ਅਦਾਕਾਰ ਮਨੀ ਕੁਲਾਰ ਉਰਫ਼ ਮਨਜੀਤ ਸਿੰਘ ਕੁਲਾਰ ਦਾ 5 ਦਸੰਬਰ ਨੂੰ ਹੋਵੇਗਾ ਅੰਤਿਮ ਸਸਕਾਰ, ਅਦਾਕਾਰ ਮਲਕੀਤ ਰੌਣੀ ਨੇ ਸਾਂਝੀ ਕੀਤੀ ਜਾਣਕਾਰੀ

ਅਦਾਕਾਰ ਮਨੀ ਕੁਲਾਰ ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜਲੰਧਰ ਸਥਿਤ ਜੱਦੀ ਪਿੰਡ ਕੁਲਾਰ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ । ਅੰਤਿਮ ਸਸਕਾਰ ਪੰਜ ਦਸੰਬਰ, ਦਿਨ ਸ਼ੁੱਕਰਵਾਰ ਨੂੰ ਦੁਪਹਿਰ ਬਾਰਾਂ ਵਜੇ ਤੋਂ ਇੱਕ ਤੱਕ ਕੀਤਾ ਜਾਵੇਗਾ ।

By  Shaminder Kaur Kaler December 3rd 2025 05:35 PM

ਅਦਾਕਾਰ ਮਨੀ ਕੁਲਾਰ (Mani Kular) ਜਿਨ੍ਹਾਂ ਦਾ ਦਿਹਾਂਤ ਹੋ ਗਿਆ ਸੀ । ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜਲੰਧਰ ਸਥਿਤ ਜੱਦੀ ਪਿੰਡ ਕੁਲਾਰ ‘ਚ ਅੰਤਿਮ ਸਸਕਾਰ ਕੀਤਾ ਜਾਵੇਗਾ । ਅੰਤਿਮ ਸਸਕਾਰ ਪੰਜ ਦਸੰਬਰ, ਦਿਨ ਸ਼ੁੱਕਰਵਾਰ ਨੂੰ ਦੁਪਹਿਰ ਬਾਰਾਂ ਵਜੇ ਤੋਂ  ਇੱਕ ਤੱਕ ਕੀਤਾ ਜਾਵੇਗਾ । ਇਸ ਬਾਰੇ ਅਦਾਕਾਰ ਮਲਕੀਤ ਰੌਣੀ ਨੇ ਜਾਣਕਾਰੀ ਸਾਂਝੀ ਕੀਤੀ ਹੈ।ਦੱਸ ਦਈਏ ਕਿ ਮਨੀ ਕੁਲਾਰ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ।


ਜਿਸ ਤੋਂ ਪੰਜਾਬੀ ਇੰਡਸਟਰੀ ‘ਚ ਸੋਗ ਦੀ ਲਹਿਰ ਹੈ।ਕਈ ਕਲਾਕਾਰਾਂ ਨੇ ਉਨ੍ਹਾਂ ਦੇ ਦਿਹਾਂਤ ਤੇ ਸੋਗ ਪ੍ਰਗਟ ਕੀਤਾ ਹੈ। ਦੱਸ ਦਈਏ ਕਿ ਬੀਤੇ ਦਿਨ ਹੀ ਅਦਾਕਾਰ ਨੇ ਆਪਣੇ ਫੇਸਬੁੱਕ ਪੇਜ ‘ਤੇ ਆਪਣੀ ਨਵੀਂ ਵੈੱਬ ਸੀਰੀਜ਼ ਦੇ ਸੈੱਟ ਤੋਂ ਸ਼ੂਟਿੰਗ ਦੀ ਵੀਡੀਓ ਸਾਂਝੀ ਕੀਤੀ ਸੀ।

ਅਚਾਨਕ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਉਨ੍ਹਾਂ ਨੇ ‘ਅਕਾਲ’ ਫ਼ਿਲਮ ਸਣੇ ਕਈ ਪ੍ਰੋਜੈਕਟ ‘ਚ ਕੰਮ ਕੀਤਾ ਸੀ। ਮਨੀ ਕੁਲਾਰ ਦੀ ਮੌਤ ਕਿਵੇਂ ਹੋਈ ਇਸ ਦੇ ਕਾਰਨਾਂ ਦਾ ਖੁਲਾਸਾ ਹਾਲੇ ਤੱਕ ਨਹੀਂ ਹੋ ਸਕਿਆ ਹੈ, ਅਤੇ ਪਰਿਵਾਰ ਦੇ ਵੱਲੋਂ ਵੀ ਉਨ੍ਹਾਂ ਦੀ ਮੌਤ ਨੂੰ ਲੈ ਕੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ  ਹੈ। ਸੈਲੀਬ੍ਰੇਟੀਜ਼ ਦੇ ਨਾਲ-ਨਾਲ ਫੈਨਸ ਵੀ ਉਨ੍ਹਾਂ ਦੀ ਅਚਾਨਕ ਮੌਤ ਦੇ ਕਾਰਨ ਹੈਰਾਨ ਹਨ । ਕਈ ਸੈਲੀਬ੍ਰੇਟੀਜ਼ ਨੇ ਉਨ੍ਹਾਂ ਦੇ ਦਿਹਾਂਤ ‘ਤੇ ਸੋਗ ਪ੍ਰਗਟਾਇਆ ਹੈ। ਉਨ੍ਹਾਂ ਦੇ ਨਾਲ ਕੰਮ ਕਰਨ ਵਾਲੀ ਅਦਾਕਾਰਾ ਪੂਨਮ ਸੂਦ ਨੇ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਜਤਾਇਆ ਹੈ।

© Copyright Galactic Television & Communications Pvt. Ltd. 2026. All rights reserved.