ਅਲਫਾਜ਼ ਔਜਲਾ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਗਾਇਕ ਨੇ ਤਸਵੀਰਾਂ ਸਾਂਝੀਆਂ ਕਰ ਦਿੱਤੀ ਪਤਨੀ ਨੂੰ ਵਧਾਈ

ਗਾਇਕ ਤੇ ਅਦਾਕਾਰ ਅਲਫਾਜ਼ ਔਜਲਾ (Alfaaz Aujla) ਦੀ ਅੱਜ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਗਾਇਕ ਨੇ ਕੁਝ ਤਸਵੀਰਾਂ ਆਪਣੀ ਹਮਸਫ਼ਰ ਦੇ ਨਾਲ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪਤਨੀ ਨੂੰ ਵੈਡਿੰਗ ਐਨੀਵਰਸਰੀ ਦੀਆਂ ਵਧਾਈਆਂ ਦਿੱਤੀਆਂ ਹਨ।

By  Shaminder Kaur Kaler February 10th 2026 01:56 PM

  ਗਾਇਕ ਤੇ ਅਦਾਕਾਰ ਅਲਫਾਜ਼ ਔਜਲਾ (Alfaaz Aujla) ਦੀ ਅੱਜ ਵੈਡਿੰਗ ਐਨੀਵਰਸਰੀ ਹੈ। ਇਸ ਮੌਕੇ ‘ਤੇ ਗਾਇਕ ਨੇ ਕੁਝ ਤਸਵੀਰਾਂ ਆਪਣੀ ਹਮਸਫ਼ਰ ਦੇ ਨਾਲ ਸਾਂਝੀਆਂ ਕੀਤੀਆਂ ਹਨ। ਜਿਨ੍ਹਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਪਤਨੀ ਨੂੰ ਵੈਡਿੰਗ ਐਨੀਵਰਸਰੀ ਦੀਆਂ ਵਧਾਈਆਂ ਦਿੱਤੀਆਂ ਹਨ।ਉਨ੍ਹਾਂ ਨੇ ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ “ਹੈਪੀ ਐਨੀਵਰਸਰੀ ਪਾਰਟਨਰ ਕਵੀਨ ਕੌਰ”। ਜਿਉਂ ਹੀ ਅਲਫਾਜ਼ ਔਜਲਾ ਨੇ ਆਪਣੀਆਂ ਤਸਵੀਰਾਂ ਨੂੰ ਸਾਂਝਾ ਕੀਤਾ ਤਾਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ ।ਫੈਨਸ ਦੇ ਨਾਲ-ਨਾਲ ਕਈ ਸੈਲੀਬ੍ਰੇਟੀਜ਼ ਨੇ ਵੀ ਉਨ੍ਹਾਂ ਨੂੰ ਵਿਆਹ ਦੀ ਵਰੇ੍ਹਗੰਢ ਦੀਆਂ ਵਧਾਈਆਂ ਦਿੱਤੀਆਂ ਹਨ ।


 ਅਲ਼ਫਾਜ਼ ਔਜਲਾ 2022‘ਚ ਇੱਕ ਭਿਆਨਕ ਸੜਕ ਹਾਦਸੇ ਦਾ ਵੀ ਸ਼ਿਕਾਰ ਹੋ ਗਏ ਸਨ । ਜਿਸ ਤੋਂ ਬਾਅਦ ਉਨ੍ਹਾਂ ਨੂੰ ਕਈ ਦਿਨ ਤੱਕ ਹਸਪਤਾਲ ‘ਚ ਰਹਿਣਾ ਪਿਆ ਸੀ ।ਅਲ਼ਫਾਜ਼ ਨੇ 2019 ‘ਚ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਜਿਸ ‘ਚ ਜੈਜ਼ੀ ਬੀ, ਹਨੀ ਸਿੰਘ ਸਣੇ ਕਈ ਸਿਤਾਰੇ ਸ਼ਾਮਿਲ ਹੋਏ ਸਨ। 

ਅਲਫਾਜ਼ ਔਜਲਾ ਦਾ ਵਰਕ ਫ੍ਰੰਟ 

ਅਲਫਾਜ਼ ਔਜਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੇ ਦੌਰਾਨ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ ।ਜਿਸ ‘ਯਾਰ ਬਥੇਰੇ’, ‘ਕੁੜੀ ਰਿਕਸ਼ੇ ‘ਤੇ ਜਾਂਦੀ ਸੀ’, ‘ਹਾਏ ਮੇਰਾ ਦਿਲ’ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ । 

© Copyright Galactic Television & Communications Pvt. Ltd. 2026. All rights reserved.