ਸੋਨਮ ਕਪੂਰ ਨੇ ਫੋਟੋ ਸ਼ੂਟ ਦੌਰਾਨ ਬੇਬੀ ਬੰਪ ਕੀਤਾ ਫਲਾਂਟ, ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਵੇਗੀ ਅਦਾਕਾਰਾ

ਅਦਾਕਾਰਾ ਸੋਨਮ ਕਪੂਰ ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਵੇਗੀ । ਇਨ੍ਹੀਂ ਦਿਨੀਂ ਉਹ ਆਪਣੀ ਪ੍ਰੈਗਨੇਂਸੀ ਨੂੰ ਇਨਜੁਆਏ ਕਰਦੀ ਹੋਈ ਨਜ਼ਰ ਆ ਰਹੀ ਹੈ। ਹੁਣ ਅਦਾਕਾਰਾ ਨੇ ਨਵਾਂ ਫੋਟੋ ਸ਼ੂਟ ਕਰਵਾਇਆ ਹੈ। ਜਿਸ ‘ਚ ਉਹ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ।

By  Shaminder Kaur Kaler January 21st 2026 02:15 PM

ਅਦਾਕਾਰਾ ਸੋਨਮ ਕਪੂਰ (Sonam Kapoor) ਜਲਦ ਹੀ ਦੂਜੇ ਬੱਚੇ ਨੂੰ ਜਨਮ ਦੇਵੇਗੀ । ਇਨ੍ਹੀਂ ਦਿਨੀਂ ਉਹ ਆਪਣੀ ਪ੍ਰੈਗਨੇਂਸੀ ਨੂੰ ਇਨਜੁਆਏ ਕਰਦੀ ਹੋਈ ਨਜ਼ਰ ਆ ਰਹੀ ਹੈ। ਹੁਣ ਅਦਾਕਾਰਾ ਨੇ ਨਵਾਂ ਫੋਟੋ ਸ਼ੂਟ ਕਰਵਾਇਆ ਹੈ। ਜਿਸ ‘ਚ ਉਹ ਆਪਣੇ ਬੇਬੀ ਬੰਪ ਨੂੰ ਫਲਾਂਟ ਕਰਦੀ ਹੋਈ ਨਜ਼ਰ ਆ ਰਹੀ ਹੈ। ਸੋਸ਼ਲ ਮੀਡੀਆ ਤੇ ਸੋਨਮ ਕਪੂਰ ਦੀਆਂ ਇਹ ਤਸਵੀਰਾਂ ਵਾਇਰਲ ਹੋ ਰਹੀਆਂ ਹਨ ਅਤੇ ਫੈਨਸ ਵੀ ਇਨ੍ਹਾਂ ਤਸਵੀਰਾਂ ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਬਲੈਕ ਡਰੈਸ ‘ਚ ਨਜ਼ਰ ਆ ਰਹੀ ਹੈ ਅਤੇ ਬੇਬੀ ਬੰਪ ਫਲਾਂਟ ਕਰਦੀ ਹੋਈ ਦਿਖਾਈ ਦੇ ਰਹੀ ਹੈ। ਇਸ ਤੋਂ ਪਹਿਲਾਂ ਅਦਾਕਾਰਾ ਇੱਕ ਪੁੱਤਰ ਦੀ ਮਾਂ ਹੈ । ਜਿਸ ਦੇ ਨਾਲ ਅਦਾਕਾਰਾ ਅਕਸਰ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।


 ਸੋਨਮ ਕਪੂਰ ਨੇ ਅਨੰਦ ਆਹੂਜਾ ਨਾਲ ਕਰਵਾਇਆ ਵਿਆਹ 

ਸੋਨਮ ਕਪੂਰ ਨੇ ਸਾਲ 2018 ਚ ਅਨੰਦ ਆਹੂਜਾ ਦੇ ਨਾਲ ਵਿਆਹ ਕਰਵਾਇਆ ਸੀ । ਅਨੰਦ ਆਹੂਜਾ ਦਿੱਲੀ ਦੇ ਪ੍ਰਸਿੱਧ ਕਾਰੋਬਾਰੀ ਹਨ । ਵਿਆਹ ਤੋਂ ਬਾਅਦ ਸੋਨਮ ਕਪੂਰ ਨੇ ਫ਼ਿਲਮਾਂ ਤੋਂ ਦੂਰੀ ਬਣਾ ਲਈ ਅਤੇ ਬਹੁਤ ਘੱਟ ਫ਼ਿਲਮਾਂ ‘ਚ ਨਜ਼ਰ ਆਏ ਸਨ ।ਜਲਦ ਹੀ ਅਦਾਕਾਰਾ ਦੂਜੇ ਬੱਚੇ ਨੂੰ ਜਨਮ ਦੇਵੇਗੀ ।


ਸੋਨਮ ਕਪੂਰ ਦਾ ਵਰਕ ਫ੍ਰੰਟ 

ਸੋਨਮ ਕਪੂਰ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਫ਼ਿਲਮੀ ਕਰੀਅਰ ਦੇ ਦੌਰਾਨ ਕਈ ਫ਼ਿਲਮਾਂ ‘ਚ ਕੰਮ ਕੀਤਾ । ਜਿਸ ‘ਚ ਦਿੱਲੀ-6, ਸਾਂਵਰੀਆ, ਨੀਰਜਾ, ਪ੍ਰੇਮ ਰਤਨ ਧੰਨ ਪਾਇਓ, ਪੈਡਮੈਨ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰਕੇ ਦਰਸ਼ਕਾਂ ਦਾ ਦਿਲ ਜਿੱਤਿਆ ਹੈ। 

© Copyright Galactic Television & Communications Pvt. Ltd. 2026. All rights reserved.