ਧਰਮਿੰਦਰ ਨੂੰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ ਬਾਲੀਵੁੱਡ ਦੇ ਕਈ ਸਿਤਾਰੇ, ਅਮਿਤਾਭ ਸਲਮਾਨ ਵੀ ਰਹੇ ਮੌਜੂਦ
ਧਰਮਿੰਦਰ ਨੇ ਆਖਿਰਕਾਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਦੀਆਂ ਅੰਤਿਮ ਸ਼ਰਧਾਂਜਲੀ ਦੇਣ ਦੇ ਲਈ ਬਾਲੀਵੁੱਡ ਦੇ ਕਈ ਸਿਤਾਰੇ ਪਹੁੰਚੇ। ਜਿਨ੍ਹਾਂ ‘ਚ ਆਮਿਰ ਖ਼ਾਨ, ਸਲਮਾਨ ਖ਼ਾਨ ਤੇ ਅਮਿਤਾਭ ਬੱਚਨ ਵੀ ਆਪਣੇ ਪੁੱਤਰ ਅਭਿਸ਼ੇਕ ਬੱਚਨ ਦੇ ਨਾਲ ਪਹੁੰਚੇ ਹੋਏ ਸਨ ।
ਧਰਮਿੰਦਰ (Dharmendra Deol) ਨੇ ਆਖਿਰਕਾਰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਹੈ। ਉਨ੍ਹਾਂ ਦੀਆਂ ਅੰਤਿਮ ਸ਼ਰਧਾਂਜਲੀ ਦੇਣ ਦੇ ਲਈ ਬਾਲੀਵੁੱਡ ਦੇ ਕਈ ਸਿਤਾਰੇ ਪਹੁੰਚੇ। ਜਿਨ੍ਹਾਂ ‘ਚ ਆਮਿਰ ਖ਼ਾਨ, ਸਲਮਾਨ ਖ਼ਾਨ ਤੇ ਅਮਿਤਾਭ ਬੱਚਨ ਵੀ ਆਪਣੇ ਪੁੱਤਰ ਅਭਿਸ਼ੇਕ ਬੱਚਨ ਦੇ ਨਾਲ ਪਹੁੰਚੇ ਹੋਏ ਸਨ ।

ਕੁਝ ਦਿਨ ਪਹਿਲਾਂ ਹਸਪਤਾਲ ‘ਚ ਸਨ ਭਰਤੀ
ਦੱਸ ਦਈਏ ਕਿ ਅਦਾਕਾਰ ਧਰਮਿੰਦਰ ਕੁਝ ਦਿਨ ਪਹਿਲਾਂ ਬ੍ਰੀਚ ਕੈਂਡੀ ਹਸਪਤਾਲ ‘ਚ ਦਾਖਲ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ । ਪਰ ਕੁਝ ਕੁ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਹਸਪਤਾਲ ਚੋਂ ਛੁੱਟੀ ਮਿਲੀ ਸੀ ਅਤੇ ਉਹਨਾਂ ਦਾ ਘਰ ‘ਚ ਹੀ ਇਲਾਜ ਚੱਲ ਰਿਹਾ ਸੀ । ਪਰ ਆਖਿਰਕਾਰ ਬਾਲੀਵੁੱਡ ਦੇ ਹੀ-ਮੈਨ ਨੇ ਇਸ ਸੰਸਾਰ ਨੂੰ ਹਮੇਸ਼ਾ ਦੇ ਲਈ ਅਲਵਿਦਾ ਆਖ ਦਿੱਤਾ ।
ਬਾਲੀਵੁੱਡ ‘ਚ ਹੀ-ਮੈਨ ਦੇ ਨਾਂਅ ਨਾਲ ਮਸ਼ਹੂਰ
ਧਰਮਿੰਦਰ ਬਾਲੀਵੁੱਡ ‘ਚ ਹੀ-ਮੈਨ ਦੇ ਨਾਂਅ ਨਾਲ ਮਸ਼ਹੂਰ ਸਨ । ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਸਨ ਅਤੇ ਆਪਣੀ ਅਦਾਕਾਰੀ ਦੇ ਨਾਲ ਹਰ ਕਿਰਦਾਰ ‘ਚ ਉਨ੍ਹਾਂ ਨੇ ਜਾਨ ਪਾ ਦਿੱਤੀ ਸੀ । ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬਾਲੀਵੁੱਡ ਦੇ ਤਮਾਮ ਸਿਤਾਰੇ ਗਮਗੀਨ ਹਨ ਤੇ ਉਨ੍ਹਾਂ ਦੇ ਘਰ ਪਹੁੰਚੇ ਹਨ ਤਸੀਂ ਵੀ ਵੇਖੋ ਇਹ ਤਸਵੀਰਾਂ ।
ਪਤਨੀ ਹੇਮਾ ਮਾਲਿਨੀ ਵੀ ਦੁਖੀ
ਧਰਮਿੰਦਰ ਦੀ ਦੂਜੀ ਪਤਨੀ ਹੇਮਾ ਮਾਲਿਨੀ ਵੀ ਪਤੀ ਦੀ ਮੌਤ ਕਾਰਨ ਗਮਗੀਨ ਹੈ। ਜਿਸ ਦੀ ਇੱਕ ਤਸਵੀਰ ਸਾਹਮਣੇ ਆਈ ਹੈ। ਜਿਸ ‘ਚ ਪਤੀ ਨੂੰ ਗੁਆਉਣ ਦਾ ਗਮ ਉਨ੍ਹਾਂ ਦੇ ਚਿਹਰੇ ਤੇ ਸਾਫ਼ ਝਲਕ ਰਿਹਾ ਹੈ।