ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਜੋੜੀ ਨੇ ਤਸਵੀਰਾਂ ਸਾਂਝੀਆਂ ਕਰ ਪੁੱਤ ਨੂੰ ਦਿੱਤੀ ਵਧਾਈ

ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਦੇ ਪੁੱਤਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਤੇ ਵੀਡੀਓ ਸਾਂਝੇ ਕਰਦੇ ਹੋਏ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।

By  Shaminder Kaur Kaler May 21st 2026 11:17 AM

ਰਾਜ ਕੁੰਦਰਾ (Raj Kundra) ਤੇ ਸ਼ਿਲਪਾ ਸ਼ੈੱਟੀ (Shilpa Shetty)ਦੇ ਪੁੱਤਰ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਦੋਵਾਂ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਤੇ ਵੀਡੀਓ ਸਾਂਝੇ ਕਰਦੇ ਹੋਏ ਪੁੱਤਰ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਰਾਜ ਕੁੰਦਰਾ ਨੇ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ “ਮੇਰੀ ਉਂਗਲੀ ਫੜਨ ਤੋਂ ਲੈ ਕੇ... ਇੱਕ ਚੈਂਪੀਅਨ ਵਾਂਗ ਆਪਣੇ ਕਿਸ਼ੋਰ ਸਾਲਾਂ ਵਿੱਚ ਜਾਣ ਤੱਕ... 14 ਸਾਲ ਹੋ ਗਏ ਹੋ?! ਸਮਾਂ ਸੱਚਮੁੱਚ ਉੱਡਦਾ ਹੈ  । ਜਨਮਦਿਨ ਮੁਬਾਰਕ ਮੇਰੇ ਪੁੱਤਰ, ਮੇਰਾ ਮਾਣ, ਮੇਰਾ ਰਾਜਕੁਮਾਰ ਵਿਆਨ… ਚਮਕਦੇ ਰਹੋ,ਮੁਸਕਰਾਉਂਦੇ ਰਹੋ ਅਤੇ ਹਮੇਸ਼ਾ ਨਿਮਰ ਰਹੋ” ।


ਇਸ ਦੇ ਨਾਲ ਹੀ ਅਦਾਕਾਰਾ ਸ਼ਿਲਪਾ ਸ਼ੈਟੀ ਨੇ ਆਪਣੇ ਪੁੱਤਰ ਦੇ ਨਾਲ ਤਸਵੀਰਾਂ ਸਾਂਝੀਆਂ ਕਰਦੇ ਹੋਏ ਇੱਕ ਲੰਮਾ ਚੌੜਾ ਨੋਟ ਵੀ ਸਾਂਝਾ ਕੀਤਾ ਹੈ। ਇਸ ਨੋਟ ‘ਚ ਉਨ੍ਹਾਂ ਨੇ ਲਿਖਿਆ “ਦੁਨੀਆ ਦੇ ਸਭ ਤੋਂ ਵਧੀਆ ਮੈਚ ਮੇਕਰ, ਪਾਰਟ-ਟਾਈਮ ਸਟੈਂਡ-ਅੱਪ ਕਾਮਿਕ, ਸਲਾਈਮ ਮੇਕਰ, ਮੂਵੀ ਮੇਕਰ/ਐਡੀਟਰ, ਮਾਸਟਰ ਕੂਕੀ ਸਿਰਜਣਹਾਰ, ਸਨੀਕਰਹੈੱਡ ਅਤੇ ਮੇਰੇ ਜਾਣੇ ਸਭ ਤੋਂ ਦਿਆਲੂ ਛੋਟੇ ਜਾਨਵਰ ਪ੍ਰੇਮੀ ਨੂੰ 14ਵੇਂ ਜਨਮਦਿਨ ਦੀਆਂ ਮੁਬਾਰਕਾਂ”।


ਜਿਉਂ ਹੀ ਸ਼ਿਲਪਾ ਸ਼ੈਟੀ ਤੇ ਰਾਜ ਕੁੰਦਰਾ ਨੇ ਇਨ੍ਹਾਂ ਵੀਡੀਓਜ਼ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਤਾਂ ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ।


ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਰਾਜ ਕੁੰਦਰਾ ਵਲੋਂ ਸਾਂਝੀ ਕੀਤੀ ਗਈ ਪੋਸਟ ‘ਤੇ ਉਨ੍ਹਾਂ ਨੂੰ ਪੁੱਤਰ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ।

ਇਸ ਤੋਂ ਇਲਾਵਾ ਫੈਨਸ ਨੇ ਵੀ ਹਾਰਟ ਵਾਲੇ ਇਮੋਜੀ ਪੋਸਟ ਕਰਦੇ ਹੋਏ ਵਿਆਨ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। 

© Copyright Galactic Television & Communications Pvt. Ltd. 2026. All rights reserved.