ਅਦਾਕਾਰਾ ਕੁਲਰਾਜ ਰੰਧਾਵਾ ਨੇ ਮਾਂ ਨੂੰ ਜਨਮ ਦਿਨ ‘ਤੇ ਤਸਵੀਰ ਸਾਂਝੀ ਕਰਕੇ ਦਿੱਤੀ ਵਧਾਈ

ਅਦਾਕਾਰਾ ਕੁਲਰਾਜ ਰੰਧਾਵਾ ਦੀ ਮਾਂ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ “ਮੇਰੀ ਮਾਂ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ!

By  Shaminder Kaur Kaler December 31st 2025 03:36 PM

ਅਦਾਕਾਰਾ ਕੁਲਰਾਜ ਰੰਧਾਵਾ (Kulraj Randhawa) ਦੀ ਮਾਂ ਦਾ ਅੱਜ ਜਨਮ ਦਿਨ ਹੈ। ਇਸ ਮੌਕੇ ‘ਤੇ ਅਦਾਕਾਰਾ ਨੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ।ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ “ਮੇਰੀ ਮਾਂ ਨੂੰ ਜਨਮਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ! ਮੇਰੀ ਫਰਿਸ਼ਤੇ ਨੂੰ ਹੁਣ ਅਤੇ ਹਮੇਸ਼ਾ ਲਈ ਸਾਰੀਆਂ ਖੁਸ਼ੀਆਂ, ਸਿਹਤ ਅਤੇ ਸ਼ਾਂਤੀ ਦੀ ਕਾਮਨਾ ਕਰਦੀ ਹਾਂ”।


ਕੁਲਰਾਜ ਰੰਧਾਵਾ ਵੱਲੋਂ ਸਾਂਝੀਆਂ ਕੀਤੀਆਂ ਗਈਆਂ ਇਨ੍ਹਾਂ ਤਸਵੀਰਾਂ ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਮਾਂ ਦੇ ਜਨਮ ਦਿਨ ਦੀ ਵਧਾਈ ਫੈਨਸ ਵੱਲੋਂ ਦਿੱਤੀ ਜਾ ਰਹੀ ਹੈ।ਅਦਾਕਾਰਾ ਕੁਲਰਾਜ ਰੰਧਾਵਾ ਨੇ ਬੀਤੇ ਦਿਨੀਂ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਰੀ ਤੇ ਵੀ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ।ਅਦਾਕਾਰਾ ਕੁਲਰਾਜ ਰੰਧਾਵਾ ਅਕਸਰ ਮਾਪਿਆਂ ਦੇ ਨਾਲ ਆਪਣੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। 

ਕੁਲਰਾਜ ਰੰਧਾਵਾ ਦਾ ਵਰਕ ਫ੍ਰੰਟ 

ਅਦਾਕਾਰਾ ਕੁਲਰਾਜ ਰੰਧਾਵਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਮੰਨਤ, ਤੇਰਾ ਮੇਰਾ ਕੀ ਰਿਸ਼ਤਾ,ਨਿਧੀ ਸਿੰਘ, ਯਮਲਾ ਪਗਲਾ ਦੀਵਾਨਾ ਸਣੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਟੀਵੀ ਸੀਰੀਅਲ ‘ਚ ਵੀ ਕੰਮ ਕੀਤਾ ਹੈ।ਜਿਸ ‘ਚ ਮੁੱਖ ਤੌਰ ਤੇ ਕਰੀਨਾ ਕਰੀਨਾ ਟਾਈਟਲ ਹੇਠ ਆਇਆ ਸੀਰੀਅਲ ਵੀ ਸੀ ।ਜਿੰਮੀ ਸ਼ੇਰਗਿੱਲ ਦੇ ਨਾਲ ਕੁਝ ਸਾਲ ਪਹਿਲਾਂ ਆਈ ਉਨ੍ਹਾਂ ਦੀ ਫ਼ਿਲਮ ‘ਮੰਨਤ’ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ।ਆਪਣੀ ਖੂਬਸੂਰਤੀ ਦੇ ਲਈ ਜਾਣੀ ਜਾਂਦੀ ਕੁਲਰਾਜ ਰੰਧਾਵਾ  ਨੇ ਹਾਲੇ ਵਿਆਹ ਨਹੀਂ ਕਰਵਾਇਆ । 


© Copyright Galactic Television & Communications Pvt. Ltd. 2026. All rights reserved.