ਸੰਨੀ ਦਿਓਲ ਨੂੰ ਅੰਮ੍ਰਿਤਸਰ ‘ਚ ਇਸ ਸ਼ਖਸ ਦੀ ਚਾਹ ਤੇ ਸਮੋਸੇ ਹਨ ਬਹੁਤ ਜ਼ਿਆਦਾ ਪਸੰਦ, ਵੇਖੋ ਵੀਡੀਓ

ਸੰਨੀ ਦਿਓਲ ਅਕਸਰ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾਉਂਦੇ ਹੋਏ ਨਜ਼ਰ ਆਉਂਦੇ ਹਨ । ਕਦੇ ਉਹ ਆਪਣੇ ਬੇਟਿਆਂ ਦੇ ਨਾਲ ਹਿਮਾਚਲ ਦੀਆਂ ਵਾਦੀਆਂ ਦਾ ਰੁਖ ਕਰਦੇ ਨੇ ਅਤੇ ਕਦੇ ਵਿਦੇਸ਼ ‘ਚ ਘੁੰਮਦੇ ਦਿਖਾਈ ਦਿੰਦੇ ਹਨ । ਪਰ ਬੀਤੇ ਦਿਨ ਉਹ ਆਪਣੇ ਬੇਟਿਆਂ ਦੇ ਨਾਲ ਅੰਮ੍ਰਿਤਸਰ ਪਹੁੰਚੇ ਸਨ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਏ ਹਨ ।

By  Shaminder Kaur Kaler October 15th 2025 01:57 PM -- Updated: October 15th 2025 02:29 PM

ਅਦਾਕਾਰ ਸੰਨੀ ਦਿਓਲ (Sunny Deol)ਬੀਤੇ ਦਿਨ ਅੰਮ੍ਰਿਤਸਰ ‘ਚ ਸਨ । ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ ਅਤੇ ਗੁਰੁ ਘਰ ਦਾ ਆਸ਼ੀਰਵਾਦ ਲਿਆ । ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਸਰ ‘ਚ ਚਾਹ ਤੇ ਸਮੋਸੇ ਦਾ ਲੁਤਫ ਵੀ ਉਠਾਇਆ । ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸਾਹਮਣੇ ਆਈਆਂ ਹਨ । ਸੰਨੀ ਦਿਓਲ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਕਹਿ ਰਹੇ ਹਨ ਕਿ ‘ਜਾਨੀ ਗਿਆਨੀ ਦੀ ਚਾਹ ਪੀ ਰਹੇ ਹਾਂ’ ਇਸ ਦੇ ਨਾਲ ਹੀ ਉਹ ਸਮੋਸੇ ਵੀ ਖਾ ਰਹੇ ਹਨ । ਸੋਸ਼ਲ ਮੀਡੀਆ ਤੇ ਸੰਨੀ ਦਿਓਲ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।


ਸੰਨੀ ਦਿਓਲ ਦਾ ਵਰਕ ਫ੍ਰੰਟ 

ਸੰਨੀ ਦਿਓਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਹਾਲ ਹੀ ‘ਚ ਉਨ੍ਹਾਂ ਦੀ ਫ਼ਿਲਮ ‘ਜਾਟ’ ਆਈ ਸੀ, ਜਿਸ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਇਸ ਤੋਂ ਪਹਿਲਾਂ ਉਨ੍ਹਾਂ ਦੀ ਫ਼ਿਲਮ ‘ਗਦਰ 2’ ਆਈ ਸੀ ਜਿਸ ਨੇ ਕਾਮਯਾਬੀ ਦੇ ਸਾਰੇ ਰਿਕਾਰਡ ਤੋੜ ਦਿੱਤੇ ਸਨ । 

ਸੰਨੀ ਦਿਓਲ ਦੀ ਨਿੱਜੀ ਜ਼ਿੰਦਗੀ 

ਸੰਨੀ ਦਿਓਲ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਪਤਨੀ ਦਾ ਨਾਂਅ ਪੂਜਾ ਹੈ ਅਤੇ ਉਨ੍ਹਾਂ ਦੇ ਦੋ ਪੁੱਤਰ ਹਨ ਕਰਣ ਦਿਓਲ ਅਤੇ ਰਾਜਵੀਰ ਦਿਓਲ । ਦੋਨੇਂ ਬਾਲੀਵੁੱਡ ‘ਚ ਡੈਬਿਊ ਕਰ ਚੁੱਕੇ ਹਨ ਹਾਲਾਂਕਿ ਦੋਵਾਂ ਭਰਾਵਾਂ ਦੀਆਂ ਫ਼ਿਲਮਾਂ ਨੂੰ ਏਨਾਂ ਵਧੀਆ ਰਿਸਪੌਂਸ ਨਹੀਂ ਮਿਲਿਆ ਹੈ। ਪਰ ਇਨ੍ਹਾਂ ਫ਼ਿਲਮਾਂ ਦੇ ਨਾਲ ਉਨ੍ਹਾਂ ਨੇ ਬਾਲੀਵੁੱਡ ‘ਚ ਕਦਮ ਰੱਖ ਲਿਆ ਹੈ। 

 

© Copyright Galactic Television & Communications Pvt. Ltd. 2026. All rights reserved.