ਸਿੱਧੂ ਮੂਸੇਵਾਲਾ ਦੀ ਬਰਸੀ ‘ਤੇ ਪਿੰਡ ਮੂਸਾ ‘ਚ ਖੇਡ ਸਟੇਡੀਅਮ ਦਾ ਬਲਕੌਰ ਸਿੱਧੂ ਨੇ ਕੀਤਾ ਉਦਘਾਟਨ

ਸਿੱਧੂ ਮੂਸੇਵਾਲਾ ਦੀ ਬੀਤੇ ਦਿਨ ਬਰਸੀ ਸੀ । ਇਸ ਮੌਕੇ ਕਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਸੀ । ਕਿਤੇ ਠੰਡੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਕਿਤੇ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ। ਉੱਥੇ ਹੀ ਪਿੰਡ ਮੂਸਾ ‘ਚ ਸਿੱਧੂ ਮੂਸੇਵਾਲਾ ਦੇ ਨਾਂਅ ਤੇ ਸਟੇਡੀਅਮ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਉਦਘਾਟਨ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਹੱਥੋਂ ਕਰਵਾਇਆ ਗਿਆ ।

By  Shaminder Kaur Kaler May 29th 2026 11:30 AM

ਸਿੱਧੂ ਮੂਸੇਵਾਲਾ ਦੀ ਬੀਤੇ ਦਿਨ ਬਰਸੀ ਸੀ । ਇਸ ਮੌਕੇ ਕਈ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ ਸੀ । ਕਿਤੇ ਠੰਡੇ ਪਾਣੀ ਦੀ ਛਬੀਲ ਲਗਾਈ ਗਈ ਅਤੇ ਕਿਤੇ ਖੂਨਦਾਨ ਕੈਂਪਾਂ ਦਾ ਆਯੋਜਨ ਕੀਤਾ ਗਿਆ ਸੀ। ਉੱਥੇ ਹੀ ਪਿੰਡ ਮੂਸਾ ‘ਚ ਸਿੱਧੂ ਮੂਸੇਵਾਲਾ ਦੇ ਨਾਂਅ ਤੇ ਸਟੇਡੀਅਮ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਉਦਘਾਟਨ ਸਿੱਧੂ ਮੂਸੇਵਾਲਾ ਦੇ ਪਿਤਾ ਦੇ ਹੱਥੋਂ ਕਰਵਾਇਆ ਗਿਆ । ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਜਿਸ ‘ਚ ਤੁਸੀਂ ਵੇਖ ਸਕਦੇ ਹੋ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਇਸ ਸਟੇਡੀਅਮ ਦੀ ਘੁੰਢ ਚੁਕਾਈ ਦੀ ਰਸਮ ਅਦਾ ਕਰ ਰਹੇ ਹਨ। 


ਬੀਤੇ ਦਿਨ ਮਨਾਈ ਸਿੱਧੂ ਮੂਸੇਵਾਲਾ ਦੀ ਬਰਸੀ 

29 ਮਈ ਨੂੰ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੀ ਬਰਸੀ ਮਨਾਈ ਗਈ । ਇਸ ਬਰਸੀ ‘ਤੇ ਪਿੰਡ ਮੂਸਾ ਦੇ ਲੋਕਾਂ ਅਤੇ ਹੋਰ ਕਈ ਹਸਤੀਆਂ ਨੇ ਸ਼ਿਰਕਤ ਕੀਤੀ ਅਤੇ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ ।ਸਿੱਧੂ ਮੂਸੇਵਾਲਾ ਦੀ ਬਰਸੀ ਉਂਝ ਤਾਂ ਉਨੱਤੀ ਮਈ ਨੂੰ ਮਨਾਈ ਜਾਂਦੀ ਹੈ, ਪਰ 29ਮਈ ਨੂੰ ਨਗਰ ਕੌਂਸਲ ਦੀਆਂ ਚੋਣਾਂ ਦੇ ਨਤੀਜਿਆਂ ਕਾਰਨ ਸੁਰੱਖਿਆ ਨੂੰ ਵੇਖਦੇ ਹੋਏ ਸਿੱਧੂ ਮੂਸੇਵਾਲਾ ਦੀ ਬਰਸੀ 28 ਮਈ ਨੂੰ ਮਨਾਈ ਗਈ ।


ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ ਕਤਲ ੨੯ ਮਈ ਨੂੰ ਪਿੰਡ ਜਵਾਹਰਕੇ ਵਿਖੇ ਕਰ ਦਿੱਤਾ ਗਿਆ ਸੀ ।ਜਿਸ ਤੋਂ ਬਾਅਦ ਪੁਲਿਸ ਨੇ ਕਈ ਲੋਕਾਂ ਨੂੰ ਇਸ ਮਾਮਲੇ ‘ਚ ਗਿਰਫਤਾਰ ਕੀਤਾ ਹੈ, ਪਰ ਸਿੱਧੂ ਦੇ ਮਾਪਿਆਂ ਨੂੰ ਹਾਲੇ ਵੀ ਇਨਸਾਫ ਦੀ ਉਡੀਕ ਹੈ।  

© Copyright Galactic Television & Communications Pvt. Ltd. 2026. All rights reserved.