ਅਦਾਕਾਰਾ ਸ਼ਬਾਨਾ ਆਜ਼ਮੀ ਦੀ ਸਿਹਤ ਵਿਗੜੀ, ਡਾਕਟਰਾਂ ਨੇ ਆਈਸੋਲੇਸ਼ਨ ‘ਚ ਰਹਿਣ ਦੀ ਦਿੱਤੀ ਸਲਾਹ

ਅਦਾਕਾਰਾ ਸ਼ਬਾਨਾ ਆਜ਼ਮੀ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਅਦਾਕਾਰਾ ਨੂੰ ਸਵਾਈਨ ਫਲੂ ਹੋ ਗਿਆ ਹੈ। ਜਿਸ ਕਾਰਨ ਡਾਕਟਰਾਂ ਨੇ ਉਸ ਨੂੰ ਆਰਾਮ ਕਰਨ ਤੇ ਆਈਸੋਲੇਟ ਰਹਿਣ ਦੀ ਸਲਾਹ ਦਿੱਤੀ ਹੈ।ਦੱਸ ਦਈਏ ਕਿ ਬੀਤੇ ਦਿਨੀਂ ਅਦਾਕਾਰਾ ਦਿੱਲੀ ਦੇ ਜੰਤਰ ਮੰਤਰ ‘ਤੇ ਚੱਲ ਰਹੇ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋਣ ਦੇ ਲਈ ਵੀ ਗਈ ਸੀ।

By  Shaminder Kaur Kaler July 25th 2026 06:00 PM

ਅਦਾਕਾਰਾ ਸ਼ਬਾਨਾ ਆਜ਼ਮੀ ਦੀ ਸਿਹਤ ਵਿਗੜ ਗਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਅਦਾਕਾਰਾ ਨੂੰ ਸਵਾਈਨ ਫਲੂ ਹੋ ਗਿਆ ਹੈ। ਜਿਸ ਕਾਰਨ ਡਾਕਟਰਾਂ ਨੇ ਉਸ ਨੂੰ ਆਰਾਮ ਕਰਨ ਤੇ ਆਈਸੋਲੇਟ ਰਹਿਣ ਦੀ ਸਲਾਹ ਦਿੱਤੀ ਹੈ।ਦੱਸ ਦਈਏ ਕਿ ਬੀਤੇ ਦਿਨੀਂ ਅਦਾਕਾਰਾ ਦਿੱਲੀ ਦੇ ਜੰਤਰ ਮੰਤਰ ‘ਤੇ ਚੱਲ ਰਹੇ ਧਰਨੇ ਪ੍ਰਦਰਸ਼ਨ ‘ਚ ਸ਼ਾਮਿਲ ਹੋਣ ਦੇ ਲਈ ਵੀ ਗਈ ਸੀ।

ਜਿੱਥੇ ਉਸ ਨੇ ਵਿਦਿਆਰਥੀਆਂ ਦੇ ਨਾਲ ਸਮਾਂ ਬਿਤਾਇਆ ਸੀ ਅਤੇ ਇਸ ਪ੍ਰਦਰਸ਼ਨ ਨੂੰ ਆਪਣਾ ਸਮਰਥਨ ਵੀ ਦਿੱਤਾ ਸੀ।ਅਦਾਕਾਰਾ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਸਰਗਰਮ ਹੈ ਅਤੇ ਲਗਾਤਾਰ ਦਿੱਲੀ ‘ਚ ਚੱਲ ਰਹੇ ਅੰਦੋਲਨ ‘ਤੇ ਅਪਡੇਟਸ ਸਾਂਝੀਆਂ ਕਰ ਰਹੀ ਹੈ। ਬੀਤੇ ਦਿਨੀਂ ਉਸ ਨੇ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਹਨ ਅਤੇ ਲਗਾਤਾਰ ਪ੍ਰਦਰਸ਼ਨ ਨੂੰ ਲੈ ਕੇ ਅਪਡੇਟਸ ਸਾਂਝੀਆਂ ਕਰ ਰਹੇ ਹਨ।

ਸ਼ਬਾਨਾ ਆਜ਼ਮੀ ਦਾ ਵਰਕ ਫ੍ਰੰਟ 

ਸ਼ਬਾਨਾ ਆਜ਼ਮੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਸੰਨੀ ਦਿਓਲ ਦੇ ਨਾਲ ਫ਼ਿਲਮ ‘ਬਟਵਾਰਾ 1947’ ‘ਚ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਪ੍ਰੀਤੀ ਜ਼ਿੰਟਾ ਵੀ ਦਿਖਾਈ ਦੇਣਗੇ । 

© Copyright Galactic Television & Communications Pvt. Ltd. 2026. All rights reserved.