ਪਰਮੀਸ਼ ਵਰਮਾ ਨਾਲ ਤਲਾਕ ਦੀਆਂ ਖ਼ਬਰਾਂ ਦਰਮਿਆਨ ਪਤਨੀ ਗੁਨੀਤ ਨੇ ਸਾਂਝੀ ਕੀਤੀ ਪਹਿਲੀ ਪੋਸਟ, ਧੀ ਨੂੰ ਲੈ ਕੇ ਆਖੀ ਵੱਡੀ ਗੱਲ

ਪਰਮੀਸ਼ ਵਰਮਾ ਦੇ ਤਲਾਕ ਦੀਆਂ ਖ਼ਬਰਾਂ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਇਸੇ ਦੌਰਾਨ ਪਰਮੀਸ਼ ਵਰਮਾ ਦੀ ਪਤਨੀ ਦਾ ਪਹਿਲੀ ਪੋਸਟ ਸਾਂਝੀ ਕੀਤੀ ਹੈ।

By  Shaminder Kaur Kaler January 17th 2026 06:04 PM -- Updated: January 17th 2026 06:10 PM

ਪਰਮੀਸ਼ ਵਰਮਾ (Parmish Verma) ਦੇ ਤਲਾਕ ਦੀਆਂ ਖ਼ਬਰਾਂ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਇਸੇ ਦੌਰਾਨ ਪਰਮੀਸ਼ ਵਰਮਾ ਦੀ ਪਤਨੀ ਦਾ ਪਹਿਲੀ ਪੋਸਟ ਸਾਂਝੀ ਕੀਤੀ ਹੈ। ਪਰਮੀਸ਼ ਵਰਮਾ ਦੀ ਪਤਨੀ ਨੇ ਆਪਣੀ ਧੀ ਨੂੰ ਲੈ ਕੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਲਿਖਿਆ ‘ਮਿਸ ਯੂ ਮੇਰੀ ਧੀ ਸਦਾ’। ਇਸ ਪੋਸਟ ਨੇ ਫੈਨਸ ਦਾ ਧਿਆਨ ਖਿੱਚਿਆ ਹੈ ਅਤੇ ਹਰ ਕੋਈ ਇਸ ‘ਤੇ ਰਿਐਕਸ਼ਨ ਦਿੰਦਾ ਹੋਇਆ ਨਜ਼ਰ ਆਇਆ । 


2022 ‘ਚ ਹੋਇਆ ਸੀ ਵਿਆਹ 

ਪਰਮੀਸ਼ ਵਰਮਾ ਤੇ ਗੀਤ ਗਰੇਵਾਲ ਦਾ ਵਿਆਹ 2022 ‘ਚ ਹੋਇਆ ਸੀ । ਇਸ ਵਿਆਹ ‘ਚ ਪਰਮੀਸ਼ ਵਰਮਾ ਦੇ ਨਜ਼ਦੀਕੀ ਦੋਸਤ ਅਤੇ ਰਿਸ਼ਤੇਦਾਰ ਹੀ ਸ਼ਾਮਿਲ ਹੋਏ ਸਨ। ਵਿਆਹ ਤੋਂ ਬਾਅਦ ਇਸ ਜੋੜੀ ਦੇ ਘਰ ਇੱਕ ਧੀ ਦਾ ਜਨਮ ਹੋਇਆ । ਜਿਸ ਦਾ ਨਾਮ ਸਦਾ ਰੱਖਿਆ ਗਿਆ। ਪਰਮੀਸ਼ ਵਰਮਾ ਸਤੀਸ਼ ਵਰਮਾ ਦੇ ਪੁੱਤਰ ਹਨ ਜੋ ਕਿ ਪੰਜਾਬੀ ਯੂਨੀਵਰਸਿਟੀ ‘ਚ ਬਤੌਰ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਪਰਮੀਸ਼ ਵਰਮਾ ਦਾ ਛੋਟਾ ਭਰਾ ਸੁਖਨ ਵਰਮਾ ਵੀ ਹੈ। ਜਿਸ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਹੋਇਆ ਹੈ। ਸੁਖਨ ਵਰਮਾ ਤੇ ਪਰਮੀਸ਼ ਵਰਮਾ ਦੀ ਆਪਸ ‘ਚ ਬਹੁਤ ਵਧੀਆ ਬਾਂਡਿੰਗ ਹੈ।


ਪਰਮੀਸ਼ ਵਰਮਾ ਦਾ ਵਰਕ ਫ੍ਰੰਟ 

ਪਰਮੀਸ਼ ਵਰਮਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਉਨ੍ਹਾਂ ਨੇ ਇੰਡਸਟਰੀ ਨੂੰ ਦਿੱਤੇ ਹਨ ।ਗੀਤਾਂ ਦੇ ਨਾਲ-ਨਾਲ ਉਹ ਫ਼ਿਲਮਾਂ ‘ਚ ਵੀ ਸਰਗਰਮ ਹਨ ।


© Copyright Galactic Television & Communications Pvt. Ltd. 2026. All rights reserved.