ਬੱਬੂ ਮਾਨ ਤੇ ਯੋਗਰਾਜ ਸਿੰਘ ‘ਅਸੀਂ ਬਾਗੀ ਚੰਗੇ’ ‘ਚ ਆਉਣਗੇ ਨਜ਼ਰ, ਫ਼ਿਲਮ ਦੀ ਸ਼ੂਟਿੰਗ ਹੋਈ ਸ਼ੁਰੂ

ਬੱਬੂ ਮਾਨ ਤੇ ਯੋਗਰਾਜ ਸਿੰਘ ਜਲਦ ਹੀ ਆਪਣੀ ਫ਼ਿਲਮ ‘ਅਸੀਂ ਬਾਗੀ ਚੰਗੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਫ਼ਿਲਮ ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ ਅਤੇ ਫ਼ਿਲਮ ਦੇ ਸੈੱਟ ਤੋਨ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਫ਼ਿਲਮ ਦੇ ਕਲਾਕਾਰ ਨਜ਼ਰ ਆ ਰਹੇ ਹਨ । ਫ਼ਿਲਮ ‘ਚ ਬੱਬੂ ਮਾਨ ਸਰਦਾਰ ਦੇ ਕਿਰਦਾਰ ‘ਚ ਨਜ਼ਰ ਆਉਣਗੇ ।

By  Shaminder Kaur Kaler February 28th 2026 11:27 AM -- Updated: February 28th 2026 11:30 AM

ਬੱਬੂ ਮਾਨ (Babbu Maan) ਤੇ ਯੋਗਰਾਜ ਸਿੰਘ ਜਲਦ ਹੀ ਆਪਣੀ ਫ਼ਿਲਮ ‘ਅਸੀਂ ਬਾਗੀ ਚੰਗੇ’ ਦੇ ਨਾਲ ਦਰਸ਼ਕਾਂ ‘ਚ ਹਾਜ਼ਰ ਹੋਣਗੇ । ਫ਼ਿਲਮ ਦੀ ਸ਼ੂਟਿੰਗ ਵੀ ਸ਼ੁਰੂ ਹੋ ਚੁੱਕੀ ਹੈ ਅਤੇ ਫ਼ਿਲਮ ਦੇ ਸੈੱਟ ਤੋਨ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ । ਜਿਸ ‘ਚ ਫ਼ਿਲਮ ਦੇ ਕਲਾਕਾਰ ਨਜ਼ਰ ਆ ਰਹੇ ਹਨ । ਫ਼ਿਲਮ ‘ਚ ਬੱਬੂ ਮਾਨ ਸਰਦਾਰ ਦੇ ਕਿਰਦਾਰ ‘ਚ ਨਜ਼ਰ ਆਉਣਗੇ ।


ਜਦੋਂ ਕਿ ਯੋਗਰਾਜ ਸਿੰਘ ਨੇ ਵੀ ਬਜ਼ੁਰਗ ਸਰਦਾਰ ਦਾ ਕਿਰਦਾਰ ਨਿਭਾਇਆ ਹੈ। ਲੇਖਕ ਹੈਰੀ ਭਿੰਡਰ ਨੇ ਇਨ੍ਹਾਂ ਤਸਵੀਰਾਂ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਫੈਨਸ ਵੀ ਬੱਬੂ ਮਾਨ ਦੀ ਇਸ ਨਵੀਂ ਫ਼ਿਲਮ ਨੂੰ ਲੈ ਕੇ ਐਕਸਾਈਟਡ ਹਨ ਅਤੇ ਫ਼ਿਲਮ ਦੇ ਆਉਣ ਦੀ ਬੇਸਬਰੀ ਦੇ ਨਾਲ ਉਡੀਕ ਕਰ ਰਹੇ ਹਨ । 

ਬੱਬੂ ਮਾਨ ਦਾ ਵਰਕ ਫ੍ਰੰਟ

ਬੱਬੂ ਮਾਨ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਇਸ ਤੋਂ ਪਹਿਲਾਂ ਵੀ ਉਹ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ।ਜਿਸ ‘ਚ ਹਸ਼ਰ, ਰੱਬ ਨੇ ਬਣਾਈਆਂ ਜੋੜੀਆਂ,ਸੁੱਚਾ ਸੂਰਮਾ, ਬਣਜਾਰਾ ਦਾ ਟਰੱਕ ਡਰਾਈਵਰ ਸਣੇ ਕਈ ਫ਼ਿਲਮਾਂ ਸ਼ਾਮਿਲ ਹਨ । ਇਸ ਤੋਂ ਇਲਾਵਾ ਉਹਨਾਂ ਨੇ ਹਵਾਏਂ ਫ਼ਿਲਮ ‘ਚ ਵੀ ਕੰਮ ਕੀਤਾ ਸੀ । ਇਸ ਫ਼ਿਲਮ ਦੇ ਟਾਈਟਲ ਤੋਂ ਸਪੱਸ਼ਟ ਹੈ ਕਿ ਫ਼ਿਲਮ ‘ਚ ਬਾਗੀਆਂ ਦੀ ਕਹਾਣੀ ਨੂੰ ਦਰਸਾਇਆ ਜਾਵੇਗਾ। ਯੋਗਰਾਜ ਸਿੰਘ ਵੀ ਇਸ ਫ਼ਿਲਮ ‘ਚ ਆਪਣੀ ਅਦਾਕਾਰੀ ਦੇ ਨਾਲ ਧੱਕ ਪਾਉਂਦੇ ਹੋਏ ਦਿਖਾਈ ਦੇਣਗੇ । ਯੋਗਰਾਜ ਸਿੰਘ ਵੀ ਪੰਜਾਬੀ ਇੰਡਸਟਰੀ ਦੇ ਮੰਨੇ ਪ੍ਰਮੰਨੇ ਅਦਾਕਾਰ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਨੇ ਇੰਡਸਟਰੀ ‘ਚ ਧੱਕ ਪਾਈ ਹੋਈ ਹੈ। 

© Copyright Galactic Television & Communications Pvt. Ltd. 2026. All rights reserved.