ਬੱਬਲ ਰਾਏ ਨੇ ਆਪਣੀ ਪਤਨੀ ਦੇ ਨਾਲ ਸਾਂਝੀਆਂ ਕੀਤੀਆਂ ਤਸਵੀਰਾਂ
ਬੱਬਲ ਰਾਏ ਨੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਬੱਬਲ ਰਾਏ ਆਪਣੀ ਪਤਨੀ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ।ਦੋਨਾਂ ਨੇ ਬਲੈਕ ਟੀ-ਸ਼ਰਟ ਪਾਈ ਹੋਈ ਹੈ ਅਤੇ ਡੈਨਿਮ ਦੇ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ ਹੈ।
ਬੱਬਲ ਰਾਏ (Babbal Rai) ਨੇ ਆਪਣੀ ਪਤਨੀ ਦੇ ਨਾਲ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ‘ਚ ਬੱਬਲ ਰਾਏ ਆਪਣੀ ਪਤਨੀ ਦੇ ਨਾਲ ਬਹੁਤ ਹੀ ਖੁਸ਼ ਨਜ਼ਰ ਆ ਰਹੇ ਹਨ।ਦੋਨਾਂ ਨੇ ਬਲੈਕ ਟੀ-ਸ਼ਰਟ ਪਾਈ ਹੋਈ ਹੈ ਅਤੇ ਡੈਨਿਮ ਦੇ ਨਾਲ ਆਪਣੀ ਲੁੱਕ ਨੂੰ ਕੰਪਲੀਟ ਕੀਤਾ ਹੈ। ਇੱਕ ਤਸਵੀਰ ‘ਚ ਬੱਬਲ ਰਾਏ ਨੇ ਪਤਨੀ ਦੇ ਗਲ ‘ਚ ਬਾਹਾਂ ਪਾਈਆਂ ਹੋਈਆਂ ਹਨ ਜਦੋਂਕਿ ਦੂਜੀ ਤਸਵੀਰ ‘ਚ ਦੋਵੇਂ ਖੜ੍ਹੇ ਹੋ ਕੇ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੇ ਹਨ।

ਸੋਸ਼ਲ ਮੀਡੀਆ ‘ਤੇ ਇਸ ਜੋੜੀ ਦੀ ਤਸਵੀਰ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ । ਦੱਸ ਦਈਏ ਕਿ ਇਸ ਜੋੜੀ ਨੇ ਕੁਝ ਸਮਾਂ ਪਹਿਲਾਂ ਹੀ ਵਿਆਹ ਕਰਵਾਇਆ ਸੀ ਅਤੇ ਇਸ ਵਿਆਹ ‘ਚ ਦੋਵਾਂ ਦੇ ਪਰਿਵਾਰਕ ਮੈਂਬਰ ਤੇ ਦੋਸਤ ਹੀ ਸ਼ਾਮਿਲ ਹੋਏ ਸਨ।

ਬੱਬਲ ਰਾਏ ਦਾ ਵਰਕ ਫ੍ਰੰਟ
ਬੱਬਲ ਰਾਏ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ।ਉਨ੍ਹਾਂ ਨੇ ਗਾਇਕੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ।ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਕੰਮ ਕੀਤਾ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ।