ਅਮਰਿੰਦਰ ਗਿੱਲ ਜਲਦ ਲੈ ਕੇ ਆ ਰਹੇ ਨਵੀਂ ਐਲਬਮ, ਸਰੋਤੇ ਵੀ ਐਲਬਮ ਨੂੰ ਲੈ ਕੇ ਐਕਸਾਈਟਡ
ਅਮਰਿੰਦਰ ਗਿੱਲ ਜਲਦ ਹੀ ਨਵੀਂ ਐਲਬਮ ਲੈ ਕੇ ਆ ਰਹੇ ਹਨ। ਜਿਸ ਦਾ ਐਲਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਕੀਤਾ ਹੈ। ਉਨ੍ਹਾਂ ਨੇ ਲਿਖਿਆ ‘ਐਲਬਮ ਆਨ ਦੀ ਵੇ’।ਫੈਨਸ ਵੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ ।
ਅਮਰਿੰਦਰ ਗਿੱਲ ਜਲਦ ਹੀ ਨਵੀਂ ਐਲਬਮ ਲੈ ਕੇ ਆ ਰਹੇ ਹਨ। ਜਿਸ ਦਾ ਐਲਾਨ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕਰਦੇ ਹੋਏ ਕੀਤਾ ਹੈ। ਉਨ੍ਹਾਂ ਨੇ ਲਿਖਿਆ ‘ਐਲਬਮ ਆਨ ਦੀ ਵੇ’।ਫੈਨਸ ਵੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ । ਬੀਤੇ ਦਿਨ ਅਮਰਿੰਦਰ ਗਿੱਲ ਨੇ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਅਮਰਿੰਦਰ ਗਿੱਲ ਕਈ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ ।

ਅਮਰਿੰਦਰ ਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਗਾਇਕ ਕੀਤੀ ਸੀ । ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕਦਮ ਰੱਖਿਆ ਅਤੇ ਇੱਕ ਤੋਂ ਬਾਅਦ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ।ਜਿਸ ‘ਚ ਅੰਗਰੇਜ, ਲਾਈਏ ਜੇ ਯਾਰੀਆਂ, ਲਵ ਪੰਜਾਬ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ।

ਇਸ ਤੋਂ ਇਲਾਵਾ ਉਹ ਹੋਰ ਕਈ ਪ੍ਰੋਜੈਕਟਸ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਦੇ ਦੋਵੇਂ ਬੇਟੇ ਵੀ ਗਾਇਕੀ ਦੇ ਖੇਤਰ ‘ਚ ਸਰਗਰਮ ਹਨ ਅਤੇ ਉਨ੍ਹਾਂ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ। ਹੁਣ ਅਮਰਿੰਦਰ ਗਿੱਲ ਨੇ ਆਪਣੀ ਨਵੀਂ ਐਲਬਮ ਦਾ ਐਲਾਨ ਕਰਕੇ ਸਰੋਤਿਆਂ ਦੀ ੳੇੁਤਸੁਕਤਾ ਨੂੰ ਹੋਰ ਵੀ ਜ਼ਿਆਦਾ ਵਧਾ ਦਿੱਤਾ ਹੈ। ਅਮਰਿੰਦਰ ਗਿੱਲ ਦੇ ਫੈਨਸ ਵੀ ਬੇਸਬਰੀ ਦੇ ਨਾਲ ਇਸ ਐਲਬਮ ਦੀ ਉਡੀਕ ਕਰ ਰਹੇ ਹਨ।