ਅਦਾਕਾਰਾ ਰੂਪੀ ਗਿੱਲ ਨੇ ਕਾਨਸ ‘ਚ ਬਿਖੇਰਿਆ ਜਲਵਾ, ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ “ਪੰਜਾਬ ਦੀ ਮਿੱਟੀ ਕਾਨਸ ਦੇ ਰੈੱਡ ਕਾਰਪੇਟ ‘ਤੇ”
ਪੰਜਾਬੀ ਅਦਾਕਾਰਾ ਰੂਪੀ ਗਿੱਲ ਪਹਿਲੀ ਵਾਰ ਕਾਨਸ ਦੇ ਰੈੱਡ ਕਾਰਪੇਟ ‘ਤੇ ਨਜ਼ਰ ਆਈ । ਜਿਸ ਦੀਆਂ ਤਸਵੀਰਾਂ ਵੀ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਨੇ ਲਿਖਿਆ “ਪੰਜਾਬ ਦੀ ਮਿੱਟੀ ਕਾਨਸ ਦੇ ਰੈੱਡ ਕਾਰਪੇਟ ‘ਤੇ”। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਅਦਾਕਾਰਾ ਨੇ ਆਫ ਵ੍ਹਾਈਟ ਕਲਰ ਦਾ ਘੱਗਰਾ ਤੇ ਕੁੜਤੀ ਪਾਇਆ ਹੋਇਆ ਹੈ ਅਤੇ ਇੱਕ ਜਗ੍ਹਾ ‘ਤੇ ਕੁੜਤੀ ਦੀ ਬਾਂਹ ‘ਤੇ ਚੜ੍ਹਦੀਕਲਾ ਲਿਖਿਆ ਹੋਇਆ ਹੈ।

ਇਨ੍ਹਾਂ ਤਸਵੀਰਾਂ ‘ਤੇ ਫੈਨਸ ਦੇ ਵੱਲੋਂ ਵੀ ਇਨ੍ਹਾਂ ਤਸਵੀਰਾਂ ‘ਤੇ ਰਿਐਕਸ਼ਨ ਦਿੱਤੇ ਜਾ ਰਹੇ ਹਨ। ਫੈਨਸ ਦੇ ਵੱਲੋਂ ਹਾਰਟ ਵਾਲੇ ਇਮੋਜੀ ਪੋਸਟ ਕੀਤੇ ਜਾ ਰਹੇ ਹਨ । ਉਨ੍ਹਾਂ ਦੀ ਲੁੱਕ ਦੀ ਕਾਫੀ ਤਾਰੀਫ ਫੈਨਸ ਦੇ ਵੱਲੋਂ ਕੀਤੀ ਜਾ ਰਹੀ ਹੈ।

ਰੂਪੀ ਗਿੱਲ ਫ਼ਿਲਮ ‘ਚੜ੍ਹਦੀਕਲਾ’ ‘ਚ ਆਉਣਗੇ ਨਜ਼ਰ
ਰੂਪੀ ਗਿੱਲ ਫ਼ਿਲਮ ‘ਚੜ੍ਹਦੀਕਲਾ’ ‘ਚ ਨਜ਼ਰ ਆਉਣਗੇ । ਇਸ ਫ਼ਿਲਮ ‘ਚ ਉਨ੍ਹਾਂ ਦੇ ਨਾਲ ਐਮੀ ਵਿਰਕ ਦਿਖਾਈ ਦੇਣਗੇ । ਫ਼ਿਲਮ ‘ਚ ਹਿੰਮਤ ਸੰਧੂ ਨੇ ਵੀ ਕਿਰਦਾਰ ਨਿਭਾਇਆ ਹੈ। ਇਸ ਫ਼ਿਲਮ ‘ਚ ਰੂਪੀ ਗਿੱਲ ਨੇ ਬੀਬੀ ਬਿਮਲ ਕੌਰ ਖਾਲਸਾ ਦਾ ਕਿਰਦਾਰ ਨਿਭਾਇਆ ਹੈ।

ਫ਼ਿਲਮ ਨੂੰ ਲੈ ਕੇ ਫੈਨਸ ਦੇ ਨਾਲ ਨਾਲ ਫ਼ਿਲਮ ਦੇ ਕਲਾਕਾਰ ਵੀ ਬਹੁਤ ਐਕਸਾਈਟਡ ਹਨ। ਇਸ ਤੋਂ ਇਲਾਵਾ ਰੂਪੀ ਗਿੱਲ ਹੋਰ ਵੀ ਕਈ ਪ੍ਰੋਜੈਕਟਸ ‘ਚ ਕੰਮ ਕਰ ਚੁੱਕੇ ਹਨ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਸਰਾਹਿਆ ਜਾਂਦਾ ਹੈ।