26 ਅਪ੍ਰੈਲ ਨੂੰ ਅਦਾਕਾਰ ਬਿਪਨ ਜੋਸ਼ੀ ਦਾ ਭੋਗ ਅਤੇ ਅੰਤਿਮ ਅਰਦਾਸ
ਬਿਪਨ ਜੋਸ਼ੀ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦਾ ਭੋਗ ਤੇ ਅੰਤਿਮ ਅਰਦਾਸ 26 ਅਪ੍ਰੈਲ, ਦਿਨ ਐਤਵਾਰ ਨੂੰ ਹੋਵੇਗਾ। ਪਰਿਵਾਰ ਦੇ ਵੱਲੋਂ ਬਿਪਨ ਜੋਸ਼ੀ ਦੇ ਭੋਗ ਤੇ ਅੰਤਿਮ ਅਰਦਾਸ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ।
ਬਿਪਨ ਜੋਸ਼ੀ ਬੀਤੇ ਦਿਨੀਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ। ਉਨ੍ਹਾਂ ਦਾ ਭੋਗ ਤੇ ਅੰਤਿਮ ਅਰਦਾਸ 26 ਅਪ੍ਰੈਲ, ਦਿਨ ਐਤਵਾਰ ਨੂੰ ਹੋਵੇਗਾ। ਪਰਿਵਾਰ ਦੇ ਵੱਲੋਂ ਬਿਪਨ ਜੋਸ਼ੀ ਦੇ ਭੋਗ ਤੇ ਅੰਤਿਮ ਅਰਦਾਸ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦੱਸ ਦਈਏ ਕਿ ਬਿਪਨ ਜੋਸ਼ੀ ਦਾ ਬੀਤੇ ਦਿਨੀਂ ਇੱਕ ਸੜਕ ਹਾਦਸੇ ‘ਚ ਦਿਹਾਂਤ ਹੋ ਗਿਆ ਸੀ ।

ਬਿਪਨ ਜੋਸ਼ੀ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਸੀ ਅਤੇ ਕਈ ਟੀਵੀ ਸ਼ੋਅ ਵੀ ਹੋਸਟ ਕੀਤੇ ਸਨ ।ਬਿਪਨ ਜੋਸ਼ੀ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਸਨ ਅਤੇ ਉਨ੍ਹਾਂ ਨੇ ਬਤੌਰ ਮਾਡਲ ਵੀ ਕਈ ਗੀਤਾਂ ‘ਚ ਕੰਮ ਕੀਤਾ ਸੀ । ਬਿਪਨ ਜੋਸ਼ੀ ਦੇ ਅੰਤਿਮ ਸਸਕਾਰ ‘ਤੇ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਰੁਪਿੰਦਰ ਰੂਪੀ ਤੇ ਉਨ੍ਹਾਂ ਦੇ ਪਤੀ ਭੁਪਿੰਦਰ ਬਰਨਾਲਾ ਨੇ ਵੀ ਬਿਪਨ ਜੋਸ਼ੀ ਨੂੰ ਅੰਤਿਮ ਸ਼ਰਧਾਂਜਲੀ ਦੇਣ ਦੇ ਲਈ ਪਹੁੰਚੇ ਸਨ।

ਇਸ ਤੋਂ ਪਹਿਲਾਂ ਕਈ ਹਸਤੀਆਂ ਨੇ ਆਖਿਆ ਅਲਵਿਦਾ
ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ ।ਇਸ ਤੋਂ ਪਹਿਲਾਂ ਰਾਜਵੀਰ ਜਵੰਦਾ, ਜਸਵਿੰਦਰ ਭੱਲਾ ਤੇ ਹੋਰ ਕਈ ਸਿਤਾਰੇ ਇਸ ਸੰਸਾਰ ਤੋਂ ਰੁਖਸਤ ਹੋ ਚੁੱਕੇ ਹਨ।ਜਿਸ ਤੋਂ ਬਾਅਦ ਇੰਡਸਟਰੀ ‘ਚ ਗਮ ਦਾ ਮਹੌਲ ਹੈ।