ਭਾਰਤੀ ਸਿੰਘ ਨੇ ਆਪਣੇ ਛੋਟੇ ਬੇਟੇ ਦੇ ਨਾਲ ਸਾਂਝਾ ਕੀਤਾ ਕਿਊਟ ਵੀਡੀਓ
ਭਾਰਤੀ ਸਿੰਘ ਦੇ ਘਰ ਕੁਝ ਮਹੀਨੇ ਪਹਿਲਾਂ ਪੁੱਤਰ ਦਾ ਜਨਮ ਹੋਇਆ ਸੀ । ਜਿਸ ਤੋਂ ਬਾਅਦ ਹਾਲ ਹੀ ‘ਚ ਉਸ ਨੇ ਆਪਣੇ ਪੁੱਤਰ ਦਾ ਚਿਹਰਾ ਰਿਵੀਲ ਕੀਤਾ ਹੈ। ਜਿਸ ਤੋਂ ਬਾਅਦ ਭਾਰਤੀ ਆਪਣੇ ਛੋਟੇ ਬੇਟੇ ਦੇ ਵੀਡੀਓ ਲਗਾਤਾਰ ਸਾਂਝੇ ਕਰ ਰਹੀ ਹੈ। ਹੁਣ ਉਸ ਨੇ ਆਪਣੇ ਬੇਟੇ ਦੇ ਨਾਲ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ।
ਭਾਰਤੀ ਸਿੰਘ ਦੇ ਘਰ ਕੁਝ ਮਹੀਨੇ ਪਹਿਲਾਂ ਪੁੱਤਰ ਦਾ ਜਨਮ ਹੋਇਆ ਸੀ । ਜਿਸ ਤੋਂ ਬਾਅਦ ਹਾਲ ਹੀ ‘ਚ ਉਸ ਨੇ ਆਪਣੇ ਪੁੱਤਰ ਦਾ ਚਿਹਰਾ ਰਿਵੀਲ ਕੀਤਾ ਹੈ। ਜਿਸ ਤੋਂ ਬਾਅਦ ਭਾਰਤੀ ਆਪਣੇ ਛੋਟੇ ਬੇਟੇ ਦੇ ਵੀਡੀਓ ਲਗਾਤਾਰ ਸਾਂਝੇ ਕਰ ਰਹੀ ਹੈ। ਹੁਣ ਉਸ ਨੇ ਆਪਣੇ ਬੇਟੇ ਦੇ ਨਾਲ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਦੋਵਾਂ ਪੁੱਤਰਾਂ ਦੇ ਨਾਲ ਕੇਕ ਕੱਟਦੀ ਹੋਈ ਨਜ਼ਰ ਆ ਰਹੀ ਹੈ। ਇਸ ਵਲੌਗ ਨੂੰ ਸਾਂਝਾ ਕਰਦੇ ਹੋਏ ਭਾਰਤੀ ਨੇ ਲਿਖਿਆ ‘ਮੇਰੇ ਬੱਚੇ ਵੱਡੇ ਹੋ ਕੇ ਤੇਰੇ ਤੋਂ ਬਦਲਾ ਲੈਣਗੇ’। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।

ਭਾਰਤੀ ਸਿੰਘ ਨੇ ਕਾਮੇਡੀਅਨ ਦੇ ਤੌਰ ‘ਤੇ ਕੀਤੀ ਸ਼ੁਰੂੂਆਤ
ਭਾਰਤੀ ਸਿੰਘ ਨੇ ਬਤੌਰ ਕਾਮੇਡੀਅਨ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ । ਜਿਸ ਤੋਂ ਬਾਅਦ ਉਸ ਦੇ ਵੱਲੋਂ ਨਿਭਾਏ ਗਏ ਲੱਲੀ ਦੇ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਬਾਅਦ ਭਾਰਤੀ ਸਿੰਘ ਨੇ ਕਈ ਸ਼ੋਅ ‘ਚ ਕੰਮ ਕੀਤਾ ਅਤੇ ਆਪਣੀ ਕਾਮੇਡੀ ਦੇ ਨਾਲ ਦਰਸ਼ਕਾਂ ਨੂੰ ਖੂਬ ਹਸਾਇਆ।

ਹਰਸ਼ ਲਿੰਬਾਚੀਆ ਨਾਲ ਵਿਆਹ
ਭਾਰਤੀ ਸਿੰਘ ਨੇ ਹਰਸ਼ ਲਿੰਬਾਚੀਆ ਦੇ ਨਾਲ ਵਿਆਹ ਕਰਵਾਇਆ ਹੈ । ਹਰਸ਼ ਗੁਜਰਾਤੀ ਮੂਲ ਦੇ ਹਨ, ਜਦੋਂਕਿ ਭਾਰਤੀ ਪੰਜਾਬ ਦੇ ਅੰਮ੍ਰਿਤਸਰ ਦੀ ਰਹਿਣ ਵਾਲੀ ਹੈ।