ਅਦਾਕਾਰਾ ਉਪਾਸਨਾ ਸਿੰਘ ਨੇ ਚੁੱਕੇ ਐਕਟਰਾਂ ਦੇ ਮੁੱਦੇ…ਕਿਹਾ ‘12-12…14-14 ਘੰਟੇ ਕੰਮ ਕਰਨ ਤੋਂ ਬਾਅਦ ਵੀ ਨਹੀਂ ਮਿਲਦੀ ਪੇਮੈਂਟ
ਅਦਾਕਾਰਾ ਉਪਾਸਨਾ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਦੱਸ ਰਹੇ ਹਨ ਕਿ ਐਕਟਰਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਤਾਂ ਟਾਈਮਿੰਗ ਦੀ ਪ੍ਰੇਸ਼ਾਨੀ ਹੈ ਅਤੇ ਬਾਰਾਂ ਬਾਰਾਂ ਚੌਦਾਂ ਚੌਦਾਂ ਘੰਟੇ ਤੱਕ ਕੰਮ ਕਰਨਾ ਪੈਂਦਾ ਹੈ ਅਤੇ ਇਸ ਤੋਂ ਬਾਅਦ ਤਿੰਨ-ਤਿੰਨ ਮਹੀਨੇ ਤੱਕ ਉਨ੍ਹਾਂ ਨੂੰ ਪੇਮੈਂਟ ਦਾ ਇੰਤਜ਼ਾਰ ਕਰਨਾ ਪੈਂਦਾ ਹੈ ।
ਅਦਾਕਾਰਾ ਉਪਾਸਨਾ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ‘ਚ ਉਹ ਦੱਸ ਰਹੇ ਹਨ ਕਿ ਐਕਟਰਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇੱਕ ਤਾਂ ਟਾਈਮਿੰਗ ਦੀ ਪ੍ਰੇਸ਼ਾਨੀ ਹੈ ਅਤੇ ਬਾਰਾਂ ਬਾਰਾਂ ਚੌਦਾਂ ਚੌਦਾਂ ਘੰਟੇ ਤੱਕ ਕੰਮ ਕਰਨਾ ਪੈਂਦਾ ਹੈ ਅਤੇ ਇਸ ਤੋਂ ਬਾਅਦ ਤਿੰਨ-ਤਿੰਨ ਮਹੀਨੇ ਤੱਕ ਉਨ੍ਹਾਂ ਨੂੰ ਪੇਮੈਂਟ ਦਾ ਇੰਤਜ਼ਾਰ ਕਰਨਾ ਪੈਂਦਾ ਹੈ ਅਤੇ ਕਈ ਵਾਰ ਤਾਂ ਤਿੰਨ ਮਹੀਨੇ ਤੋਂ ਵੀ ਜ਼ਿਆਦਾ ਸਮਾਂ ਗੁਜ਼ਰ ਜਾਂਦਾ ਹੈ ਅਤੇ ਪੇਮੈਂਟ ਨਹੀਂ ਮਿਲਦੀ । ਅਜਿਹਾ ਕਿਤੇ ਵੀ ਨਹੀਂ ਹੁੰਦਾ ।

ਸਾਡੀ ਇੰਡਸਟਰੀ ਦਾ ਨਾਮ ਤਾਂ ਫ਼ਿਲਮ ਇੰਡਸਟਰੀ ਹੈ, ਪਰ ਇੰਡਸਟਰੀ ਵਰਗਾ ਕੁਝ ਵੀ ਨਹੀਂ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਦਿੱਕਤਾਂ ਹਨ । ਜਿਨ੍ਹਾਂ ਦੇ ਹੱਲ ਲਈ ਉਹ ਲਗਾਤਾਰ ਗੱਲਬਾਤ ਕਰ ਰਹੇ ਹਨ।ਇਸ ਦੇ ਨਾਲ ਹੀ ਉਨ੍ਹਾਂ ਨੇ ਕਾਮਨਾ ਕੀਤੀ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਮਾਤਮਾ ਜਲਦ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਖਤਮ ਕਰੇਗੀ ।
ਅਦਾਕਾਰਾ ਉਪਾਸਨਾ ਸਿੰਘ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਲੰਮੇ ਸਮੇਂ ਤੋਂ ਬਾਲੀਵੁੱਡ ਇੰਡਸਟਰੀ ‘ਚ ਸਰਗਰਮ ਹਨ ਅਤੇ ਉਨ੍ਹਾਂ ਨੇ ਆਪਣੀ ਅਦਾਕਾਰੀ ਤੇ ਕਾਮੇਡੀ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਫ਼ਿਲਮਾਂ ਤੋਂ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਬਾਲੀਵੁੱਡ ‘ਚ ਵੀ ਕਦਮ ਰੱਖਿਆ ਅਤੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ।