ਭੁਪਿੰਦਰ ਗਿੱਲ ਦਾ ਅੱਜ ਹੈ ਜਨਮ ਦਿਨ, ਪਤਨੀ ਗੁਰਜੀਤ ਗਿੱਲ ਨੇ ਸੈਲੀਬ੍ਰੇਸ਼ਨ ਦਾ ਵੀਡੀਓ ਕੀਤਾ ਸਾਂਝਾ

ਭੁਪਿੰਦਰ ਗਿੱਲ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਪਤਨੀ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗੁਰਜੀਤ ਗਿੱਲ ਨੇ ਪਤੀ ਭੁਪਿੰਦਰ ਗਿੱਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ੳਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਹੈਪੀ ਬਰਥਡੇ ਗਿੱਲ ਸਾਬ, ਰੱਬ ਕਰੇ ਮੇਰੀ ਉਮਰ ਵੀ ਆਪ ਨੂੰ ਲੱਗ ਜਾਵੇ…ਲਾਈਫ ਲਾਈਨ।ਧੰਨਵਾਦ ਜੱਟਾ, ਲਵ ਯੂ”।

By  Shaminder Kaur Kaler July 2nd 2026 05:00 PM -- Updated: July 2nd 2026 04:52 PM

ਭੁਪਿੰਦਰ ਗਿੱਲ ਦਾ ਅੱਜ ਜਨਮ ਦਿਨ ਹੈ। ਉਨ੍ਹਾਂ ਦੇ ਜਨਮ ਦਿਨ ‘ਤੇ ਉਨ੍ਹਾਂ ਦੀ ਪਤਨੀ ਨੇ ਇੱਕ ਵੀਡੀਓ ਸਾਂਝਾ ਕੀਤਾ ਹੈ। ਜਿਸ ਨੂੰ ਸਾਂਝਾ ਕਰਦੇ ਹੋਏ ਗੁਰਜੀਤ ਗਿੱਲ ਨੇ ਪਤੀ ਭੁਪਿੰਦਰ ਗਿੱਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ੳਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ “ਹੈਪੀ ਬਰਥਡੇ ਗਿੱਲ ਸਾਬ, ਰੱਬ ਕਰੇ ਮੇਰੀ ਉਮਰ ਵੀ ਆਪ ਨੂੰ ਲੱਗ ਜਾਵੇ…ਲਾਈਫ ਲਾਈਨ।ਧੰਨਵਾਦ ਜੱਟਾ, ਲਵ ਯੂ”।

ਭੁਪਿੰਦਰ ਗਿੱਲ ਦੀ ਇਸ ਪੋਸਟ ‘ਤੇ ਫੈਨਸ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਗਾਇਕ ਭੁਪਿੰਦਰ ਗਿੱਲ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ। ਗਾਇਕ ਭੁਪਿੰਦਰ ਗਿੱਲ ਦਾ ਸਬੰਧ ਬਰਨਾਲਾ ਦੇ ਨਾਲ ਹੈ। ਉਨ੍ਹਾਂ ਦੇ ਦੋ ਬੱਚੇ ਹਨ । ਗਾਇਕ ਭੁਪਿੰਦਰ ਗਿੱਲ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ । ਪਰ ਉਨ੍ਹਾਂ ਦਾ ਹਿੱਟ ਗੀਤ ‘ਬਟੂਆ’ ਦੇ ਨਾਲ ਵਿਸ਼ਵ ਪੱਧਰ ‘ਤੇ ਪਛਾਣ ਬਣਾਈ ਹੈ। ਉਨ੍ਹਾਂ ਦਾ ਗੀਤ ਅੱਜ ਵੀ ਡੀਜੇ ਦੀ ਸ਼ਾਨ ਬਣਦਾ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ।

© Copyright Galactic Television & Communications Pvt. Ltd. 2026. All rights reserved.