ਰਣਦੀਪ ਹੁੱਡਾ ਦੀ ਪਤਨੀ ਨੇ ਕਰਵਾਇਆ ਮੈਟਰਨਿਟੀ ਫੋਟੋ ਸ਼ੂਟ, ਤਸਵੀਰਾਂ ਆਈਆਂ ਸਾਹਮਣੇ

ਰਣਦੀਪ ਹੁੱਡਾ ਅਤੇ ਲਿਨ ਜਲਦ ਹੀ ਮਾਪੇ ਬਣਨ ਜਾ ਰਹੇ ਹਨ । ਇਸ ਤੋਂ ਪਹਿਲਾਂ ਇਸ ਜੋੜੀ ਨੇ ਮੈਟਰਨਿਟੀ ਫੋਟੋ ਸ਼ੂਟ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਤੇ ਉਸ ਦੀ ਪਤਨੀ ਵੱਖ ਵੱਖ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ ।

By  Shaminder Kaur Kaler March 10th 2026 10:38 AM

ਰਣਦੀਪ ਹੁੱਡਾ (Randeep Hooda) ਅਤੇ ਲਿਨ (Lin Laishram) ਜਲਦ ਹੀ ਮਾਪੇ ਬਣਨ ਜਾ ਰਹੇ ਹਨ । ਇਸ ਤੋਂ ਪਹਿਲਾਂ ਇਸ ਜੋੜੀ ਨੇ ਮੈਟਰਨਿਟੀ ਫੋਟੋ ਸ਼ੂਟ ਕਰਵਾਇਆ ਹੈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰ ਤੇ ਉਸ ਦੀ ਪਤਨੀ ਵੱਖ ਵੱਖ ਪੋਜ਼ ਦਿੰਦੇ ਹੋਏ ਨਜ਼ਰ ਆ ਰਹੇ ਹਨ ।


ਸੋਸ਼ਲ ਮੀਡੀਆ ‘ਤੇ ਜਿਉਂ ਹੀ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਫੈਨਸ ਦੇ ਵੱਲੋਂ ਵੀ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।ਰਣਦੀਪ ਹੁੱਡਾ ਤੇ ਲਿਨ ਲੈਸ਼ਰਾਮ ਦੀਆ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਲਿਨ ਆਪਣੇ ਬੇਬੀ ਬੰਪ ਨੂੰ ਸਹਿਲਾਉਂਦੀ ਹੋਈ ਨਜ਼ਰ ਆ ਰਹੀ ਹੈ।ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋi ਕ ਦੋਵੇਂ ਇੱਕ ਦੂਜੇ ‘ਚ ਗੁਆਚੇ ਹੋਏ ਨਜ਼ਰ ਆ ਰਹੇ ਹਨ । 


ਨਵੰਬਰ 2025 ‘ਚ ਕੀਤਾ ਪ੍ਰੈਗਨੇਂਸੀ ਦਾ ਐਲਾਨ 

ਰਣਦੀਪ ਹੁੱਡਾ ਤੇ ਲਿਨ ਨੇ ਨਵੰਬਰ 2025 ‘ਚ ਮਾਪੇ ਬਣਨ ਦਾ ਐਲਾਨ ਕੀਤਾ ਸੀ ਅਤੇ ਦੋਵਾਂ ਨੇ ਇਸ ਖੁਸ਼ਖਬਰੀ ਨੂੰ ਸਾਂਝਾ ਕੀਤਾ ਸੀ । ਜਿਸ ‘ਚ ਦੋਵਾਂ ਨੇ ਐਲਾਨ ਕੀਤਾ ਸੀ ਕਿ ਜਲਦ ਹੀ ਉਨ੍ਹਾਂ ਦੇ ਘਰ ਨੰਨ੍ਹਾ ਮਹਿਮਾਨ ਆਉਣ ਵਾਲਾ ਹੈ।ਲਿਨ ਨੇ ਇੱਕ ਇੰਟਰਵਿਊ ‘ਚ ਦੱਸਿਆ ਸੀ ਕਿ ‘ਬੱਚੇ ਨੂੰ ਆਪਣੇ ਅੰਦਰ ਪਾਲਣਾ ਇੱਕ ਚਮਤਕਾਰ ਵਾਂਗ ਲੱਗਦਾ ਹੈ। ਇਸ ਨਾਲ ਉਨ੍ਹਾਂ ਨੂੰ ਮਾਂ ਬਣਨ ਦੀ ਅਸਲੀ ਤਾਕਤ ਸਮਝ ‘ਚ ਆਈ ਹੈ। 

© Copyright Galactic Television & Communications Pvt. Ltd. 2026. All rights reserved.