ਬੱਬੂ ਮਾਨ ਤੇ ਰਾਣਾ ਰਣਬੀਰ ਖਾਣੇ ਦਾ ਲੁਤਫ ਲੈਂਦੇ ਆਏ ਨਜ਼ਰ, ਵੀਡੀਓ ਹੋ ਰਿਹਾ ਵਾਇਰਲ

ਬੱਬੂ ਮਾਨ ਜਲਦ ਹੀ ਆਪਣੀ ਨਵੀਂ ਫ਼ਿਲਮ ‘ਅਸੀਂ ਬਾਗੀ ਚੰਗੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਇਸ ਫ਼ਿਲਮ ਦੀ ਸ਼ੂਟਿੰਗ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ। ਇਸ ਤੋਂ ਇਲਾਵਾ ਵੀ ਬੱਬੂ ਮਾਨ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਰਾਣਾ ਰਣਬੀਰ ਦੇ ਨਾਲ ਖਾਣਾ ਖਾਂਦੇ ਹੋਏ ਨਜ਼ਰ ਆ ਰਹੇ ਹਨ।

By  Shaminder Kaur Kaler June 3rd 2026 11:50 AM

ਬੱਬੂ ਮਾਨ (Babbu Maan) ਜਲਦ ਹੀ ਆਪਣੀ ਨਵੀਂ ਫ਼ਿਲਮ ‘ਅਸੀਂ ਬਾਗੀ ਚੰਗੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ। ਇਸ ਫ਼ਿਲਮ ਦੀ ਸ਼ੂਟਿੰਗ ਜ਼ੋਰ ਸ਼ੋਰ ਦੇ ਨਾਲ ਚੱਲ ਰਹੀ ਹੈ। ਇਸ ਤੋਂ ਇਲਾਵਾ ਵੀ ਬੱਬੂ ਮਾਨ ਦੇ ਵੀਡੀਓਜ਼ ਅਤੇ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹੁਣ ਉਨ੍ਹਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ। ਜਿਸ ‘ਚ ਉਹ ਰਾਣਾ ਰਣਬੀਰ ਦੇ ਨਾਲ ਖਾਣਾ ਖਾਂਦੇ ਹੋਏ ਨਜ਼ਰ ਆ ਰਹੇ ਹਨ। ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਇਸ ਵੀਡੀਓ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ। 


ਬੱਬੂ ਮਾਨ ਦਾ ਵਰਕ ਫ੍ਰੰਟ 

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਬੱਬੂ ਮਾਨ ਜਲਦ ਹੀ ਆਪਣੀ ਨਵੀਂ ਫ਼ਿਲਮ ‘ਅਸੀਂ ਬਾਗੀ ਚੰਗੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਇਸ ਫ਼ਿਲਮ ‘ਚ ਯੋਗਰਾਜ ਸਿੰਘ ਸਣੇ ਹੋਰ ਕਈ ਕਲਾਕਾਰ ਵੀ ਦਿਖਾਈ ਦੇਣਗੇ।ਇਸ ਫ਼ਿਲਮ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ।ਇਸ ਤੋਂ ਇਲਾਵਾ ਬੱਬੂ ਮਾਨ ਆਪਣੇ ਗੀਤਾਂ ਦੇ ਨਾਲ ਵੀ ਸਰੋਤਿਆਂ ਦਾ ਮਨੋਰੰਜਨ ਕਰ ਰਹੇ ਹਨ।


ਬੱਬੂ ਮਾਨ ਵਧੀਆ ਗਾਇਕ, ਅਦਾਕਾਰ ਤੇ ਗੀਤਕਾਰ ਵੀ ਹਨ। ਉਨ੍ਹਾਂ ਨੂੰ ਲਿਖਣ ਦਾ ਵੀ ਸ਼ੌਂਕ ਹੈ ਅਤੇ ਜਲਦ ਹੀ ਉਹ ਆਪਣੀ ਕਿਤਾਬ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ ਅਤੇ ਸਰੋਤੇ ਬੇਸਬਰੀ ਦੇ ਨਾਲ ਉਨ੍ਹਾਂ ਦੇ ਗੀਤਾਂ ਦੀ ਉਡੀਕ ਕਰਦੇ ਹਨ । ਹੁਣ ਦਰਸ਼ਕ ਉਨ੍ਹਾਂ ਦੀ ਫ਼ਿਲਮ ‘ਅਸੀਂ ਬਾਗੀ ਚੰਗੇ’ ਦੀ ਉਡੀਕ ਕਰ ਰਹੇ ਹਨ।  



© Copyright Galactic Television & Communications Pvt. Ltd. 2026. All rights reserved.