ਰਵੀਨਾ ਟੰਡਨ ਦਾ ਮਜ਼ੇਦਾਰ ਵੀਡੀਓ ਹੋ ਰਿਹਾ ਵਾਇਰਲ, ਕਿਹਾ ‘ਕਦੇ ਤਾਂ ਚੀਟ ਡੇਅ ਹੋਵੇ’

ਰਵੀਨਾ ਟੰਡਨ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਕੁਝ ਖਾਣ ਦੀ ਕੋਸ਼ਿਸ਼ ਕਰਦੀ ਹੈ। ਪਰ ਉਸ ਤੋਂ ਇੱਕ ਮਹਿਲਾ ਖੋਹ ਲੈਂਦੀ ਹੈ ਕਿ ‘ਨਹੀਂ’ ਜਿਸ ‘ਤੇ ਅਦਾਕਾਰਾ ਨੂੰ ਗੁੱਸਾ ਆ ਜਾਂਦਾ ਹੈ ਅਤੇ ਉਹ ਕਹਿੰਦੀ ਹੈ ਕਿ ਨਹੀਂ…ਨਹੀਂ ਹਰ ਗੱਲ ‘ਤੇ ਨਹੀਂ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਕਦੇ ਤਾਂ ਚੀਟ ਡੇਅ ਹੋਵੇ’ ।

By  Shaminder Kaur Kaler April 15th 2026 05:14 PM

  ਰਵੀਨਾ ਟੰਡਨ (Raveena Taondon) ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਕੁਝ  ਖਾਣ ਦੀ ਕੋਸ਼ਿਸ਼ ਕਰਦੀ ਹੈ। ਪਰ ਉਸ ਤੋਂ ਇੱਕ ਮਹਿਲਾ ਖੋਹ ਲੈਂਦੀ ਹੈ ਕਿ ‘ਨਹੀਂ’ ਜਿਸ ‘ਤੇ ਅਦਾਕਾਰਾ ਨੂੰ ਗੁੱਸਾ ਆ ਜਾਂਦਾ ਹੈ ਅਤੇ ਉਹ ਕਹਿੰਦੀ ਹੈ ਕਿ ਨਹੀਂ…ਨਹੀਂ ਹਰ ਗੱਲ ‘ਤੇ ਨਹੀਂ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਕਦੇ ਤਾਂ ਚੀਟ ਡੇਅ ਹੋਵੇ’ ।


ਅਦਾਕਾਰਾ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਪ੍ਰਤੀਕਰਮ ਦਿੱਤੇ ਜਾ ਰਹੇ ਹਨ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ। ਅਦਾਕਾਰਾ ਦਾ ਇਹ ਮਜ਼ੇਦਾਰ ਵੀਡੀਓ ਸੋਸ਼ਲ ਮੀਡੀਆ ‘ਤੇ ਪਸੰਦ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤੇ ਜਾ ਰਹੇ ਹਨ। 

ਰਵੀਨਾ ਟੰਡਨ ਦਾ ਵਰਕ ਫ੍ਰੰਟ 

ਰਵੀਨਾ ਟੰਡਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਮੋਹਰਾ, ਅੰਦਾਜ਼ ਅਪਨਾ ਅਪਨਾ, ਲਾਡਲਾ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਉਨ੍ਹਾਂ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ।


ਅਦਾਕਾਰਾ ਦੀ ਨਿੱਜੀ ਜ਼ਿੰਦਗੀ 

ਰਵੀਨਾ ਟੰਡਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨਿਲ ਥਡਾਨੀ ਦੇ ਨਾਲ ਵਿਆਹ ਕਰਵਾਇਆ ਹੈ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਦੋ ਬੱਚਿਆਂ ਦਾ ਜਨਮ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਦੋ ਧੀਆਂ ਨੂੰ ਗੋਦ ਵੀ ਲਿਆ । ਜਿਨ੍ਹਾਂ ਦੇ ਵਿਆਹ ਉਨ੍ਹਾਂ ਨੇ ਹੱਥੀਂ ਕੀਤੇ ਹਨ। 

© Copyright Galactic Television & Communications Pvt. Ltd. 2026. All rights reserved.