ਗਾਇਕੀ ਦੇ ਨਾਲ-ਨਾਲ ਘਰ ਦੇ ਕੰਮ ਕਰਨ ‘ਚ ਵੀ ਮਾਹਿਰ ਹਨ ਦਿਲਜੀਤ ਦੋਸਾਂਝ, ਪਲਾਂ ‘ਚ ਹੀ ਨਬੇੜ ਦਿੰਦੇ ਕੰਮ
ਦਿਲਜੀਤ ਦੋਸਾਂਝ ਸੋਸ਼ਲ ਮੀਡੀਆ ਤੇ ਸਰਗਰਮ ਰਹਿੰਦੇ ਹਨ । ਉਹ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ‘ਚ ਉਹ ਆਪਣੇ ਘਰ ਦੇ ਕੰਮ ਕਰਦੇ ਹੋਏ ਨਜ਼ਰ ਆਉਂਦੇ ਹਨ ।

ਜਿਸ ‘ਚ ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੇ ਕੱਪੜੇ ਧੋਤੇ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਲਈ ਆਮਲੇਟ ਵੀ ਬਣਾਇਆ । ਦਿਲਜੀਤ ਦੋਸਾਂਝ ਕਹਿੰਦੇ ਹਨ ਕਿ ਉਹ ਸਾਰੇ ਕੰਮ ਕਰ ਲੈਂਦੇ ਹਨ । ਗਾਇਕ ਦੇ ਇਸ ਫਨੀ ਅੰਦਾਜ਼ ਨੂੰ ਹਰ ਕੋਈ ਪਸੰਦ ਕਰ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ ।

ਦਿਲਜੀਤ ਦੋਸਾਂਝ ਦਾ ਵਰਕ ਫ੍ਰੰਟ
ਦਿਲਜੀਤ ਦੋਸਾਂਝ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਸੋਸ਼ਲ ਮੀਡੀਆ ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ।

ਮਿਊਜ਼ਿਕ ਕਰੀਅਰ ਤੋਂ ਆਪਣੀ ਸ਼ੁਰੂਆਤ ਕਰਨ ਵਾਲੇ ਦਿਲਜੀਤ ਦੋਸਾਂਝ ਨੇ ਕਈ ਫ਼ਿਲਮਾਂ ‘ਚ ਵੀ ਕੰਮ ਕੀਤਾ ਹੈ ਅਤੇ ਉਨ੍ਹਾਂ ਦੀ ਅਦਾਕਾਰੀ ਵੀ ਦਰਸ਼ਕਾਂ ਨੂੰ ਬਹੁਤ ਜ਼ਿਆਦਾ ਪਸੰਦ ਆਈ ਹੈ। ਹਾਲ ਹੀ ‘ਚ ਉਹ ਫ਼ਿਲਮ ‘ਬਾਰਡਰ-੨’ ‘ਚ ਦਿਖਾਈ ਦਿੱਤੇ ਸਨ ।ਇਸ ਫ਼ਿਲਮ ‘ਚ ਉਨ੍ਹਾਂ ਨੇ ਹਵਾਈ ਸੈਨਾ ਦੇ ਇੱਕ ਅਫਸਰ ਦੀ ਭੁਮਿਕਾ ਨਿਭਾਈ ਸੀ ।ਸੋਨਮ ਬਾਜਵਾ ਨੇ ਉਨ੍ਹਾਂ ਦੀ ਪਤਨੀ ਦਾ ਕਿਰਦਾਰ ਨਿਭਾਇਆ ਸੀ।