ਘਰ ‘ਚ ਅਚਾਨਕ ਬੇਹੋਸ਼ ਹੋਏ ਗੋਵਿੰਦਾ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

ਬਾਲੀਵੁੱਡ ‘ਚ ਇੱਕ ਤੋਂ ਬਾਅਦ ਇੱਕ ਚਿੰਤਾਜਨਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਖ਼ਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਅਦਾਕਾਰ ਗੋਵਿੰਦਾ ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਅਦਾਕਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

By  Shaminder Kaur Kaler November 12th 2025 04:00 PM -- Updated: November 12th 2025 04:51 PM

ਬਾਲੀਵੁੱਡ ‘ਚ ਇੱਕ ਤੋਂ ਬਾਅਦ ਇੱਕ ਚਿੰਤਾਜਨਕ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਹੁਣ ਖ਼ਬਰ ਸਾਹਮਣੇ ਆਈ ਹੈ ਕਿ ਬਾਲੀਵੁੱਡ ਅਦਾਕਾਰ ਗੋਵਿੰਦਾ (Govinda)ਦੀ ਸਿਹਤ ਅਚਾਨਕ ਵਿਗੜ ਗਈ ਹੈ। ਜਿਸ ਤੋਂ ਬਾਅਦ ਅਦਾਕਾਰ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਮੁੰਬਈ ਦੇ ਜੁਹੂ ਸਥਿਤ ਕ੍ਰਿਟੀਕਲ ਕੇਅਰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।ਇਕਾਹਠ ਸਾਲਾਂ ਦੇ ਅਦਾਕਾਰ ਅਚਾਨਕ ਆਪਣੇ ਘਰ ‘ਚ ਬੇਹੋਸ਼ ਹੋ ਗਏ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ‘ਚ ਲਿਜਾਇਆ ਗਿਆ । ਉਨ੍ਹਾਂ ਦੇ ਦੋਸਤ ਤੇ ਕਾਨੂੰਨੀ ਸਲਾਹਕਾਰ ਲਲਿਤ ਬਿੰਦਲ ਦੇ ਵੱਲੋਂ ਇਸ ਜਾਣਕਾਰੀ ਨੂੰ ਸਾਂਝਾ ਕੀਤਾ ਗਿਆ ਹੈ ।

 

ਇੱਕ ਦਿਨ ਪਹਿਲਾਂ ਧਰਮਿੰਦਰ ਦਾ ਹਾਲ ਜਾਨਣ ਪਹੁੰਚੇ 

ਦੱਸ ਦਈਏ ਕਿ ਅਦਾਕਾਰ ਗੋਵਿੰਦਾ ਇੱਕ ਦਿਨ ਪਹਿਲਾਂ ਹੀ ਬਿਮਾਰ ਧਰਮਿੰਦਰ ਦਾ ਹਾਲ ਚਾਲ ਜਾਨਣ ਦੇ ਲਈ ਹਸਪਤਾਲ ਗਏ ਸਨ ।ਗੋਵਿੰਦਾ ਨੂੰ ਕਾਰ ‘ਚ ਬ੍ਰੀਚ ਕੈਂਡੀ ਹਸਪਤਾਲ ‘ਚ ਜਾਂਦੇ ਹੋਏ ਵੇਖਿਆ ਗਿਆ ਸੀ। ਜਿਸ ਤੋਂ ਬਾਅਦ ਅਚਾਨਕ ਦੇਰ ਰਾਤ ਇੱਕ ਵਜੇ ਦੇ ਕਰੀਬ ਉਨ੍ਹਾਂ ਦੀ ਸਿਹਤ ਵਿਗੜ ਗਈ । 

ਗੋਵਿੰਦਾ ਦਾ ਵਰਕ ਫ੍ਰੰਟ 

ਗੋਵਿੰਦਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਉਨ੍ਹਾਂ ਨੇ ਕੰਮ ਕੀਤਾ ਹੈ। ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ, ਭਾਵੇਂ ਉਹ ਸੰਜੀਦਾ ਕਿਰਦਾਰ ਹੋਣ, ਰੋਮਾਂਟਿਕ ਹੋਣ ਜਾਂ ਫਿਰ ਕਾਮੇਡੀ ਕਿਰਦਾਰ ਹੋਣ ਹਰ ਕਿਰਦਾਰ ‘ਚ ਉਨ੍ਹਾਂ ਨੇ ਆਪਣੀ ਅਦਾਕਾਰੀ ਦੇ ਨਾਲ ਜਾਨ ਪਾ ਦਿੱਤੀ ਹੈ। 


© Copyright Galactic Television & Communications Pvt. Ltd. 2026. All rights reserved.