ਐਮੀ ਵਿਰਕ ਪਹੁੰਚੇ ਆਪਣੇ ਨਾਨਕਿਆਂ ਦੇ ਪਿੰਡ, ਵੀਡੀਓ ਕੀਤਾ ਸਾਂਝਾ

ਐਮੀ ਵਿਰਕ ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਚੜ੍ਹਦੀਕਲਾ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਦਾ ਜ਼ੋਰ ਸ਼ੋਰ ਦੇ ਨਾਲ ਉਨ੍ਹਾਂ ਦੇ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਦਾਕਾਰ ਦੇ ਵੱਲੋਂ ਪਿੰਡ-ਪਿੰਡ ਜਾ ਕੇ ਇਸ ਫ਼ਿਲਮ ਦੀ ਪ੍ਰਮੋਸ਼ਨ ਕੀਤੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਐਮੀ ਵਿਰਕ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਦੇ ਲਈ ਆਪਣੇ ਨਾਨਕੇ ਪਿੰਡ ਪਹੁੰਚੇ ਹਨ ।

By  Shaminder Kaur Kaler May 8th 2026 04:40 PM

ਐਮੀ ਵਿਰਕ (Ammy Virk) ਇਨ੍ਹੀਂ ਦਿਨੀਂ ਆਪਣੀ ਫ਼ਿਲਮ ‘ਚੜ੍ਹਦੀਕਲਾ’ ਨੂੰ ਲੈ ਕੇ ਚਰਚਾ ‘ਚ ਹਨ । ਇਸ ਫ਼ਿਲਮ ਦਾ ਜ਼ੋਰ ਸ਼ੋਰ ਦੇ ਨਾਲ ਉਨ੍ਹਾਂ ਦੇ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਦਾਕਾਰ ਦੇ ਵੱਲੋਂ ਪਿੰਡ-ਪਿੰਡ ਜਾ ਕੇ ਇਸ ਫ਼ਿਲਮ ਦੀ ਪ੍ਰਮੋਸ਼ਨ ਕੀਤੀ ਜਾ ਰਹੀ ਹੈ। ਇਸੇ ਲੜੀ ਦੇ ਤਹਿਤ ਐਮੀ ਵਿਰਕ ਆਪਣੀ ਫ਼ਿਲਮ ਦੀ ਪ੍ਰਮੋਸ਼ਨ ਦੇ ਲਈ ਆਪਣੇ ਨਾਨਕੇ ਪਿੰਡ ਪਹੁੰਚੇ ਹਨ । ਉਨ੍ਹਾਂ ਦੇ ਨਾਨਕਿਆਂ ਦਾ ਪਿੰਡ ਨੂਰਪੁਰ ਹੈ। ਇਹ ਪਿੰਡ ਚੰਨੋ ਦੇ ਕੋਲ ਸਥਿਤ ਹੈ। ਜਿਸ ਦੇ ਲਈ ਗਾਇਕ ਨੇ ਪੂਰਾ ਰੂਟ ਵੀ ਦੱਸਿਆ ਹੈ। 


ਐਮੀ ਵਿਰਕ ਦਾ ਵਰਕ ਫ੍ਰੰਟ 

ਐਮੀ ਵਿਰਕ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ਦੇ ਨਾਲ ਵੀ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਜਲਦ ਹੀ ਉਹ ਆਪਣੀ ਫ਼ਿਲਮ ‘ਚੜਦੀਕਲਾ’ ਦੇ ਨਾਲ ਕਾਨਸ ਫ਼ਿਲਮ ਫੈਸਟੀਵਲ ‘ਚ ਨਜ਼ਰ ਆਉਣਗੇ ।


ਇਸ ਫ਼ਿਲਮ ‘ਚ ਰੂਪੀ ਗਿੱਲ ਮੁੱਖ ਕਿਰਦਾਰ ‘ਚ ਦਿਖਾਈ ਦੇਣਗੇ ।ਐਮੀ ਵਿਰਕ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਇਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਿਆ ਅਤੇ ਉਨ੍ਹਾਂ ਦੀ ਅਦਾਕਾਰੀ ਨੂੰ ਵੀ ਦਰਸ਼ਕਾਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ਅਤੇ ਹੁਣ ਤੱਕ ਉਹ ਕਈ ਫ਼ਿਲਮਾਂ ‘ਚ ਨਜ਼ਰ ਆ ਚੁੱਕੇ ਹਨ।  

© Copyright Galactic Television & Communications Pvt. Ltd. 2026. All rights reserved.