ਵਿਆਹ ਦੇ ਬੰਧਨ ‘ਚ ਬੱਝੀ ਅਦਾਕਾਰਾ ਗੁਰਲੀਨ ਚੋਪੜਾ, ਪਹਿਲੀ ਤਸਵੀਰ ਆਈ ਸਾਹਮਣੇ
ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ ਵਿਆਹ ਦੇ ਬੰਧਨ ‘ਚ ਬੱਝ ਗਈ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ।ਜਿਸ ‘ਚ ਗੁਰਲੀਨ ਚੋਪੜਾ ਲਾੜੀ ਦੇ ਲਿਬਾਸ ‘ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ।
ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ (Gurleen Chopra) ਵਿਆਹ ਦੇ ਬੰਧਨ ‘ਚ ਬੱਝ ਗਈ ਹੈ। ਉਸ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ ।ਜਿਸ ‘ਚ ਗੁਰਲੀਨ ਚੋਪੜਾ ਲਾੜੀ ਦੇ ਲਿਬਾਸ ‘ਚ ਨਜ਼ਰ ਆ ਰਹੀ ਹੈ ਅਤੇ ਬਹੁਤ ਹੀ ਖੂਬਸੂਰਤ ਲੱਗ ਰਹੀ ਹੈ। ਸੋਸ਼ਲ ਮੀਡੀਆ ਤੇ ਜਿਉਂ ਹੀ ਇਹ ਤਸਵੀਰਾਂ ਸਾਹਮਣੇ ਆਈਆਂ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।ਗੁਰਲੀਨ ਚੋਪੜਾ ਦਾ ਪਤੀ ਕੌਣ ਹੈ ਅਤੇ ਕਿਸ ਪ੍ਰੋਫੈਸ਼ਨ ਦੇ ਨਾਲ ਸਬੰਧ ਰੱਖਦਾ ਹੈ । ਇਹ ਹਾਲੇ ਤੱਕ ਇਹ ਸਾਫ਼ ਨਹੀਂ ਹੋ ਸਕਿਆ ਹੈ, ਪਰ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਦੇ ਲਈ ਫੈਨਸ ਦੇ ਵੱਲੋਂ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ।
ਗੁਰਲੀਨ ਚੋਪੜਾ ਦਾ ਵਰਕ ਫ੍ਰੰਟ
ਗੁਰਲੀਨ ਚੋਪੜਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਸਨੇ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਤਮਿਲ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ। ਪਰ ਉਹ ਚਰਚਾ ‘ਚ ਉਦੋਂ ਆਈ ਜਦੋਂ ਉਸ ਨੇ ਬੱਬੂ ਮਾਨ ਦੇ ਨਾਲ ਫ਼ਿਲਮ ‘ਹਸ਼ਰ’ ‘ਚ ਕੰਮ ਕੀਤਾ ਸੀ । ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ਤੇ ਐਕਟਿਵ ਰਹਿੰਦੀ ਹੈ ਅਤੇ ਆਪਣੀ ਜ਼ਿੰਦਗੀ ‘ਚ ਪਾਠ ਦਾ ਮੱਹਤਵ ਦੱਸਦੀ ਹੋਈ ਅਕਸਰ ਨਜ਼ਰ ਆਉਂਦੀ ਹੈ।