ਅਦਾਕਾਰਾ ਲਵ ਗਿੱਲ ਪਹਾੜੀ ਵਾਦੀਆਂ ‘ਚ ਮਸਤੀ ਕਰਦੀ ਹੋਈ ਆਈ ਨਜ਼ਰ, ਵੀਡੀਓ ਕੀਤੇ ਸਾਂਝੇ
ਅਦਾਕਾਰਾ ਲਵ ਗਿੱਲ ਪਹਾੜੀ ਵਾਦੀਆਂ ‘ਚ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਉਸ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇੱਕ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਪਹਾੜੀ ਵਾਦੀਆਂ ‘ਚ ਦੌੜਦੀ ਹੋਈ ਦਿਖਾਈ ਦੇ ਰਹੀ ਹੈ।
ਅਦਾਕਾਰਾ ਲਵ ਗਿੱਲ ਪਹਾੜੀ ਵਾਦੀਆਂ ‘ਚ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ। ਉਸ ਦੀਆਂ ਕਈ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇੱਕ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਪਹਾੜੀ ਵਾਦੀਆਂ ‘ਚ ਦੌੜਦੀ ਹੋਈ ਦਿਖਾਈ ਦੇ ਰਹੀ ਹੈ। ਸੋਸ਼ਲ ਮੀਡੀਆ ‘ਤੇ ਅਦਾਕਾਰਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।

ਇਸ ਤੋਂ ਇਲਾਵਾ ਅਦਾਕਾਰਾ ਨੇ ਇੱਕ ਹੋਰ ਵੀਡੀਓ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਜਿਸ ‘ਚ ਉਹ ਬਾਈਕ ‘ਤੇ ਬੈਠੀ ਹੋਈ ਨਜ਼ਰ ਆ ਰਹੀ ਹੈ। ਇੱਕ ਜਗ੍ਹਾ ਤੇ ਅਦਾਕਾਰਾ ਸੁਰੰਗ ‘ਚ ਦੌੜਦੀ ਹੋਈ ਨਜ਼ਰ ਆ ਰਹੀ ਹੈ। ਜਦੋਂਕਿ ਇੱਕ ਜਗ੍ਹਾ ਤੇ ਉਹ ਚਾਹ ਵਾਲੇ ਦੇ ਨਾਲ ਮਸਤੀ ਕਰਦੀ ਹੋਈ ਦਿਖਾਈ ਦੇ ਰਹੀ ਹੈ।

ਲ਼ਵ ਗਿੱਲ ਦਾ ਵਰਕ ਫ੍ਰੰਟ
ਲ਼ਵ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਹਨ।
ਹੁਣ ਤੱਕ ਉਹ ਅਨੇਕਾਂ ਹੀ ਕਿਰਦਾਰ ਨਿਭਾ ਚੁੱਕੇ ਹਨ । ਜਿਸ ‘ਚ ਫਰਲੋ, ਵਾਈਫ ਪੇਕੇ, ਹਸਬੈਂਡ ਠੇਕੇ, ਸ਼ੱਕਰ ਪਾਰੇ, ਰਿਸ਼ਤੇ ਨਾਤੇ ਸਣੇ ਕਈ ਫ਼ਿਲਮਾਂ ‘ਚ ਅਦਾਕਾਰੀ ਕਰ ਚੁੱਕੇ ਹਨ।