ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਨੇ ਮਨਾਇਆ ਲੋਹੜੀ ਦਾ ਤਿਉਹਾਰ, ਵੀਡੀਓ ਕੀਤਾ ਸਾਂਝਾ
ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਨੇ ਵੀ ਲੋਹੜੀ ਦਾ ਤਿਉਹਾਰ ਪੂਰੇ ਜੋਸ਼-ਖਰੋਸ਼ ਦੇ ਨਾਲ ਮਨਾਇਆ । ਇਸ ਦਾ ਇੱਕ ਵੀਡੀਓ ਵੀ ਰਾਜ ਕੁੰਦਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਪੂਰੇ ਜੋਸ਼-ਖਰੋਸ਼ ਦੇ ਨਾਲ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ ।
ਸ਼ਿਲਪਾ ਸ਼ੈੱਟੀ (Shilpa Shetty) ਅਤੇ ਰਾਜ ਕੁੰਦਰਾ ਨੇ ਵੀ ਲੋਹੜੀ ਦਾ ਤਿਉਹਾਰ ਪੂਰੇ ਜੋਸ਼-ਖਰੋਸ਼ ਦੇ ਨਾਲ ਮਨਾਇਆ । ਇਸ ਦਾ ਇੱਕ ਵੀਡੀਓ ਵੀ ਰਾਜ ਕੁੰਦਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਰਾਜ ਕੁੰਦਰਾ ਤੇ ਸ਼ਿਲਪਾ ਸ਼ੈੱਟੀ ਪੂਰੇ ਜੋਸ਼-ਖਰੋਸ਼ ਦੇ ਨਾਲ ਲੋਹੜੀ ਦਾ ਤਿਉਹਾਰ ਮਨਾ ਰਹੇ ਹਨ ।

ਨੱਚ ਗਾ ਕੇ ਪੂਰਾ ਪਰਿਵਾਰ ਲੋਹੜੀ ਦਾ ਜਸ਼ਨ ਮਨਾ ਰਿਹਾ ਹੈ।ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ ਅਤੇ ਸ਼ਿਲਪਾ ਸ਼ੈੱਟੀ ਨੇ ਲਾਲ ਰੰਗ ਦੀ ਡਰੈੱਸ ਪਾਈ ਹੋਈ ਹੈ, ਜਦੋਂਕਿ ਰਾਜ ਕੁੰਦਰਾ ਸਿਰ ਤੇ ਦਸਤਾਰ ਸਜਾਈ ਅਤੇ ਕੁੜਤਾ ਪਜਾਮਾ ਪਹਿਨੇ ਹੋਏ ਦਿਖਾਈ ਦੇ ਰਹੇ ਹਨ ।
ਰਾਜ ਕੁੰਦਰਾ ਜਲਦ ਫ਼ਿਲਮ ‘ਚ ਆਉਣਗੇ ਨਜ਼ਰ
ਰਾਜ ਕੁੰਦਰਾ ਜਲਦ ਹੀ ਫ਼ਿਲਮ ‘ਦਿ ਗ੍ਰੇਟ ਪੰਜਾਬ ਰੌਬਰੀ’ ‘ਚ ਨਜ਼ਰ ਆਉਣਗੇ। ਇਸ ਫ਼ਿਲਮ ‘ਚ ਪੰਜਾਬ ‘ਚ ਹੋਈ ਸਭ ਤੋਂ ਵੱਡੀ ਰੌਬਰੀ ਵਿਖਾਈ ਜਾਵੇਗੀ । ਇਸ ਫ਼ਿਲਮ ‘ਚ ਰਾਜ ਕੁੰਦਰਾ ਦੇ ਨਾਲ ਪਾਇਲ ਰਾਜਪੂਤ ਨਜ਼ਰ ਆਉਣਗੇ। ਇਸ ਤੋਂ ਪਹਿਲਾਂ ਰਾਜ ਕੁੰਦਰਾ ਦੀ ਪੰਜਾਬੀ ਫ਼ਿਲਮ ‘ਮਿਹਰ’ ‘ਚ ਦਿਖਾਈ ਦਿੱਤੇ ਸਨ। ਇਹ ਰਾਜ ਕੁੰਦਰਾ ਦੀ ਪਹਿਲੀ ਪੰਜਾਬੀ ਫ਼ਿਲਮ ਸੀ । ਇਸ ਤੋਂ ਬਾਅਦ ਹੁਣ ਉਹ ਜਲਦ ਹੀ ਦੂਜੀ ਫ਼ਿਲਮ ‘ਚ ਦਿਖਾਈ ਦੇਣਗੇ ।