ਰਾਜ ਕੁੰਦਰਾ ਜਲਦ ਹੀ ਨਵੀਂ ਫ਼ਿਲਮ ‘ਦਿ ਗ੍ਰੇਟ ਪੰਜਾਬ ਰੌਬਰੀ’ ‘ਚ ਆਉਣਗੇ ਨਜ਼ਰ,ਫ਼ਿਲਮ ਦੀ ਸ਼ੂਟਿੰਗ ਸ਼ੁਰੂ
ਰਾਜ ਕੁੰਦਰਾ ਹੁਣ ਜਲਦ ਹੀ ਨਵੀਂ ਫ਼ਿਲਮ ‘ਚ ਨਜ਼ਰ ਆਉਣਗੇ । ਇਹ ਫ਼ਿਲਮ ਪੰਜਾਬ ‘ਚ ਹੋਈ ਡਕੈਤੀ ਤੋਂ ਪ੍ਰੇਰਿਤ ਹੈ। ਜਿਸ ਤਰ੍ਹਾਂ ਕਿ ਫ਼ਿਲਮ ਦਾ ਟਾਈਟਲ ‘ਦਿ ਗ੍ਰੇਟ ਪੰਜਾਬ ਰੌਬਰੀ’ ਦਰਸਾਉਂਦਾ ਹੈ ।
ਗੀਤਾ ਬਸਰਾ ਦੇ ਨਾਲ ਪਹਿਲੀ ਪੰਜਾਬੀ ਫ਼ਿਲਮ ‘ਮਿਹਰ’ ਤੋਂ ਬਾਅਦ ਰਾਜ ਕੁੰਦਰਾ (Raj Kundra) ਜਲਦ ਹੀ ਆਪਣੀ ਦੂਜੀ ਫ਼ਿਲਮ ‘ਦਿ ਗ੍ਰੇਟ ਪੰਜਾਬ ਰੌਬਰੀ’ ਲੈ ਕੇ ਆ ਰਹੇ ਹਨ । ਜਿਸ ਬਾਰੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਅਦਾਕਾਰਾ ਪਾਇਲ ਰਾਜਪੂਤ ਨਜ਼ਰ ਆਉਣਗੇ ।ਸੌਰਭ ਵਰਮਾ ਦੇ ਵੱਲੋਂ ਇਸ ਫ਼ਿਲਮ ਦੀ ਡਾਇਰੈਕਸ਼ਨ ਕੀਤੀ ਜਾ ਰਹੀ ਹੈ।

ਫ਼ਿਲਮ ਦੀ ਸ਼ੂਟਿੰਗ ਸ਼ੁਰੂ ਹੋ ਚੁੱਕੀ ਹੈ ਅਤੇ ਕਲੈਪਿੰਗ ਬੋਰਡ ਨੇ ਨਾਲ ਪਾਇਲ ਰਾਜਪੂਤ ਤੇ ਰਾਜ ਕੁੰਦਰਾ ਨੇ ਤਸਵੀਰ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਏਆਈ ਜੈਨਰੇਟਡ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਜਿਵੇਂ ਕਿ ਫ਼ਿਲਮ ਦੇ ਟਾਈਟਲ ਤੋਂ ਸਪੱਸ਼ਟ ਹੈ ਕਿ ਇਸ ਫ਼ਿਲਮ ‘ਚ ਪੰਜਾਬ ‘ਚ ਹੋਈ ਕਿਸੇ ਵੱਡੀ ਡਕੈਤੀ ਦੀ ਘਟਨਾ ਤੋਂ ਪ੍ਰੇਰਿਤ ਹੋ ਸਕਦੀ ਹੈ।
ਰਾਜ ਕੁੰਦਰਾ ਦੀ ਦੂਜੀ ਪੰਜਾਬੀ ਫ਼ਿਲਮ
ਦੱਸ ਦਈਏ ਕਿ ਰਾਜ ਕੁੰਦਰਾ ਦੀ ਇਹ ਦੂਜੀ ਪੰਜਾਬੀ ਫ਼ਿਲਮ ਹੋਵੇਗੀ । ਇਸ ਤੋਂ ਪਹਿਲਾਂ ਉਹ ਗੀਤਾ ਬਸਰਾ ਦੇ ਨਾਲ ਫ਼ਿਲਮ ‘ਮਿਹਰ’ ‘ਚ ਦਿਖਾਈ ਦਿੱਤੇ ਸਨ । ਰਾਜ ਕੁੰਦਰਾ ਇੱਕ ਬਿਜਨੇਸਮੈਨ ਹਨ, ਪਰ ਉਨ੍ਹਾਂ ਦੀ ਪਤਨੀ ਸ਼ਿਲਪਾ ਸ਼ੈੱੇਟੀ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਹੈ। ਹੁਣ ਤੱਕ ਸ਼ਿਲਪਾ ਸ਼ੈੱਟੀ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਧੜਕਣ, ਬਾਜ਼ੀਗਰ, ਮੈਂ ਖਿਲਾੜੀ ਤੂੰ ਅਨਾੜੀ ਸਣੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ ਅਤੇ ਹੁਣ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਵੀ ਉਨ੍ਹਾਂ ਦੀ ਰਾਹ ਤੇ ਤੁਰ ਪਏ ਹਨ ਅਤੇ ਫ਼ਿਲਮਾਂ ‘ਚ ਅਦਾਕਾਰੀ ਕਰ ਰਹੇ ਹਨ ।