ਵਿਰਾਟ ਕੋਹਲੀ ਤੇ ਅਨੁਸ਼ਕਾ ਸ਼ਰਮਾ ਪਹੁੰਚੇ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ ‘ਚ, ਤਸਵੀਰਾਂ ਆਈਆਂ ਸਾਹਮਣੇ
ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਅਕਸਰ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ ‘ਚ ਪਹੁੰਚਦੇ ਹਨ। ਵਿਰਾਟ ਕੋਹਲੀ ਆਪਣੀ ਪਤਨੀ ਅਨੁਸ਼ਕਾ ਦੇ ਨਾਲ ਮੁੜ ਤੋਂ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ ‘ਚ ਮੱਥਾ ਟੇਕਣ ਦੇ ਲਈ ਪਹੁੰਚੇ ਹਨ। ਇਸ ਜੋੜੀ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ।
ਅਨੁਸ਼ਕਾ ਸ਼ਰਮਾ ਤੇ ਵਿਰਾਟ ਕੋਹਲੀ ਅਕਸਰ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ ‘ਚ ਪਹੁੰਚਦੇ ਹਨ। ਵਿਰਾਟ ਕੋਹਲੀ ਆਪਣੀ ਪਤਨੀ ਅਨੁਸ਼ਕਾ ਦੇ ਨਾਲ ਮੁੜ ਤੋਂ ਪ੍ਰੇਮਾਨੰਦ ਮਹਾਰਾਜ ਦੀ ਸ਼ਰਨ ‘ਚ ਮੱਥਾ ਟੇਕਣ ਦੇ ਲਈ ਪਹੁੰਚੇ ਹਨ। ਇਸ ਜੋੜੀ ਦੀਆਂ ਕਈ ਤਸਵੀਰਾਂ ਅਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਜਿਸ ‘ਚ ਇਹ ਜੋੜੀ ਪ੍ਰੇਮਾਨੰਦ ਮਹਾਰਾਜ ਜੀ ਦੇ ਪ੍ਰਵਚਨ ਸੁਣਦੀ ਹੋਈ ਨਜ਼ਰ ਆ ਰਹੀ ਹੈ।

ਇਸ ਵੀਡੀਓ ‘ਚ ਪ੍ਰੇਮਾਨੰਦ ਮਹਾਰਾਜ ਵਿਰਾਟ ਕੋਹਲੀ ਨੂੰ ਮਿਲ ਰਹੀ ਸ਼ੌਹਰਤ ਦੇ ਬਾਰੇ ਦੱਸਦੇ ਹੋਏ ਨਜ਼ਰ ਆ ਰਹੇ ਹਨ। ਇਸ ਮੌਕੇ ‘ਤੇ ਪ੍ਰੇਮਾਨੰਦ ਮਹਾਰਾਜ ਨੇ ਇਸ ਜੋੜੀ ਨੂੰ ਸਮਾਜ ‘ਚ ਰਹਿੰਦੇ ਹੋਏ ਪ੍ਰਤੀਕੂਲ ਹਾਲਾਤਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪ੍ਰਤੀਕੂਲਤਾ ਜਦੋਂ ਆਉਂਦੀ ਹੈ ਤਾਂ ਉਦੋਂ ਹੀ ਇਨਸਾਨ ‘ਚ ਵੈਰਾਗ ਪੈਦਾ ਹੁੰਦਾ ਹੈ। ਸੋਸ਼ਲ ਮੀਡੀਆ ਤੇ ਇਸ ਜੋੜੀ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦੇ ਰਹੇ ਹਨ।
ਸੋਸ਼ਲ ਮੀਡੀਆ ‘ਤੇ ਫੈਨਸ ਵੀ ਇਸ ਜੋੜੀ ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਦੱਸ ਦਈਏ ਕਿ ਵਿਰਾਟ ਕੋਹਲੀ ਦੀ ਟੀਮ ਆਰਸੀਬੀ ਨੇ ਲਗਾਤਾਰ ਦੂਜੀ ਵਾਰ ਆਈਪੀਐਲ ‘ਚ ਟਰਾਫੀ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ ।ਜਿਸ ਤੋਂ ਬਾਅਦ ਇਹ ਜੋੜੀ ਆਸ਼ੀਰਵਾਦ ਲੈਣ ਦੇ ਲਈ ਵਰਿੰਦਾਵਨ ਪਹੁੰਚੀ। ਇਸ ਤੋਂ ਪਹਿਲਾਂ ਇਸ ਜੋੜੀ ਦੇ ਵਲੋਂ ਜਿੱਤ ਦਾ ਜਸ਼ਨ ਮਨਾਇਆ ਗਿਆ ਸੀ ।