉਹ ਕੌਣ ਬਣੇਗਾ ਕਰੋੜਪਤੀ ਸ਼ੋਅ ਨੂੰ ਹੋਸਟ ਵੀ ਕਰ ਰਹੇ ਹਨ। 


Related Post

ਅਮਿਤਾਭ ਬੱਚਨ ਦੀ ਇੱਕ ਝਲਕ ਪਾਉਣ ਦੇ ਲਈ ਇੱਕਠੇ ਹੋਏ ਘਰ ਦੇ ਬਾਹਰ ਫੈਨਸ, ਇੱਕ ਫੈਨਸ ਹੋਇਆ ਬੇਹੋਸ਼, ਵੀਡੀਓ ਆਇਆ ਸਾਹਮਣੇ
ਅਦਾਕਾਰ ਸੁਨੀਲ ਸ਼ੈਟੀ ਆਪਣੇ ਲਈ ਖੁਦ ਘਰ ‘ਚ ਉਗਾਉਦੇ ਹਨ ਫ਼ਲ ਤੇ ਸਬਜ਼ੀਆਂ, ਵੇਖੋ ਵੀਡੀਓ
ਗਲ਼ੇ ‘ਚ ਮੰਗਲਸੂਤਰ, ਹੱਥਾਂ ‘ਚ ਚੂੜੀਆਂ ਪਹਿਨੇ ਨਜ਼ਰ ਆਈ ਕੰਗਨਾ ਰਣੌਤ, ਫੈਨਸ ਲਗਾ ਰਹੇ ਕਿਆਸ, ਕੀ ਅਦਾਕਾਰਾ ਨੇ ਕਰਵਾ ਲਿਆ ਹੈ ਵਿਆਹ !
ਅਦਾਕਾਰਾ ਡਿੰਪਲ ਕਪਾਡੀਆ ਦੇ ਨਾਲ ਸੀਨ ਕਰਦੇ ਹੋਏ ਵਿਨੋਦ ਖੰਨਾ ਹੋ ਗਏ ਸਨ ਬੇਕਾਬੂ ‘ਕੱਟ’ ਕਹਿਣ ‘ਤੇ ਵੀ ਨਹੀਂ ਸੀ ਰੁਕੇ,ਜਾਣੋ ਦਿਲਚਸਪ ਕਿੱਸਾ
ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਜੋੜੀ ਨੇ ਤਸਵੀਰਾਂ ਸਾਂਝੀਆਂ ਕਰ ਪੁੱਤ ਨੂੰ ਦਿੱਤੀ ਵਧਾਈ
ਹਸਪਤਾਲ ‘ਚ ਕਿਸੇ ਦਾ ਹਾਲ ਚਾਲ ਜਾਨਣ ਲਈ ਪਹੁੰਚੇ ਸਲਮਾਨ ਖ਼ਾਨ ਨੂੰ ਮੀਡੀਆ ‘ਤੇ ਆਇਆ ਗੁੱਸਾ, ਕਿਹਾ ‘ਤੁਹਾਡਾ ਦਿਮਾਗ ਹੈ’

© Copyright Galactic Television & Communications Pvt. Ltd. 2026. All rights reserved.