ਵਿੱਕੀ ਕੌਸ਼ਲ ਬਣੇ ਪਿਤਾ, ਪਤਨੀ ਕੈਟਰੀਨਾ ਕੈਫ ਨੇ ਦਿੱਤਾ ਪੁੱਤ ਨੂੰ ਜਨਮ, ਜੋੜੀ ਨੂੰ ਮਿਲ ਰਹੀ ਵਧਾਈ

ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਇਹ ਜੋੜੀ ਪਹਿਲੇ ਬੱਚੇ ਦੇ ਮਾਪੇ ਬਣ ਗਈ ਹੈ। ਇਸ ਜੋੜੀ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਜਿਸ ਬਾਰੇ ਵਿੱਕੀ ਕੌਸ਼ਲ ਨੇ ਆਪਣੇ ਆਫੀਸ਼ੀਅਲ ਇੰਸਟਾਗਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ।

By  Shaminder Kaur Kaler November 7th 2025 01:00 PM -- Updated: November 7th 2025 12:34 PM

ਵਿੱਕੀ ਕੌਸ਼ਲ (Vicky Kaushal )ਅਤੇ ਕੈਟਰੀਨਾ ਕੈਫ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਇਹ ਜੋੜੀ ਪਹਿਲੇ ਬੱਚੇ ਦੇ ਮਾਪੇ ਬਣ ਗਈ ਹੈ। ਇਸ ਜੋੜੀ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਜਿਸ ਬਾਰੇ ਵਿੱਕੀ ਕੌਸ਼ਲ ਨੇ ਆਪਣੇ ਆਫੀਸ਼ੀਅਲ ਇੰਸਟਾਗਰਾਮ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਅੱਜ ਹੀ ਦੋਵਾਂ ਦੇ ਘਰ ਪੁੱਤਰ ਨੇ ਜਨਮ ਲਿਆ ਹੈ। ਦੱਸ ਦਈਏ ਕਿ ਇਸ ਜੋੜੀ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਹੋਣ ਵਾਲੇ ਬੱਚੇ ਦੇ ਬਾਰੇ ਰਿਵੀਲ ਕੀਤਾ ਸੀ । ਕੈਟਰੀਨਾ ਕੈਫ ਨੇ ਇੱਕ ਪੋਸਟ ਸਾਂਝੀ ਕਰਦੇ ਹੋਏ ਆਪਣੀ ਪ੍ਰੈਗਨੇਂਸੀ ਦਾ ਐਲਾਨ ਕੀਤਾ ਸੀ ਅਤੇ ਹੁਣ ਇਸ ਜੋੜੀ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। 


ਫੈਨਸ ਵੱਲੋਂ ਮਿਲ ਰਹੀ ਵਧਾਈ 

ਵਿੱਕੀ ਕੌਸ਼ਲ ਦੇ ਵੱਲੋਂ ਜਿਉਂ ਹੀ ਇਹ ਜਾਣਕਾਰੀ ਸਾਂਝੀ ਕੀਤੀ ਗਈ ਤਾਂ ਜੋੜੀ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਸ਼ੁਰੂ ਹੋ ਗਿਆ । ਫੈਨਸ ਦੇ ਨਾਲ-ਨਾਲ ਸੈਲੀਬ੍ਰੇਟੀਜ਼ ਦੇ ਵੱਲੋਂ ਵੀ ਇਸ ਜੋੜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ । ਦੱਸ ਦਈਏ ਕਿ ਇਸ ਜੋੜੀ ਨੇ ਕੁਝ ਸਮਾਂ ਪਹਿਲਾਂ ਵਿਆਹ ਕਰਵਾਇਆ ਸੀ ਅਤੇ ਹੁਣ ਔਲਾਦ ਦੇ ਰੂਪ ‘ਚ ਇਸ ਜੋੜੀ ਦੇ ਘਰ ਪੁੱਤਰ ਨੇ ਜਨਮ ਲਿਆ ਹੈ। 


ਵਿੱਕੀ ਕੌਸ਼ਲ ਦਾ ਵਰਕ ਫ੍ਰੰਟ 

ਵਿੱਕੀ ਕੌਸ਼ਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਜਿਸ ‘ਚ ਉੜੀ, ਊਧਮ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਸ ਤੋਂ ਇਲਾਵਾ ਵਿੱਕੀ ਕੌਸ਼ਲ ਹੋਰ ਵੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਹਨ । ਵਿੱਕੀ ਕੌਸ਼ਲ ਦਾ ਸਬੰਧ ਪੰਜਾਬ ਦੇ ਨਾਲ ਵੀ ਹੈ ਕਿਉਂਕਿ ਉਨ੍ਹਾਂ ਦੇ ਪਿਤਾ ਹੁਸ਼ਿਆਰਪੁਰ ਦੇ ਨਾਲ ਸਬੰਧਤ ਹਨ ਅਤੇ ਉਨ੍ਹਾਂ ਦਾ ਜੱਦੀ ਪਿੰਡ ਹੁਸ਼ਿਆਰਪੁਰ ਦੇ ਨਜ਼ਦੀਕ ਹੈ।

© Copyright Galactic Television & Communications Pvt. Ltd. 2026. All rights reserved.