ਸ਼ਿਲਪਾ ਸ਼ੈੱਟੀ ਪਤੀ ਦੇ ਨਾਲ ਰੈਸਟੋਰੈਂਟ ‘ਚ ਆਈ ਨਜ਼ਰ, ਵੇਖੋ ਵੀਡੀਓ

ਅਦਾਕਾਰਾ ਸ਼ਿਲਪਾ ਸ਼ੈੱਟੀ ਆਪਣੇ ਪਤੀ ਦੇ ਨਾਲ ਰੈਸਟੋਰੈਂਟ ‘ਚ ਨਜ਼ਰ ਆਈ ਹੈ। ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਉਹ ਰੈਸਟੋਰੈਂਟ ਚੋਂ ਬਾਹਰ ਨਿਕਲਦੀ ਦਿਖਾਈ ਦੇ ਰਹੀ ਹੈ। ਜਦੋਂ ਕਿ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਵੀ ਆਪਣੀ ਧੀ ਸਮੀਸ਼ਾ ਦੇ ਨਾਲ ਨਜ਼ਰ ਆਏ ।

By  Shaminder Kaur Kaler May 15th 2026 04:57 PM

ਅਦਾਕਾਰਾ ਸ਼ਿਲਪਾ ਸ਼ੈੱਟੀ (Shilpa Shetty) ਆਪਣੇ ਪਤੀ ਦੇ ਨਾਲ ਰੈਸਟੋਰੈਂਟ ‘ਚ ਨਜ਼ਰ ਆਈ ਹੈ। ਜਿਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਉਹ ਰੈਸਟੋਰੈਂਟ ਚੋਂ ਬਾਹਰ ਨਿਕਲਦੀ ਦਿਖਾਈ ਦੇ ਰਹੀ ਹੈ। ਜਦੋਂ ਕਿ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਵੀ ਆਪਣੀ ਧੀ ਸਮੀਸ਼ਾ ਦੇ ਨਾਲ ਨਜ਼ਰ ਆਏ । ਸਮੀਸ਼ਾ ਵੀ ਆਪਣੇ ਪਿਤਾ ਦੇ ਨਾਲ ਬਹੁਤ ਹੀ ਖੁਸ਼ ਦਿਖਾਈ ਦਿੱਤੀ। ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਫੈਨਸ ਨੂੰ ਸਮੀਸ਼ਾ ਦਾ ਕਿਊਟ ਅੰਦਾਜ਼ ਬਹੁਤ ਹੀ ਜ਼ਿਆਦਾ ਪਸੰਦ ਆ ਰਿਹਾ ਹੈ। 


ਸ਼ਿਲਪਾ ਸ਼ੈਟੀ ਦਾ ਵਰਕ ਫਰੰਟ 

ਸ਼ਿਲਪਾ ਸ਼ੈੱਟੀ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ।

ਉਨ੍ਹਾਂ ਦੀਆਂ ਹਿੱਟ ਫ਼ਿਲਮਾਂ ਦੀ ਲਿਸਟ ਕਾਫੀ ਲੰਮੀ ਹੈ।ਪਰ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਵੀ ਫ਼ਿਲਮਾਂ ‘ਚ ਸਰਗਰਮ ਹੋ ਗਏ ਹਨ। ਰਾਜ ਕੁੰਦਰਾ ਇਸ ਤੋਂ ਪਹਿਲਾਂ ਪੰਜਾਬੀ ਫ਼ਿਲਮ ‘ਮਿਹਰ’ ‘ਚ ਵੀ ਨਜ਼ਰ ਆ ਚੁੱਕੇ ਹਨ।


ਜਲਦ ਹੀ ਉਹ ਨਵੀਂ ਫ਼ਿਲਮ ‘ਦਿ ਗ੍ਰੇਟ ਪੰਜਾਬ ਰੌਬਰੀ’ ‘ਚ ਦਿਖਾਈ ਦੇਣਗੇ।ਇਸ ਤੋਂ ਇਲਾਵਾ ਜਲਦ ਹੀ ਰਾਜ ਕੁੰਦਰਾ ਹੋਰ ਵੀ ਕਈ ਪ੍ਰੋਜੈਕਟਸ ‘ਚ ਦਿਖਾਈ ਦੇਣਗੇ । ਉਹ ਅਕਸਰ ਪੰਜਾਬ ‘ਚ ਲੰਗਰ ਸੇਵਾਵਾਂ ਨਿਭਾਉਂਦੇ ਹੋਏ ਦਿਖਾਈ ਦਿੰਦੇ ਹਨ।

© Copyright Galactic Television & Communications Pvt. Ltd. 2026. All rights reserved.