ਦਹੀਂ ਨੂੰ ਰੋਜ਼ਾਨਾ ਆਪਣੀ ਖੁਰਾਕ ‘ਚ ਕਰੋ ਸ਼ਾਮਿਲ, ਸਿਹਤ ਨੂੰ ਮਿਲਣਗੇ ਬਹੁਤ ਸਾਰੇ ਫਾਇਦੇ

ਦੁੱਧ, ਦਹੀ ਤੇ ਲੱਸੀ ਗਰਮੀਆਂ ‘ਚ ਲੋਕਾਂ ਦੀ ਪਹਿਲੀ ਪਸੰਦ ਹਨ । ਪਰ ਦਹੀਂ ਖਾਣ ਦੇ ਬਹੁਤ ਸਾਰੇ ਫਾਇਦੇ ਹਨ । ਦਹੀਂ ਨੂੰ ਰੋਜ਼ਾਨਾ ਆਪਣੀ ਖੁਰਾਕ ‘ਚ ਸ਼ਾਮਿਲ ਕੀਤਾ ਜਾਵੇ ਤਾਂ ਇਸ ਦੇ ਬਹੁਤ ਸਾਰੇ ਫਾਇਦੇ ਮਿਲਦੇ ਹਨ ।ਦਹੀਂ ਵਿੱਚ ਪ੍ਰੋਟੀਨ, ਕੈਲਸ਼ੀਅਮ ਅਤੇ ਕਈ ਜਰੂਰੀ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।

By  Shaminder Kaur Kaler March 11th 2026 09:00 AM

  ਦੁੱਧ, ਦਹੀ ਤੇ ਲੱਸੀ ਗਰਮੀਆਂ ‘ਚ ਲੋਕਾਂ ਦੀ ਪਹਿਲੀ ਪਸੰਦ ਹਨ । ਪਰ ਦਹੀਂ ਖਾਣ ਦੇ ਬਹੁਤ ਸਾਰੇ ਫਾਇਦੇ ਹਨ । ਦਹੀਂ ਨੂੰ ਰੋਜ਼ਾਨਾ ਆਪਣੀ ਖੁਰਾਕ ‘ਚ ਸ਼ਾਮਿਲ ਕੀਤਾ ਜਾਵੇ ਤਾਂ ਇਸ ਦੇ ਬਹੁਤ ਸਾਰੇ ਫਾਇਦੇ ਮਿਲਦੇ ਹਨ ।ਦਹੀਂ ਵਿੱਚ ਪ੍ਰੋਟੀਨ, ਕੈਲਸ਼ੀਅਮ ਅਤੇ ਕਈ ਜਰੂਰੀ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੇ ਹਨ।

ਇਹ ਪਚਨ ਪ੍ਰਣਾਲੀ ਨੂੰ ਵੀ ਠੀਕ ਰੱਖਦੀ ਹੈ ਅਤੇ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਤੋਂ ਬਚਾਅ ਵਿੱਚ ਮਦਦਗਾਰ ਸਾਬਤ ਹੁੰਦੀ ਹੈ। ਮਾਹਿਰਾਂ ਦੇ ਅਨੁਸਾਰ ਜੇ ਦਹੀਂ, ਦੁੱਧ, ਲੱਸੀ ਅਤੇ ਘਿਓ ਨੂੰ ਸੰਤੁਲਿਤ ਮਾਤਰਾ ਵਿੱਚ ਆਪਣੀ ਰੋਜ਼ਾਨਾ ਖੁਰਾਕ ਵਿੱਚ ਸ਼ਾਮਿਲ ਕੀਤਾ ਜਾਵੇ ਤਾਂ ਇਹ ਸਰੀਰ ਨੂੰ ਤੰਦਰੁਸਤ ਅਤੇ ਤਾਕਤਵਰ ਬਣਾਉਣ ਵਿੱਚ ਮਦਦ ਕਰ ਸਕਦੇ ਹਨ।

ਦਹੀਂ ਤੋਂ ਇਲਾਵਾ  ਦੁੱਧ, ਲੱਸੀ ਅਤੇ ਘਿਓ  ਵੀ ਸਿਹਤ ਲਈ ਕਾਫ਼ੀ ਫਾਇਦੇਮੰਦ ਮੰਨੇ ਜਾਂਦੇ ਹਨ। ਦੁੱਧ ਸਰੀਰ ਨੂੰ ਤਾਕਤ ਅਤੇ ਕੈਲਸ਼ੀਅਮ ਦਿੰਦਾ ਹੈ, ਜਿਸ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ। ਲੱਸੀ ਗਰਮੀਆਂ ਵਿੱਚ ਸਰੀਰ ਨੂੰ ਠੰਡਕ ਦਿੰਦੀ ਹੈ ਅਤੇ ਪਾਚਨ ਕਿਰਿਆ  ਨੂੰ ਸੁਧਾਰਦੀ ਹੈ। ਇਸ ਦੇ ਨਾਲ ਹੀ ਦਹੀਂ ਪੇਟ ਦੇ ਐਸਿਡ ਦੇ ਪੱਧਰ ‘ਚ ਸੰਤੁਲਨ ਬਣਾਏ ਰੱਖਣ ‘ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਦਹੀਂ ਖਾਣ ਦੇ ਹੋਰ ਵੀ ਬਹੁਤ ਸਾਰੇ ਫਾਇਦੇ ਹਨ।ਇਸ ਲਈ ਰੋਜ਼ਾਨਾ ਆਪਣੀ ਡਾਈਟ ‘ਚ ਦਹੀਂ ਨੂੰ ਜ਼ਰੂਰ ਸ਼ਾਮਿਲ ਕਰੋ । 

© Copyright Galactic Television & Communications Pvt. Ltd. 2026. All rights reserved.