ਧਰਮਿੰਦਰ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਅਦਾਕਾਰ ਨੂੰ ਹਸਪਤਾਲ ਤੋਂ ਮਿਲੀ ਛੁੱਟੀ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਦੀ ਸਵੇਰ ਨੂੰ ਬ੍ਰੀਚ ਕੈਂਡੀ ਹਸਪਤਾਲ ਚੋਂ ਡਿਸਚਾਰਜ ਕੀਤਾ ਗਿਆ ਹੈ। ਖ਼ਬਰ ਏਜੰਸੀ ਪੀਟੀਆਈ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ । ਏਜੰਸੀ ਮੁਤਾਬਕ ਧਰਮਿੰਦਰ ਦਾ ਇਲਾਜ ਕਰਨ ਵਾਲੇ ਡਾਕਟਰ ਨੇ ਪੀਟੀਆਈ ਨੂੰ ਦੱਸਿਆ ਕਿ ਪਰਿਵਾਰ ਵੱਲੋਂ ਅਦਾਕਾਰ ਨੂੰ ਘਰ ਲਿਜਾਣ ਦੇ ਫੈਸਲੇ ਤੋਂ ਬਾਅਦ ਬੁੱਧਵਾਰ ਦੀ ਸਵੇਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਅਦਾਕਾਰ ਧਰਮਿੰਦਰ (Dharmendra Deol) ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਜਿਸ ਤੋਂ ਬਾਅਦ ਪਰਿਵਾਰ ਦੇ ਵੱਲੋਂ ਉਨ੍ਹਾਂ ਨੂੰ ਘਰ ਲਿਜਾਣ ਦਾ ਫੈਸਲਾ ਲਿਆ ਗਿਆ ਹੈ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਦੀ ਸਵੇਰ ਨੂੰ ਬ੍ਰੀਚ ਕੈਂਡੀ ਹਸਪਤਾਲ ਚੋਂ ਡਿਸਚਾਰਜ ਕੀਤਾ ਗਿਆ ਹੈ। ਖ਼ਬਰ ਏਜੰਸੀ ਪੀਟੀਆਈ ਦੇ ਹਵਾਲੇ ਤੋਂ ਖ਼ਬਰ ਸਾਹਮਣੇ ਆਈ ਹੈ ।

ਏਜੰਸੀ ਮੁਤਾਬਕ ਧਰਮਿੰਦਰ ਦਾ ਇਲਾਜ ਕਰਨ ਵਾਲੇ ਡਾਕਟਰ ਨੇ ਪੀਟੀਆਈ ਨੂੰ ਦੱਸਿਆ ਕਿ ਪਰਿਵਾਰ ਵੱਲੋਂ ਅਦਾਕਾਰ ਨੂੰ ਘਰ ਲਿਜਾਣ ਦੇ ਫੈਸਲੇ ਤੋਂ ਬਾਅਦ ਬੁੱਧਵਾਰ ਦੀ ਸਵੇਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਧਰਮਿੰਦਰ ਕਈ ਦਿਨਾਂ ਤੋਂ ਸਨ ਹਸਪਤਾਲ ‘ਚ ਭਰਤੀ
ਅਦਾਕਾਰ ਧਰਮਿੰਦਰ ਪਿਛਲੇ ਕਈ ਦਿਨਾਂ ਤੋਂ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਸਨ ਅਤੇ ਆਪਣਾ ਇਲਾਜ ਕਰਵਾ ਰਹੇ ਸਨ । ਇਸੇ ਦੌਰਾਨ ਬੀਤੇ ਦਿਨ ਉਨ੍ਹਾਂ ਦੀ ਮੌਤ ਦੀ ਅਫਵਾਹ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਸੀ । ਜਿਸ ਤੋਂ ਬਾਅਦ ਧਰਮਿੰਦਰ ਦੀ ਪਤਨੀ ਹੇਮਾ ਮਾਲਿਨੀ ਤੇ ਧੀ ਈਸ਼ਾ ਦਿਓਲ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕਰਦੇ ਹੋਏ ਅਫਵਾਹਾਂ ਕਰਾਰ ਦਿੱਤਾ ਸੀ।

ਪਿਛਲੇ ਕਈ ਦਹਾਕਿਆਂ ਤੋਂ ਇੰਡਸਟਰੀ ‘ਚ ਸਰਗਰਮ
ਧਰਮਿੰਦਰ ਪਿਛਲੇ ਕਈ ਦਹਾਕਿਆਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਫ਼ਿਲਮਾਂ ਦੇ ਰਾਹੀਂ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਇੱਕੀਸ’ ਦਾ ਟ੍ਰੇਲਰ ਵੀ ਸਾਹਮਣੇ ਆਇਆ ਸੀ । ਜਿਸ ਨੂੰ ਅਦਾਕਾਰ ਦੇ ਪੁੱਤਰ ਸੰਨੀ ਦਿਓਲ ਨੇ ਸਾਂਝਾ ਕਰਦੇ ਹੋਏ ਪਿਤਾ ਦੀ ਅਦਾਕਾਰੀ ਦੀ ਤਾਰੀਫ ਕੀਤੀ ਸੀ।