ਬਾਲੀਵੁੱਡ ਦੇ ਨਾਲ-ਨਾਲ ਪੰਜਾਬੀ ਸਿਤਾਰਿਆਂ ਗੁਰਦਾਸ ਮਾਨ, ਗਿੱਪੀ ਗਰੇਵਾਲ ਨੇ ਵੀ ਧਰਮਿੰਦਰ ਦੇ ਦਿਹਾਂਤ ਤੇ ਜਤਾਇਆ ਸੋਗ
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਿਓਲ ਦਾ ਅੱਜ ਦਿਹਾਂਤ ਹੋ ਗਿਆ । ਬਾਲੀਵੁੱਡ ਸਿਤਾਰਿਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦਿਓਲ ਦਾ ਅੱਜ ਦਿਹਾਂਤ ਹੋ ਗਿਆ । ਬਾਲੀਵੁੱਡ ਸਿਤਾਰਿਆਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਉਨ੍ਹਾਂ ਦੇ ਦਿਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਗਾਇਕ ਗਿੱਪੀ ਗਰੇਵਾਲ ਨੇ ਵੀ ਧਰਮਿੰਦਰ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਪ੍ਰਗਟ ਕੀਤਾ ਹੈ।
ਗਾਇਕ ਗੁਰਦਾਸ ਮਾਨ ਨੇ ਜਤਾਇਆ ਦੁੱਖ
ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਗੁਰਦਾਸ ਮਾਨ ਨੇ ਵੀ ਅਦਾਕਾਰ ਧਰਮਿੰਦਰ ਦੇ ਨਾਲ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਜਤਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਧਰਮਿੰਦਰ ਦੇ ਲਈ ਆਪਣੇ ਦਿਲ ਦੇ ਜਜ਼ਬਾਤ ਸਾਂਝੇ ਕਰਦੇ ਹੋਏ ਲਿਖਿਆ ‘ਤੁਹਾਡੇ ਜਾਣ ਦੇ ਨਾਲ ਸਾਨੂੰ ਹੀ ਨਹੀਂ ਸਾਰੇ ਸੰਸਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ’।
ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਜਤਾਇਆ ਦੁੱਖ
ਗਾਇਕ ਸੁਖਸ਼ਿੰਦਰ ਸ਼ਿੰਦਾ ਨੇ ਵੀ ਧਰਮਿੰਦਰ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਦਿਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਲਿਖਿਆ ‘ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ’।