ਅਫਸਾਨਾ ਖ਼ਾਨ ਦੇ ਜਨਮ ਦਿਨ ‘ਤੇ ਮਨਕਿਰਤ ਔਲਖ, ਪੇਜੀ ਸ਼ਾਹ ਕੋਟੀ, ਸੁਲਤਾਨਾ ਨੂਰਾਂ ਸਣੇ ਕਈ ਗਾਇਕਾਂ ਨੇ ਕੀਤੀ ਸ਼ਿਰਕਤ
ਅਫਸਾਨਾ ਖ਼ਾਨ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ‘ਤੇ ਗਾਇਕ ਮਨਕਿਰਤ ਔਲਖ, ਸੁਲਤਾਨਾ ਨੂਰਾਂ, ਪੇਜੀ ਸ਼ਾਹ ਕੋਟੀ ਸਣੇ ਕਈ ਹਸਤੀਆਂ ਸ਼ਾਮਿਲ ਹੋਈਆਂ । ਪੇਜੀ ਸ਼ਾਹ ਕੋਟੀ ਨੇ ਵੀ ਇਸ ਮੌਕੇ ‘ਤੇ ਪਰਫਾਰਮ ਕੀਤਾ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ ।
ਅਫਸਾਨਾ ਖ਼ਾਨ ਨੇ ਬੀਤੇ ਦਿਨ ਆਪਣਾ ਜਨਮ ਦਿਨ ਮਨਾਇਆ। ਇਸ ਮੌਕੇ ‘ਤੇ ਗਾਇਕ ਮਨਕਿਰਤ ਔਲਖ, ਸੁਲਤਾਨਾ ਨੂਰਾਂ, ਪੇਜੀ ਸ਼ਾਹ ਕੋਟੀ ਸਣੇ ਕਈ ਹਸਤੀਆਂ ਸ਼ਾਮਿਲ ਹੋਈਆਂ । ਪੇਜੀ ਸ਼ਾਹ ਕੋਟੀ ਨੇ ਵੀ ਇਸ ਮੌਕੇ ‘ਤੇ ਪਰਫਾਰਮ ਕੀਤਾ । ਜਿਸ ਦਾ ਇੱਕ ਵੀਡੀਓ ਵੀ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਹਨ । ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਅਫਸਾਨਾ ਖ਼ਾਨ ਆਪਣੇ ਜਨਮ ਦਿਨ ‘ਤੇ ਇਨਜੁਆਏ ਕਰਦੀ ਹੋਈ ਨਜ਼ਰ ਆ ਰਹੀ ਹੈ।

ਸੋਸ਼ਲ ਮੀਡੀਆ ‘ਤੇ ਗਾਇਕਾ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਅਦਾਕਾਰਾ ਦਾ ਇੱਕ ਹੋਰ ਵੀਡੀਓ ਵੀ ਸਾਹਮਣੇ ਆਇਆ ਹੈ । ਜਿਸ ‘ਚ ਮਨਕਿਰਤ ਔਲਖ ਉਸ ਤੋਂ ਨੋਟ ਵਾਰਦਾ ਹੋਇਆ ਦਿਖਾਈ ਦੇ ਰਿਹਾ ਹੈ।
ਅਫਸਾਨਾ ਖ਼ਾਨ ਦਾ ਵਰਕ ਫ੍ਰੰਟ
ਅਫਸਾਨਾ ਖ਼ਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਦੇ ਪਤੀ ਸਾਜ਼ ਵੀ ਵਧੀਆ ਗਾਇਕ ਹਨ ਅਤੇ ਇਸ ਤੋਂ ਇਲਾਵਾ ਗਾਇਕਾ ਦਾ ਭਰਾ ਤੇ ਭੈਣਾਂ ਵੀ ਵਧੀਆ ਗਾਇਕ ਹਨ। ਅਫਸਾਨਾ ਅਕਸਰ ਉਨ੍ਹਾਂ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।ਗਾਇਕੀ ਦੇ ਇਸ ਮੁਕਾਮ ਤੱਕ ਪਹੁੰਚਣ ਦੇ ਲਈ ਉਸ ਨੇ ਬਹੁਤ ਵੱਡੀ ਘਾਲਣਾ ਘਾਲੀ ਹੈ।