ਕਸ਼ਮੀਰ ਦੀਆਂ ਹੁਸੀਨ ਵਾਦੀਆਂ ‘ਚ ਘੁੰਮਦੀ ਨਜ਼ਰ ਆਈ ਅਦਾਕਾਰਾ ਰਾਜ ਧਾਲੀਵਾਲ, ਵੀਡੀਓ ਆਇਆ ਸਾਹਮਣੇ
ਅਦਾਕਾਰਾ ਰਾਜ ਧਾਲੀਵਾਲ ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਅਦਾਕਾਰਾ ਕਸ਼ਮੀਰ ਦੀਆਂ ਹੁਸੀਨ ਵਾਦੀਆਂ ‘ਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਕਸ਼ਮੀਰ’ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿਵੇਂ ਅਦਾਕਾਰਾ ਇਸ ਸਾਜ਼ ਦਾ ਅਨੰਦ ਮਾਣਦੀ ਹੋਈ ਦਿਖਾਈ ਦੇ ਰਹੀ ਹੈ।
ਅਦਾਕਾਰਾ ਰਾਜ ਧਾਲੀਵਾਲ (Raj Dhaliwal) ਦਾ ਇੱਕ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਅਦਾਕਾਰਾ ਕਸ਼ਮੀਰ ਦੀਆਂ ਹੁਸੀਨ ਵਾਦੀਆਂ ‘ਚ ਘੁੰਮਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ ‘ਕਸ਼ਮੀਰ’ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿਵੇਂ ਅਦਾਕਾਰਾ ਇਸ ਸਾਜ਼ ਦਾ ਅਨੰਦ ਮਾਣਦੀ ਹੋਈ ਦਿਖਾਈ ਦੇ ਰਹੀ ਹੈ।

ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਉੱਥੋਂ ਦਾ ਸਾਜ਼ ਸੁਣਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। ਫੈਨਸ ਦੇ ਵੱਲੋਂ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਜਾ ਰਹੇ ਹਨ ।

ਰਾਜ ਧਾਲੀਵਾਲ ਦਾ ਵਰਕ ਫ੍ਰੰਟ
ਰਾਜ ਧਾਲੀਵਾਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਨਜ਼ਰ ਆ ਰਹੇ ਹਨ। ਜਲਦ ਹੀ ਉਹ ਰਾਜਪਾਲ ਯਾਦਵ ਦੇ ਨਾਲ ਵੀ ਇੱਕ ਫ਼ਿਲਮ ‘ਚ ਅਦਾਕਾਰੀ ਕਰਦੇ ਹੋਏ ਦਿਖਾਈ ਦੇਣਗੇ ।
ਅਦਾਕਾਰਾ ਰਾਜ ਧਾਲੀਵਾਲ ਨੇ ਫ਼ਿਲਮਾਂ ‘ਚ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਹਨ ਅਤੇ ਉਨ੍ਹਾਂ ਦੇ ਹਰ ਕਿਰਦਾਰ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਹੈ ।ਰਾਜ ਧਾਲੀਵਾਲ ਕਈ ਗੀਤਾਂ ‘ਚ ਬਤੌਰ ਮਾਡਲ ਵੀ ਨਜ਼ਰ ਆ ਚੁੱਕੀ ਹੈ।