ਅਦਾਕਾਰਾ ਗੁਰਲੀਨ ਚੋਪੜਾ ਨੇ ਸਹੁਰੇ ਘਰ ‘ਚ ਬਣਾਈ ਪਹਿਲੀ ਰਸੋਈ, ਪਰਿਵਾਰ ਦੇ ਲਈ ਬਣਾਇਆ ਕੜਾਹ ਪ੍ਰਸ਼ਾਦ
ਅਦਾਕਾਰਾ ਗੁਰਲੀਨ ਚੋਪੜਾ (Gurleen Chopra) ਇਨ੍ਹੀਂ ਦਿਨੀਂ ਆਪਣੇ ਸਹੁਰੇ ਪਰਿਵਾਰ ‘ਚ ਰਚ ਮਿਚ ਗਈ ਹੈ।ਉਹ ਆਪਣੇ ਲਗਾਤਾਰ ਵੀਡੀਓ ਸਾਂਝੇ ਕਰ ਰਹੀ ਹੈ। ਹੁਣ ਅਦਾਕਾਰਾ ਅਦਾਕਾਰਾ ਗੁਰਲੀਨ ਚੋਪੜਾ ਨੇ ਸਹੁਰੇ ਘਰ ‘ਚ ਪਹਿਲੀ ਰਸੋਈ ਬਣਾਈ ਹੈ।
ਅਦਾਕਾਰਾ ਗੁਰਲੀਨ ਚੋਪੜਾ (Gurleen Chopra) ਇਨ੍ਹੀਂ ਦਿਨੀਂ ਆਪਣੇ ਸਹੁਰੇ ਪਰਿਵਾਰ ‘ਚ ਰਚ ਮਿਚ ਗਈ ਹੈ।ਉਹ ਆਪਣੇ ਲਗਾਤਾਰ ਵੀਡੀਓ ਸਾਂਝੇ ਕਰ ਰਹੀ ਹੈ। ਹੁਣ ਅਦਾਕਾਰਾ ਅਦਾਕਾਰਾ ਗੁਰਲੀਨ ਚੋਪੜਾ ਨੇ ਸਹੁਰੇ ਘਰ ‘ਚ ਪਹਿਲੀ ਰਸੋਈ ਬਣਾਈ ਹੈ। ਜਿਸ ਦਾ ਇੱਕ ਵੀਡੀਓ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਨੇ ਆਪਣੇ ਸਹੁਰੇ ਪਰਿਵਾਰ ਦੇ ਲਈ ਕੜਾਹ ਪ੍ਰਸ਼ਾਦ ਬਣਾਇਆ ਹੈ।
_4ee0f598658598a295962d4cbd0359bd_1280X720.webp)
ਸਭ ਤੋਂ ਪਹਿਲਾਂ ਉਸ ਨੇ ਆਪਣੇ ਸੱਸ ਸਹੁਰੇ ਨੂੰ ਕੜਾਹ ਪ੍ਰਸ਼ਾਦ ਦਿੱਤਾ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ । ਇਸ ਦੇ ਨਾਲ ਹੀ ਅਦਾਕਾਰਾ ਨੇ ਇਸ ਤੋਂ ਬਾਅਦ ਪਰਿਵਾਰ ਦੇ ਹੋਰਨਾਂ ਜੀਆਂ ਨੂੰ ਵੀ ਕੜਾਹ ਦਿੱਤਾ ਅਤੇ ਅਸ਼ੀਰਵਾਦ ਲਿਆ । ਇਸ ਵੀਡੀਓ ‘ਚ ਅਦਾਕਾਰਾ ਬਹੁਤ ਹੀ ਖੁਸ਼ ਨਜ਼ਰ ਆ ਰਹੀ ਹੈ।

ਗੁਰਲੀਨ ਚੋਪੜਾ ਦਾ ਵਰਕ ਫ੍ਰੰਟ
ਗੁਰਲੀਨ ਚੋਪੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਕੰਮ ਕੀਤਾ ਹੈ ਅਤੇ ਉਨ੍ਹਾਂ ਨੇ ਸੁਰਜੀਤ ਬਿੰਦਰਖੀਆ ਦੇ ਨਾਲ ਪਹਿਲੀ ਵਾਰ ਗੀਤ ‘ਚ ਮਾਡਲਿੰਗ ਕੀਤੀ ਸੀ ।ਇਸ ਤੋਂ ਇਲਾਵਾ ਉਸ ਨੇ ਸਾਊਥ ਇੰਡਸਟਰੀ ‘ਚ ਵੀ ਕੰਮ ਕੀਤਾ ਹੈ। ਪਰ ਅਦਾਕਾਰਾ ਉਸ ਵੇਲੇ ਚਰਚਾ ‘ਚ ਆਈ ਸੀ ਜਦੋਂ ਉਸ ਨੇ ਬੱਬੂ ਮਾਨ ਦੇ ਨਾਲ ਫ਼ਿਲਮ ‘ਹਸ਼ਰ’ ‘ਚ ਕੰਮ ਕੀਤਾ ਸੀ ।ਜਿਸ ‘ਚ ਉਸ ਦੇ ਕਿਰਦਾਰ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।