ਅਦਾਕਾਰਾ ਪ੍ਰਿਯੰਕਾ ਚੋਪੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ, ਭਾਂਡੇ ਸਾਫ਼ ਕਰਨ ਦੀ ਕੀਤੀ ਸੇਵਾ
ਅਦਾਕਾਰਾ ਪ੍ਰਿਯੰਕਾ ਚੋਪੜਾ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ । ਦਰਬਾਰ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਅਦਾਕਾਰਾ ਨੇ ਕੁਝ ਸਮਾਂ ਭਾਂਡੇ ਮਾਂਜਣ ਦੀ ਸੇਵਾ ਵੀ ਕੀਤੀ । ਜਿਸ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ ।
ਅਦਾਕਾਰਾ ਪ੍ਰਿਯੰਕਾ ਚੋਪੜਾ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਪਹੁੰਚੇ ਜਿੱਥੇ ਉਨ੍ਹਾਂ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਮੱਥਾ ਟੇਕਿਆ ਅਤੇ ਗੁਰਬਾਣੀ ਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ । ਦਰਬਾਰ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਅਦਾਕਾਰਾ ਨੇ ਕੁਝ ਸਮਾਂ ਭਾਂਡੇ ਮਾਂਜਣ ਦੀ ਸੇਵਾ ਵੀ ਕੀਤੀ । ਜਿਸ ਦੇ ਕਈ ਵੀਡੀਓਜ਼ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ । ਜਿਨ੍ਹਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਭਾਂਡੇ ਮਾਂਜਦੀ ਹੋਈ ਨਜ਼ਰ ਆ ਰਹੀ ਹੈ ਅਤੇ ਸੇਵਾ ਕਰਨ ਤੋਂ ਬਾਅਦ ਅਦਾਕਾਰਾ ਉੱਥੇ ਮੌਜੂਦ ਬੀਬੀਆਂ ਨੂੰ ਹੱਥ ਜੋੜ ਕੇ ਨਮਸਕਾਰ ਕਰਦੀ ਹੋਈ ਨਜ਼ਰ ਆਈ ।ਸੋਸ਼ਲ ਮੀਡੀਆ ਤੇ ਪ੍ਰਿਯੰਕਾ ਚੋਪੜਾ ਦੇ ਇਸ ਸੇਵਾ ਭਾਵ ਦੀ ਤਾਰੀਫ ਕੀਤੀ ਜਾ ਰਹੀ ਹੈ।

ਪ੍ਰਿਯੰਕਾ ਚੋਪੜਾ ਦਾ ਵਰਕ ਫ੍ਰੰਟ
ਪ੍ਰਿਯੰਕਾ ਚੋਪੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ । ਪਰ ਵਿਆਹ ਤੋਂ ਬਾਅਦ ਉਨ੍ਹਾਂ ਨੇ ਕੁਝ ਕੁ ਚੋਣਵੀਆਂ ਫ਼ਿਲਮਾਂ ‘ਚ ਹੀ ਕੰਮ ਕੀਤਾ ਹੈ। ਉਨ੍ਹਾਂ ਦੀਆਂ ਫ਼ਿਲਮਾਂ ਦੀ ਗੱਲ ਕਰੀਏ ਤਾਂ ਦੋਸਤਾਨਾ, ਪਿਆਰ ਇਮਪੌਸੀਬਲ, ਐਤਰਾਜ਼, ਕਮੀਨੇ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ ।
ਪ੍ਰਿਯੰਕਾ ਚੋਪੜਾ ਦੀ ਨਿੱਜੀ ਜ਼ਿੰਦਗੀ
ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਸ ਨੇ ਵਿਦੇਸ਼ੀ ਮੂਲ ਦੇ ਨਿੱਕ ਜੋਨਾਸ ਜੋ ਕਿ ਇੱਕ ਗਾਇਕ ਹਨ ਦੇ ਨਾਲ ਵਿਆਹ ਕਰਵਾਇਆ ਹੈ। ਵਿਆਹ ਤੋਂ ਬਾਅਦ ਅਦਾਕਾਰਾ ਸੈਰੋਗੇਸੀ ਦੇ ਜ਼ਰੀਏ ਇੱਕ ਧੀ ਦੀ ਮਾਂ ਬਣੀ ਹੈ। ਜਿਸ ਦਾ ਨਾਮ ਉਸ ਨੇ ਮਾਲਤੀ ਰੱਖਿਆ ਹੈ।