ਪਤੀ ਕਰਣ ਔਜਲਾ ਦੇ ਨਾਲ ਪਲਕ ਔਜਲਾ ਦੀਆਂ ਖੂਬਸੂਰਤ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ

ਪੰਜਾਬੀ ਗਾਇਕ ਕਰਣ ਔਜਲਾ ਦੀਆਂ ਆਪਣੀ ਪਤਨੀ ਪਲਕ ਔਜਲਾ ਦੇ ਨਾਲ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਦੀ ਪਤਨੀ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਕਰਣ ਔਜਲਾ ਵੀ ਕੁੜਤੇ ਪਜਾਮੇ ‘ਚ ਨਜ਼ਰ ਆ ਰਹੇ ਹਨ ।

By  Shaminder Kaur Kaler May 25th 2026 01:22 PM

ਪੰਜਾਬੀ ਗਾਇਕ ਕਰਣ ਔਜਲਾ ਦੀਆਂ ਆਪਣੀ ਪਤਨੀ ਪਲਕ ਔਜਲਾ ਦੇ ਨਾਲ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਗਾਇਕ ਦੀ ਪਤਨੀ ਨੇ ਲਾਲ ਰੰਗ ਦਾ ਲਹਿੰਗਾ ਪਾਇਆ ਹੋਇਆ ਹੈ ਅਤੇ ਕਰਣ ਔਜਲਾ ਵੀ ਕੁੜਤੇ ਪਜਾਮੇ ‘ਚ ਨਜ਼ਰ ਆ ਰਹੇ ਹਨ । ਸੋਸ਼ਲ ਮੀਡੀਆ ‘ਤੇ ਇਨ੍ਹਾਂ ਤਸਵੀਰਾਂ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ ‘ਤੇ ਰਿਐਕਸ਼ਨ ਦਿੰਦੇ ਹੋਏ ਦਿਖਾਈ ਦੇ ਰਹੇ ਹਨ।ਉਨ੍ਹਾਂ ਨੇ ਪਲਕ ਔਜਲਾ ਦੇ ਨਾਲ ਮੈਚਿੰਗ ਜੈਕਟ ਪਾਈ ਹੋਈ ਹੈ। ਇਨ੍ਹਾਂ ਤਸਵੀਰਾਂ ‘ਚ ਦੋਵੇਂ ਵੱਖੋ ਵੱਖ ਪੋਜ਼ ਦਿੰਦੇ ਹੋਏ ਦਿਖਾਈ ਦੇ ਰਹੇ ਹਨ। 


ਕਰਣ ਔਜਲਾ ਦਾ ਵਰਕ ਫ੍ਰੰਟ 

ਕਰਣ ਔਜਲਾ ਦੇ ਵਰਕ ਫ੍ਰੰਟ   ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ । ਕਰਣ ਔਜਲਾ ਨੂੰ ਹਿੱਟ ਗੀਤਾਂ ਦੀ ਮਸ਼ੀਨ ਦੇ ਨਾਂਅ ਨਾਲ ਜਾਣਿਆ ਜਾਂਦਾ ਹੈ। 


ਗਾਇਕ ਦੀ ਨਿੱਜੀ ਜ਼ਿੰਦਗੀ 

ਗਾਇਕ ਕਰਣ ਔਜਲਾ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਕਾਫੀ ਸੰਘਰਸ਼ਾਂ ਭਰੀ ਰਹੀ ਹੈ। ਉਹ ਬਹੁਤ ਛੋਟੇ ਸਨ, ਜਦੋਂ ਉਨ੍ਹਾਂ ਦੇ ਸਿਰ ਤੋਂ ਮਾਪਿਆਂ ਦਾ ਸਾਇਆ ਉੱਠ ਗਿਆ ਸੀ ।


ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਦਮ ‘ਤੇ ਇੰਡਸਟਰੀ ‘ਚ ਜਗ੍ਹਾ ਬਣਾਈ । ਉਨ੍ਹਾਂ ਦਾ ਪਾਲਣ ਪੋਸ਼ਣ ਉਨ੍ਹਾਂ ਦੇ ਚਾਚਾ ਜੀ ਨੇ ਹੀ ਕੀਤਾ ਸੀ । ਗਾਇਕ ਅਕਸਰ ਆਪਣੇ ਮਾਪਿਆਂ ਨੂੰ ਯਾਦ ਕਰਕੇ ਭਾਵੁਕ ਹੋ ਜਾਂਦਾ ਹੈ। 

© Copyright Galactic Television & Communications Pvt. Ltd. 2026. All rights reserved.