ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਦਿਹਾਂਤ, ਲੰਬੇ ਸਮੇਂ ਤੋਂ ਚੱਲ ਰਹੇ ਸਨ ਬੀਮਾਰ

ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰਾ ਦੀ ਮਾਂ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਮਾਂ ਦੇ ਦਿਹਾਂਤ ਤੋਂ ਬਾਅਦ ਅਦਾਕਾਰਾ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ। ਜ਼ਰੀਨ ਖ਼ਾਨ ਦੀ ਮਾਂ ਪਰਵੀਨ ਖ਼ਾਨ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਸੀ ।

By  Shaminder Kaur Kaler April 8th 2026 12:20 PM

ਅਦਾਕਾਰਾ ਜ਼ਰੀਨ ਖ਼ਾਨ ਦੀ ਮਾਂ ਦਾ ਦਿਹਾਂਤ ਹੋ ਗਿਆ ਹੈ। ਅਦਾਕਾਰਾ ਦੀ ਮਾਂ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਮਾਂ ਦੇ ਦਿਹਾਂਤ ਤੋਂ ਬਾਅਦ ਅਦਾਕਾਰਾ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ।  ਜ਼ਰੀਨ ਖ਼ਾਨ ਦੀ ਮਾਂ ਪਰਵੀਨ ਖ਼ਾਨ ਸਿਹਤ ਸਬੰਧੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੀ ਸੀ । ਅਕਤੂਬਰ 2025 ‘ਚ ਵੀ ਉਨ੍ਹਾਂ ਦੀ ਮਾਂ ਦੀ ਸਿਹਤ ਵਿਗੜੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ।


ਇਸ ਤੋਂ ਬਾਅਦ 2026 ‘ਚ ਵੀ ਉਨ੍ਹਾਂ ਦੀ ਮਾਂ ਦੀ ਸਿਹਤ ਖਰਾਬ ਹੋਈ ਸੀ ਜਿਸ ਦੀ ਜਾਣਕਾਰੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਸ਼ੇਅਰ ਕੀਤੀ ਸੀ । ਅਦਾਕਾਰਾ ਨੇ ਪੋਸਟ ਸਾਂਝੀ ਕਰਦੇ ਹੋਏ ਆਪਣੀ ਮਾਂ ਦੀ ਸਿਹਤਯਾਬੀ ਦੇ ਲਈ ਪ੍ਰਾਰਥਨਾ ਕਰਨ ਦੀ ਅਪੀਲ ਵੀ ਫੈਨਸ ਨੂੰ ਕੀਤੀ ਸੀ।ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ ਜਾਵੇਗਾ।


ਬੁੱਧਵਾਰ ਸਵੇਰੇ ਦਸ ਵਜੇ ਲਏ ਅੰਤਿਮ ਸਾਹ 

ਜ਼ਰੀਨ ਖ਼ਾਨ ਦੇ ਪਰਿਵਾਰ ਦੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਦੇ ਮੁਤਾਬਕ ਉਨ੍ਹਾਂ ਦੀ ਮਾਂ ਦਾ ਦਿਹਾਂਤ ਬੁੱਧਵਾਰ ਸਵੇਰੇ ਦਸ ਵਜੇ ਹੋਇਆ ਹੈ। ਜ਼ਰੀਨ ਆਪਣੀ ਮਾਂ ਦੇ ਬਹੁਤ ਜ਼ਿਆਦਾ ਨਜ਼ਦੀਕ ਸੀ ਅਤੇ ਮਾਂ ਦੀ ਬੀਮਾਰੀ ਨੂੰ ਲੈ ਕੇ ਉਹ ਬਹੁਤ ਚਿੰਤਿਤ ਵੀ ਸੀ । ਅੱਜ ਉਨ੍ਹਾਂ ਦੀ ਮਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ ।ਜ਼ਰੀਨ ਖ਼ਾਨ ਨੇ ਹਾਲੇ ਵਿਆਹ ਨਹੀਂ ਕਰਵਾਇਆ ਹੈ ।ਜਿਸ ਕਾਰਨ ਉਹ ਆਪਣਾ ਹਰ ਦੁੱਖ ਸੁੱਖ ਆਪਣੀ ਮਾਂ ਦੇ ਨਾਲ ਹੀ ਸਾਂਝਾ ਕਰਦੀ ਸੀ।


Related Post

ਅਦਾਕਾਰ ਸੁਨੀਲ ਸ਼ੈਟੀ ਆਪਣੇ ਲਈ ਖੁਦ ਘਰ ‘ਚ ਉਗਾਉਦੇ ਹਨ ਫ਼ਲ ਤੇ ਸਬਜ਼ੀਆਂ, ਵੇਖੋ ਵੀਡੀਓ
ਗਲ਼ੇ ‘ਚ ਮੰਗਲਸੂਤਰ, ਹੱਥਾਂ ‘ਚ ਚੂੜੀਆਂ ਪਹਿਨੇ ਨਜ਼ਰ ਆਈ ਕੰਗਨਾ ਰਣੌਤ, ਫੈਨਸ ਲਗਾ ਰਹੇ ਕਿਆਸ, ਕੀ ਅਦਾਕਾਰਾ ਨੇ ਕਰਵਾ ਲਿਆ ਹੈ ਵਿਆਹ !
ਅਦਾਕਾਰਾ ਡਿੰਪਲ ਕਪਾਡੀਆ ਦੇ ਨਾਲ ਸੀਨ ਕਰਦੇ ਹੋਏ ਵਿਨੋਦ ਖੰਨਾ ਹੋ ਗਏ ਸਨ ਬੇਕਾਬੂ ‘ਕੱਟ’ ਕਹਿਣ ‘ਤੇ ਵੀ ਨਹੀਂ ਸੀ ਰੁਕੇ,ਜਾਣੋ ਦਿਲਚਸਪ ਕਿੱਸਾ
ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੇ ਬੇਟੇ ਦਾ ਅੱਜ ਹੈ ਜਨਮ ਦਿਨ, ਜੋੜੀ ਨੇ ਤਸਵੀਰਾਂ ਸਾਂਝੀਆਂ ਕਰ ਪੁੱਤ ਨੂੰ ਦਿੱਤੀ ਵਧਾਈ
ਹਸਪਤਾਲ ‘ਚ ਕਿਸੇ ਦਾ ਹਾਲ ਚਾਲ ਜਾਨਣ ਲਈ ਪਹੁੰਚੇ ਸਲਮਾਨ ਖ਼ਾਨ ਨੂੰ ਮੀਡੀਆ ‘ਤੇ ਆਇਆ ਗੁੱਸਾ, ਕਿਹਾ ‘ਤੁਹਾਡਾ ਦਿਮਾਗ ਹੈ’
ਵਿੱਕੀ ਕੌਸ਼ਲ ਦਾ ਅੱਜ ਹੈ ਜਨਮ ਦਿਨ, ਪਿਤਾ ਸ਼ਾਮ ਕੌਸ਼ਲ ਨੇ ਲਿਖਿਆ “ਰੱਬ ਦੀ ਮਿਹਰ ਬਣੀ ਰਹੇ, ਜ਼ੋਰ ਦੀ ਜੱਫੀ”

© Copyright Galactic Television & Communications Pvt. Ltd. 2026. All rights reserved.