ਪਿਤਾ ਨੂੰ ਅੰਤਿਮ ਵਿਦਾਈ ਦੇਣ ਵੇਲੇ ਬੌਬੀ ਦਿਓਲ ਹੋਏ ਭਾਵੁਕ, ਵੀਡੀਓ ਆਇਆ ਸਾਹਮਣੇ
ਅਦਾਕਾਰ ਧਰਮਿੰਦਰ ਦਾ ਬੀਤੇ ਦਿਨ ਦਿਹਾਂਤ ਹੋ ਗਿਆ ।ਇਸ ਮੌਕੇ ਅੰਤਿਮ ਸਸਕਾਰ ‘ਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਅਤੇ ਨਮ ਅੱਖਾਂ ਨਾਲ ਧਰਮਿੰਦਰ ਨੂੰ ਅੰਤਿਮ ਵਿਦਾਈ ਦਿੱਤੀ ।ਦਿਓਲ ਪਰਿਵਾਰ ਦੇ ਸਾਰੇ ਮੈਂਬਰ ਅੰਤਿਮ ਸਸਕਾਰ ਤੇ ਪਹੁੰਚੇ। ਸਾਰਾ ਪਰਿਵਾਰ ਭਾਵੁਕ ਨਜ਼ਰ ਆਇਆ । ਇਸ ਮੌਕੇ ਤੇ ਧਰਮਿੰਦਰ ਦਾ ਛੋਟਾ ਪੁੱਤਰ ਬੌਬੀ ਦਿਓਲ ਵੀ ਪਿਤਾ ਨੂੰ ਯਾਦ ਕਰਕੇ ਭਾਵੁਕ ਹੋ ਗਿਆ ।
ਅਦਾਕਾਰ ਧਰਮਿੰਦਰ (Dharmendra Deol) ਦਾ ਬੀਤੇ ਦਿਨ ਦਿਹਾਂਤ ਹੋ ਗਿਆ ।ਇਸ ਮੌਕੇ ਅੰਤਿਮ ਸਸਕਾਰ ‘ਤੇ ਬਾਲੀਵੁੱਡ ਇੰਡਸਟਰੀ ਦੇ ਕਈ ਸਿਤਾਰੇ ਪਹੁੰਚੇ ਅਤੇ ਨਮ ਅੱਖਾਂ ਨਾਲ ਧਰਮਿੰਦਰ ਨੂੰ ਅੰਤਿਮ ਵਿਦਾਈ ਦਿੱਤੀ ।ਦਿਓਲ ਪਰਿਵਾਰ ਦੇ ਸਾਰੇ ਮੈਂਬਰ ਅੰਤਿਮ ਸਸਕਾਰ ਤੇ ਪਹੁੰਚੇ। ਸਾਰਾ ਪਰਿਵਾਰ ਭਾਵੁਕ ਨਜ਼ਰ ਆਇਆ । ਇਸ ਮੌਕੇ ਤੇ ਧਰਮਿੰਦਰ ਦਾ ਛੋਟਾ ਪੁੱਤਰ ਬੌਬੀ ਦਿਓਲ ਵੀ ਪਿਤਾ ਨੂੰ ਯਾਦ ਕਰਕੇ ਭਾਵੁਕ ਹੋ ਗਿਆ । ਜਿਸ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਇਸ ਵੀਡੀਓ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।

ਧਰਮਿੰਦਰ ਨੇ ਦਿੱਤੀਆਂ ਕਈ ਹਿੱਟ ਫ਼ਿਲਮਾਂ
ਅਦਾਕਾਰ ਧਰਮਿੰਦਰ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ।ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਸਨ ਅਤੇ ਉਮਰ ਦੇ ਆਖਿਰੀ ਪੜਾਅ ਤੱਕ ਉਹ ਫ਼ਿਲਮਾਂ ‘ਚ ਸਰਗਰਮ ਰਹੇ । ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਇੱਕੀਸ’ ਦਾ ਟ੍ਰੇਲਰ ਵੀ ਰਿਲੀਜ਼ ਹੋਇਆ ਸੀ। ਜਿਸ ਨੂੰ ਉਨ੍ਹਾਂ ਦੇ ਪੁੱਤਰ ਸੰਨੀ ਦਿਓਲ ਨੇ ਸਾਂਝਾ ਕੀਤਾ ਸੀ ਅਤੇ ਪਿਤਾ ਦੀ ਫ਼ਿਲਮ ਦੇ ਟ੍ਰੇਲਰ ਦੀ ਤਾਰੀਫ਼ ਕੀਤੀ ਸੀ।

ਧਰਮਿੰਦਰ ਦੀ ਨਿੱਜੀ ਜ਼ਿੰਦਗੀ
ਧਰਮਿੰਦਰ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਹਿਲਾ ਵਿਆਹ ਪ੍ਰਕਾਸ਼ ਕੌਰ ਦੇ ਨਾਲ ਕਰਵਾਇਆ ਸੀ। ਇਸ ਵਿਆਹ ਤੋਂ ਉਨ੍ਹਾਂ ਦੇ ਚਾਰ ਬੱਚੇ ਹਨ ਸੰਨੀ ਤੇ ਬੌਬੀ ਦਿਓਲ ਤੇ ਦੋ ਧੀਆਂ। ਉਨ੍ਹਾਂ ਨੇ ਹੇਮਾ ਮਾਲਿਨੀ ਦੇ ਨਾਲ ਦੂਜਾ ਵਿਆਹ ਕਰਵਾਇਆ ਸੀ । ਜਿਸ ਤੋਂ ਉਨ੍ਹਾਂ ਦੀਆਂ ਦੋ ਧੀਆਂ ਹੋਈਆਂ ਅਹਾਨਾ ਤੇ ਈਸ਼ਾ ਦਿਓਲ।ਆਪਣੇ ਉਮਰ ਦੇ ਆਖਰੀ ਪੜ੍ਹਾਅ ‘ਚ ਉਹ ਆਪਣੇ ਫਾਰਮ ਹਾਊਸ ‘ਤੇ ਹੀ ਜ਼ਿਆਦਾ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਸਨ ਅਤੇ ਖੇਤੀਬਾੜੀ ਅਤੇ ਪਸ਼ੂ ਪੰਛੀਆਂ ਦੇ ਨਾਲ ਉਨ੍ਹਾਂ ਨੂੰ ਬਹੁਤ ਜ਼ਿਆਦਾ ਲਗਾਅ ਸੀ।