ਅਫ਼ਸਾਨਾ ਖ਼ਾਨ ਨੇ ਪਤੀ ਦਾ ਮਨਾਇਆ ਜਨਮਦਿਨ, ਤਸਵੀਰਾਂ ਕੀਤੀਆਂ ਸਾਂਝੀਆਂ
ਅਫਸਾਨਾ ਖ਼ਾਨ ਨੇ ਆਪਣੇ ਪਤੀ ਸਾਜ਼ ਦਾ ਜਨਮ ਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਦੇ ਨਾਲ ਹੀ ਪਤੀ ਸਾਜ਼ ਦੇ ਨਾਲ ਵੀ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦਾ ਪਤੀ ਉਸ ਦੇ ਨਾਲ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।
ਅਫਸਾਨਾ ਖ਼ਾਨ (Afsana khan) ਨੇ ਆਪਣੇ ਪਤੀ ਸਾਜ਼ ਦਾ ਜਨਮ ਦਿਨ ਮਨਾਇਆ ਹੈ । ਜਿਸ ਦੀਆਂ ਤਸਵੀਰਾਂ ਵੀ ਗਾਇਕਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਇਸ ਦੇ ਨਾਲ ਹੀ ਪਤੀ ਸਾਜ਼ ਦੇ ਨਾਲ ਵੀ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਗਾਇਕਾ ਦਾ ਪਤੀ ਉਸ ਦੇ ਨਾਲ ਜਨਮ ਦਿਨ ਦਾ ਕੇਕ ਕੱਟਦਾ ਹੋਇਆ ਨਜ਼ਰ ਆ ਰਿਹਾ ਹੈ।ਇਸ ਵੀਡੀਓ ‘ਚ ਸਾਰਾ ਪਰਿਵਾਰ ਸਾਜ਼ ਦਾ ਬਰਥਡੇ ਸੈਲੀਬ੍ਰੇਟ ਕਰਦਾ ਹੋਇਆ ਨਜ਼ਰ ਆ ਰਿਹਾ ਹੈ।
_db5d693a436d8cd3fd8771824f8eb28f_1280X720.webp)
ਅਫਸਾਨਾ ਖ਼ਾਨ ਦਾ ਵਰਕ ਫ੍ਰੰਟ
ਅਫਸਾਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਹਾਲ ਹੀ ‘ਚ ਉਹ ‘ਧਰੁੰਧਰ’ ‘ਚ ਗੀਤ ਕਰਕੇ ‘ਚ ਚਰਚਾ ‘ਚ ਹਨ । ਇਸ ਤੋਂ ਇਲਾਵਾ ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ । ਪਿਛਲੇ ਕਈ ਸਾਲਾਂ ਤੋਂ ਉਹ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਕਈ ਹਿੱਟ ਗੀਤ ਗਾਏ ਹਨ । ਜਿਸ ‘ਚ ਧੱਕਾ, ਯਾਰ ਮੇਰਾ ਤਿੱਤਲੀਆਂ ਵਰਗਾ ਸਣੇ ਕਈ ਹਿੱਟ ਗੀਤ ਗਾਏ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।
ਅਫਸਾਨਾ ਖ਼ਾਨ ਦੀ ਨਿੱਜੀ ਜ਼ਿੰਦਗੀ
ਅਫਸਾਨਾ ਖ਼ਾਨ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹਨਾਂ ਨੇ ਗਾਇਕੀ ਦੇ ਖੇਤਰ ‘ਚ ਜਗ੍ਹਾ ਬਨਾਉਣ ਦੇ ਲਈ ਲੰਮਾ ਸੰਘਰਸ਼ ਕੀਤਾ ਹੈ ਅਤੇ ਇਸ ਸੰਘਰਸ਼ ਉਸ ਦੀ ਮਾਂ ਦਾ ਵੱਡਾ ਯੋਗਦਾਨ ਹੈ। ਕਿਉਂਕਿ ਅਫਸਾਨਾ ਖ਼ਾਨ ਦੇ ਪਿਤਾ ਦਾ ਦਿਹਾਂਤ ਬਹੁਤ ਹੀ ਛੋਟੀ ਉਮਰ ‘ਚ ਹੋ ਗਿਆ ਸੀ । ਜਿਸ ਤੋਂ ਬਾਅਦ ਉਨ੍ਹਾਂ ਦੀ ਮਾਂ ਨੇ ਹੀ ਸਾਰੇ ਬੱਚਿਆਂ ਦਾ ਪਾਲਣ ਪੋਸ਼ਣ ਕੀਤਾ ਤੇ ਉਨ੍ਹਾਂ ਨੂੰ ਇਸ ਮੁਕਾਮ ਤੱਕ ਪਹੁੰਚਾਇਆ ।