ਅਦਾਕਾਰਾ ਗੁਰਲੀਨ ਚੋਪੜਾ ਨੇ ਵਿਆਹ ਤੋਂ ਬਾਅਦ ਮਨਾਈ ਪਹਿਲੀ ਲੋਹੜੀ

ਬੀਤੇ ਦਿਨ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਅਦਾਕਾਰਾ ਗੁਰਲੀਨ ਚੋਪੜਾ ਨੇ ਵੀ ਵਿਆਹ ਤੋਂ ਬਾਅਦ ਪਹਿਲੀ ਲੋਹੜੀ ਮਨਾਈ । ਜਿਸ ਦੀਆਂ ਤਸਵੀਰਾਂ ਅਤੇ ਕਈ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਦੇ ਨਾਲ ਲੋਹੜੀ ਦਾ ਤਿਉਹਾਰ ਮਨਾਇਆ ।

By  Shaminder Kaur Kaler January 14th 2026 11:12 AM

ਬੀਤੇ ਦਿਨ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਦੇ ਨਾਲ ਮਨਾਇਆ ਗਿਆ । ਅਦਾਕਾਰਾ ਗੁਰਲੀਨ ਚੋਪੜਾ (Gurleen Chopra) ਨੇ ਵੀ ਵਿਆਹ ਤੋਂ ਬਾਅਦ ਪਹਿਲੀ ਲੋਹੜੀ ਮਨਾਈ । ਜਿਸ ਦੀਆਂ ਤਸਵੀਰਾਂ ਅਤੇ ਕਈ ਵੀਡੀਓ ਵੀ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੇ ਕੀਤੇ ਹਨ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਅਦਾਕਾਰਾ ਵਿਆਹ ਤੋਂ ਬਾਅਦ ਆਪਣੇ ਸਹੁਰੇ ਪਰਿਵਾਰ ਦੇ ਨਾਲ ਲੋਹੜੀ ਦਾ ਤਿਉਹਾਰ ਮਨਾਇਆ । ਗੁਰਲੀਨ ਚੋਪੜਾ ਨੇ ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਫੈਨਸ ਦੇ ਨਾਲ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕੀਤੇ ਹਨ। 


ਗੁਰਲੀਨ ਚੋਪੜਾ ਦਾ ਵਰਕ ਫ੍ਰੰਟ 

ਗੁਰਲੀਨ ਚੋਪੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਕਈ ਫ਼ਿਲਮਾਂ ‘ਚ ਨਜ਼ਰ ਆਏ ਹਨ । ਉਨ੍ਹਾਂ ਨੇ ਸਾਊਥ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਪਰ ਉਨ੍ਹਾਂ ਨੂੰ ਪਛਾਣ ਮਿਲੀ ਸੀ ਸੁਰਜੀਤ ਬਿੰਦਰਖੀਆ ਦੇ ਨਾਲ ਕੀਤੇ ਗਏ ਗੀਤ ਤੋਂ। ਇਸ ਗੀਤ ‘ਚ ਉਨ੍ਹਾਂ ਨੇ ਮਾਡਲਿੰਗ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਬੱਬੂ ਮਾਨ ਦੀ ਫ਼ਿਲਮ ‘ਚ ਵੀ ਕੰਮ ਕੀਤਾ । ਜਿਸ ‘ਚ ਉਸ ਨੇ ਸ਼ਗਨ ਦਾ ਕਿਰਦਾਰ ਨਿਭਾਇਆ ਸੀ ।

ਗੁਰਲੀਨ ਚੋਪੜਾ ਵੀਡੀਓ ਜ਼ਰੀਏ ਮੋਟੀਵੇਸ਼ਨ ਕਰਦੀ

ਅਦਾਕਾਰਾ ਗੁਰਲੀਨ ਚੋਪੜਾ ਆਪਣੇ ਵੀਡੀਓਜ਼ ਦੇ ਜ਼ਰੀਏ ਮੋਟੀਵੇਸ਼ਨ ਵੀ ਕਰਦੀ ਹੈ। ਉਹ ਅਕਸਰ ਆਪਣੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ। ਜਿਸ ‘ਚ ਉਹ ਆਪਣੇ ਫੈਨਸ ਨੂੰ ਗੁਰੁ ਘਰ ਅਤੇ ਗੁਰਬਾਣੀ ਦੇ ਨਾਲ ਜੁੜਨ ਦੇ ਲਈ ਪ੍ਰੇਰਦੀ ਨਜ਼ਰ ਆਉਂਦੀ ਹੈ।

© Copyright Galactic Television & Communications Pvt. Ltd. 2026. All rights reserved.